|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲਸ਼ਕਰ ਦੇ ਅੱਤਵਾਦੀ ਦਾ ਜੰਮੂ-ਕਸ਼ਮੀਰ 'ਚ ਪੁਲਸ ਵਲੋਂ ਐਨਕਾਊਂਟਰ

ਸ਼੍ਰੀਨਗਰ (ਦੇਵ ਇੰਦਰਜੀਤ) : ਸ਼੍ਰੀਨਗਰ ਦੇ ਨਾਟੀਪੋਰਾ ਇਲਾਕੇ ਵਿੱਚ ਪੁਲਸ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤਇਬਾ ਦੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋ ਅੱਤਵਾਦੀਆਂ ਨੇ ਪੁਲਸ 'ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਜਿਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਜਦੋਂ ਕਿ ਦੂਜਾ ਫ਼ਰਾ

NRI Post Desk · 1874 ਦਿਨ ਪਹਿਲਾਂ · ਅੱਪਡੇਟ 1874 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲਸ਼ਕਰ ਦੇ ਅੱਤਵਾਦੀ ਦਾ ਜੰਮੂ-ਕਸ਼ਮੀਰ 'ਚ ਪੁਲਸ ਵਲੋਂ ਐਨਕਾਊਂਟਰ
📷 NRI Post Desk

ਸ਼੍ਰੀਨਗਰ (ਦੇਵ ਇੰਦਰਜੀਤ) : ਸ਼੍ਰੀਨਗਰ ਦੇ ਨਾਟੀਪੋਰਾ ਇਲਾਕੇ ਵਿੱਚ ਪੁਲਸ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤਇਬਾ ਦੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋ ਅੱਤਵਾਦੀਆਂ ਨੇ ਪੁਲਸ 'ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਜਿਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਜਦੋਂ ਕਿ ਦੂਜਾ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ।

ਸੰਬੰਧਿਤ ਖ਼ਬਰਾਂ

ਕਸ਼ਮੀਰ ਜ਼ੋਨ ਪੁਲਸ ਨੇ ਟਵੀਟ ਵਿੱਚ ਕਿਹਾ, ਅੱਤਵਾਦੀਆਂ ਨੇ ਸ਼੍ਰੀਨਗਰ ਦੀ ਪੁਲਸ ਟੀਮ 'ਤੇ ਗੋਲੀਬਾਰੀ ਕੀਤੀ। ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ। ਮੁਕਾਬਲੇ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਗਿਆ ਜਦੋਂ ਕਿ ਦੂਜਾ ਫ਼ਰਾਰ ਹੋ ਗਿਆ।

ਪੁਲਸ ਸੂਤਰਾਂ ਨੇ ਕਿਹਾ ਕਿ ਘਟਨਾ ਸਥਾਨ ਤੋਂ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਕੋਲੋਂ ਮਿਲੇ ਇੱਕ ਪਛਾਣ ਪੱਤਰ ਅਨੁਸਾਰ ਉਸ ਦੀ ਪਛਾਣ ਸ਼ੋਪੀਆਂ ਨਿਵਾਸੀ ਆਕਿਬ ਬਸ਼ੀਰ ਦੇ ਰੂਪ ਵਿੱਚ ਹੋਈ ਹੈ ਜੋ ਕਿ ਲਸ਼ਕਰ ਨਾਲ ਜੁੜਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!