|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਸਦ ਮੈਂਬਰ ਪ੍ਰਨੀਤ ਕੌਰ ਦਾ ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖਿਆ ਪੱਤਰ…

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖਿਆ ਹੈ। ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਦੱਸਿਆ, "ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾ

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਸਦ ਮੈਂਬਰ ਪ੍ਰਨੀਤ ਕੌਰ ਦਾ ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖਿਆ ਪੱਤਰ…
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖਿਆ ਹੈ। ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਦੱਸਿਆ, "ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾਨ ਨੂੰ ਪ੍ਰਤੀ ਏਕੜ 5-7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ।"

ਸੰਬੰਧਿਤ ਖ਼ਬਰਾਂ

ਪਟਿਆਲਾ ਸਾਂਸਦ ਨੇ ਦੱਸਿਆ, "ਪਹਿਲਾਂ ਪ੍ਰਤੀ ਏਕੜ ਝਾੜ 20 ਤੋਂ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੰਗ ਕੀਤੀ, "ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਆਵਜ਼ਾ ਦਿੱਤਾ ਜਾਵੇ।"

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!