|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਿਊਜ਼ੀਲੈਂਡ 'ਚ ਸਿਗਰਟ ਦੀ ਵਿਕਰੀ 'ਤੇ ਲੱਗੀ ਉਮਰ ਭਰ ਲਈ ਪਾਬੰਦੀ, ਜਾਣੋ ਕਾਰਨ

ਨਿਊਜ਼ ਡੈਸਕ (ਜਸਕਮਲ) : ਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇਕ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਵੱਲੋਂ ਸਿਗਰਟ ਖਰੀਦਣ 'ਤੇ ਪਾਬੰਦੀ ਲਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਇਹ ਕਾਨੂੰਨ ਅਗਲੇ ਸਾਲ ਤਕ ਲਾਗੂ ਹੋ ਸਕਦਾ ਹੈ। ਕਾਨੂੰਨ ਤਹਿਤ ਸਿਗਰਟ ਖਰੀਦਣ ਦੀ ਘੱਟੋ-ਘੱਟ ਉਮਰ ਵੀ ਸਾਲ ਦਰ

NRI Post Desk · 1812 ਦਿਨ ਪਹਿਲਾਂ · ਅੱਪਡੇਟ 1812 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਿਊਜ਼ੀਲੈਂਡ 'ਚ ਸਿਗਰਟ ਦੀ ਵਿਕਰੀ 'ਤੇ ਲੱਗੀ ਉਮਰ ਭਰ ਲਈ ਪਾਬੰਦੀ, ਜਾਣੋ ਕਾਰਨ
📷 NRI Post Desk

ਨਿਊਜ਼ ਡੈਸਕ (ਜਸਕਮਲ) : ਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇਕ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਵੱਲੋਂ ਸਿਗਰਟ ਖਰੀਦਣ 'ਤੇ ਪਾਬੰਦੀ ਲਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਇਹ ਕਾਨੂੰਨ ਅਗਲੇ ਸਾਲ ਤਕ ਲਾਗੂ ਹੋ ਸਕਦਾ ਹੈ। ਕਾਨੂੰਨ ਤਹਿਤ ਸਿਗਰਟ ਖਰੀਦਣ ਦੀ ਘੱਟੋ-ਘੱਟ ਉਮਰ ਵੀ ਸਾਲ ਦਰ ਸਾਲ ਵਧਦੀ ਰਹੇਗੀ।

ਸੰਬੰਧਿਤ ਖ਼ਬਰਾਂ

ਸਰਕਾਰ ਦਾ ਤਰਕ ਹੈ ਕਿ ਕਾਨੂੰਨ ਦੇ ਲਾਗੂ ਹੋਣ ਦੇ 65 ਸਾਲ ਬਾਅਦ ਦੁਕਾਨਦਾਰ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਸਿਗਰਟ ਵੇਚ ਸਕਣਗੇ। ਸਰਕਾਰ ਨੇ 2025 ਤਕ ਦੇਸ਼ 'ਚ ਸਿਗਰਟਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਨੂੰ ਪੰਜ ਫੀਸਦੀ ਤਕ ਘਟਾਉਣ ਦਾ ਵੀ ਟੀਚਾ ਰੱਖਿਆ ਹੈ। ਸਰਕਾਰ ਨੇ ਕਿਹਾ ਕਿ ਸਿਗਰਟਨੋਸ਼ੀ ਨੂੰ ਘਟਾਉਣ ਦੇ ਹੋਰ ਯਤਨਾਂ 'ਚ ਬਹੁਤ ਸਮਾਂ ਲੱਗ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਵੇਚੇ ਜਾਣ ਵਾਲੇ ਸਾਰੇ ਉਤਪਾਦਾਂ ਤੇ ਤੰਬਾਕੂ 'ਚ ਨਿਕੋਟੀਨ ਦੇ ਪੱਧਰ ਨੂੰ ਘਟਾਉਣਾ ਹੈ।

ਨਿਊਜ਼ੀਲੈਂਡ ਦੀ ਐਸੋਸੀਏਟ ਮਨਿਸਟਰ ਆਫ਼ ਹੈਲਥ ਆਇਸ਼ਾ ਵੇਰਲ ਨੇ ਇਕ ਬਿਆਨ 'ਚ ਕਿਹਾ, "ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਨੌਜਵਾਨ ਕਦੇ ਵੀ ਸਿਗਰਟਨੋਸ਼ੀ ਨਾ ਕਰਨ। ਇਸ ਲਈ ਅਸੀਂ ਨੌਜਵਾਨਾਂ ਦੇ ਨਵੇਂ ਸਮੂਹਾਂ ਨੂੰ ਧੂੰਆਂ ਰਹਿਤ ਤੰਬਾਕੂ ਉਤਪਾਦ ਵੇਚਣਾ ਜਾਂ ਸਪਲਾਈ ਕਰਨਾ ਅਪਰਾਧ ਬਣਾ ਦੇਵਾਂਗੇ। ਇੱਥੋਂ ਦੀ ਸਰਕਾਰ ਮੁਤਾਬਕ ਇਕ ਦਹਾਕੇ 'ਚ ਸਿਗਰਟਨੋਸ਼ੀ ਦੀ ਦਰ 'ਚ ਕਮੀ ਆਈ ਹੈ। ਵਰਤਮਾਨ 'ਚ, ਨਿਊਜ਼ੀਲੈਂਡ 'ਚ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਦੀ ਵਿਕਰੀ 'ਤੇ ਪਾਬੰਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!