|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Lemon Price Hike : ਪੈਟਰੋਲ-ਡੀਜ਼ਲ ਤੋਂ ਬਾਅਦ ਨਿੰਬੂ 'ਤੇ ਮਹਿੰਗਾਈ ਦੀ ਮਾਰ, ਵਧੀਆਂ ਕੀਮਤਾਂ

ਨਿਊਜ਼ ਡੈਸਕ : ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੋਹ ਰਹੀਆਂ ਕੀਮਤਾਂ ਤੋਂ ਬਾਅਦ ਹੁਣ ਆਮ ਆਦਮੀ ਗਰਮੀ ਤੋਂ ਰਾਹਤ ਪਾਉਣ ਲਈ ਨਿੰਬੂ ਪਾਣੀ ਵੀ ਨਹੀਂ ਪੀ ਸਕਦਾ। ਨਿੰਬੂ ਦੇ ਭਾਅ ਵੀ ਹੁਣ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ। ਗਰਮੀਆਂ 'ਚ ਵਧਦੇ ਤਾਪਮਾਨ ਦੇ ਵਿਚਕਾਰ ਨਿੰਬੂ ਦੀ ਮੰਗ ਵੀ ਕਾਫੀ ਵਧ ਗਈ ਹੈ, ਜਿਸ ਕਾਰਨ ਕਈ ਥਾਵਾਂ 'ਤੇ ਨਿੰਬੂ ਦਾ ਭਾਅ 300 ਰੁਪਏ ਪ੍ਰਤੀ ਕ

NRI Post Desk · 1693 ਦਿਨ ਪਹਿਲਾਂ · ਅੱਪਡੇਟ 1693 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Lemon Price Hike : ਪੈਟਰੋਲ-ਡੀਜ਼ਲ ਤੋਂ ਬਾਅਦ ਨਿੰਬੂ 'ਤੇ ਮਹਿੰਗਾਈ ਦੀ ਮਾਰ, ਵਧੀਆਂ ਕੀਮਤਾਂ
📷 NRI Post Desk

ਨਿਊਜ਼ ਡੈਸਕ : ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੋਹ ਰਹੀਆਂ ਕੀਮਤਾਂ ਤੋਂ ਬਾਅਦ ਹੁਣ ਆਮ ਆਦਮੀ ਗਰਮੀ ਤੋਂ ਰਾਹਤ ਪਾਉਣ ਲਈ ਨਿੰਬੂ ਪਾਣੀ ਵੀ ਨਹੀਂ ਪੀ ਸਕਦਾ। ਨਿੰਬੂ ਦੇ ਭਾਅ ਵੀ ਹੁਣ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ। ਗਰਮੀਆਂ 'ਚ ਵਧਦੇ ਤਾਪਮਾਨ ਦੇ ਵਿਚਕਾਰ ਨਿੰਬੂ ਦੀ ਮੰਗ ਵੀ ਕਾਫੀ ਵਧ ਗਈ ਹੈ, ਜਿਸ ਕਾਰਨ ਕਈ ਥਾਵਾਂ 'ਤੇ ਨਿੰਬੂ ਦਾ ਭਾਅ 300 ਰੁਪਏ ਪ੍ਰਤੀ ਕਿਲੋ ਦੇ ਪਾਰ ਪਹੁੰਚ ਗਿਆ ਹੈ। ਆਲਮ ਇਹ ਹੈ ਕਿ ਕਈ ਥਾਵਾਂ 'ਤੇ ਸਿਰਫ ਇਕ ਨਿੰਬੂ 10 ਰੁਪਏ 'ਚ ਮਿਲਦਾ ਹੈ। “ਇਕ ਸਬਜ਼ੀ ਥੋਕ ਵਿਕਰੇਤਾ ਨੇ ਦੱਸਿਆ ਕਿ ਪਿਛਲੇ ਸਾਲ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਤੇ ਗੁਜਰਾਤ 'ਚ ਚੱਕਰਵਾਤ ਦੌਰਾਨ, ਨਿੰਬੂ ਦੇ ਪੌਦਿਆਂ ਨੂੰ ਭਾਰੀ ਨੁਕਸਾਨ ਹੋਇਆ ਸੀ। ਦਿੱਲੀ, ਨੋਇਡਾ ਸਮੇਤ ਦੇਸ਼ ਦੇ ਇਨ੍ਹਾਂ ਸ਼ਹਿਰਾਂ 'ਚ ਨਿੰਬੂ ਦੀ ਕੀਮਤ ਕਿਸ ਹੱਦ ਤਕ ਪਹੁੰਚ ਗਈ ਹੈ।

ਸੰਬੰਧਿਤ ਖ਼ਬਰਾਂ

ਦਿੱਲੀ ਦੇ ਬਾਜ਼ਾਰ 'ਚ ਵੀ ਪਿਛਲੇ ਕੁਝ ਦਿਨਾਂ ਤੋਂ ਨਿੰਬੂ ਦੀਆਂ ਕੀਮਤਾਂ 'ਚ ਕਾਫੀ ਵਾਧਾ ਹੋਇਆ ਹੈ। ਨੋਇਡਾ 'ਚ ਨਿੰਬੂ 250 ਤੋਂ 300 ਰੁਪਏ ਪ੍ਰਤੀ ਕਿਲੋ ਵੱਖ-ਵੱਖ ਭਾਅ 'ਤੇ ਵਿਕ ਰਿਹਾ ਹੈ। ਕੁਝ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਮੰਡੀਆਂ 'ਚ ਹੀ ਨਿੰਬੂ ਦੇ ਭਾਅ ਕਾਫੀ ਵਧ ਗਏ ਹਨ, ਪਿਛਲੇ ਹਫਤੇ ਜੋ ਨਿੰਬੂ 200 ਰੁਪਏ ਕਿਲੋ ਵਿਕ ਰਿਹਾ ਸੀ, ਉਹ ਹੁਣ 250 ਰੁਪਏ ਕਿਲੋ ਤੋਂ ਵੀ ਟੱਪ ਗਿਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!