|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੀਤੇ 24 ਘੰਟਾ 'ਚ 20 ਹਜ਼ਾਰ ਤੋਂ ਘੱਟ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਦਿੱਲੀ (ਦੇਵ ਇੰਦਰਜੀਤ) : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 18795 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਇਨਫੈਕਸ਼ਨ ਦੇ ਰੋਜ਼ਾਨਾ ਮਾਮਲਿਆਂ ਦੇ ਹਿਸਾਬ ਨਾਲ 201 ਦਿਨਾਂ ’ਚ ਸਭ ਤੋਂ ਘੱਟ ਹਨ। ਇਸ ਵਿਚ ਦੇਸ਼ ’ਚ ਸੋਮਵਾਰ ਨੂੰ 1 ਕਰੋੜ 2 ਲੱਖ 22 ਹਜ਼ਾਰ 525 ਲੋਕਾਂ ਨੂੰ ਕੋਰੋਨਾ ਦੀ ਟੀਕੇ ਲਗਾਏ ਗਏ ਅਤੇ ਹੁਣ ਤੱਕ 87 ਕਰੋੜ 7 ਲੱਖ 8 ਹਜ਼ਾਰ 636 ਲੋਕਾਂ ਦ

NRI Post Desk · 1884 ਦਿਨ ਪਹਿਲਾਂ · ਅੱਪਡੇਟ 1884 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦਿੱਲੀ (ਦੇਵ ਇੰਦਰਜੀਤ) : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 18795 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਇਨਫੈਕਸ਼ਨ ਦੇ ਰੋਜ਼ਾਨਾ ਮਾਮਲਿਆਂ ਦੇ ਹਿਸਾਬ ਨਾਲ 201 ਦਿਨਾਂ ’ਚ ਸਭ ਤੋਂ ਘੱਟ ਹਨ। ਇਸ ਵਿਚ ਦੇਸ਼ ’ਚ ਸੋਮਵਾਰ ਨੂੰ 1 ਕਰੋੜ 2 ਲੱਖ 22 ਹਜ਼ਾਰ 525 ਲੋਕਾਂ ਨੂੰ ਕੋਰੋਨਾ ਦੀ ਟੀਕੇ ਲਗਾਏ ਗਏ ਅਤੇ ਹੁਣ ਤੱਕ 87 ਕਰੋੜ 7 ਲੱਖ 8 ਹਜ਼ਾਰ 636 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁੱਕਿਆ ਹੈ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 18,795 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਨਾਲ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 37 ਲੱਖ 57 ਹਜ਼ਾਰ 481 ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਇਸ ਦੌਰਾਨ 26,030 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3 ਕਰੋੜ 29 ਲੱਖ 58 ਹਜ਼ਾਰ 002 ਹੋ ਗਈ ਹੈ। ਸਰਗਰਮ ਮਾਮਲੇ 7414 ਘੱਟ ਕੇ 2 ਲੱਖ 92 ਹਜ਼ਾਰ 206 ਹੋ ਗਏ ਹਨ।

ਉੱਥੇ ਹੀ 179 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4,47,373 ਹੋ ਗਿਆ ਹੈ। ਦੇਸ਼ ’ਚ ਰਿਕਵਰੀ ਦਰ ਵੱਧ ਕੇ 97.81 ਫੀਸਦੀ ਹੋ ਗਈ ਹੈ ਅਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 0.87 ’ਤੇ ਆ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ’ਤੇ ਬਰਕਰਾਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!