|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੋਵਿਡ-19 ਦੀਆਂ ਪਾਬੰਦੀਆਂ ਦੇ ਵਿਰੋਧ ’ਚ ਕੈਨੇਡਾ ਦੀ ਤਰ੍ਹਾਂ ਅਮਰੀਕੀ ਟਰੱਕ ਡਰਾਈਵਰ ਵੀ ਕਰ ਰਹੇ ਨੇ ਪ੍ਰਦਰਸ਼ਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ’ਚ ਹੋਏ ਪ੍ਰਦਰਸ਼ਨ ਤੋਂ ਪ੍ਰੇਰਿਤ ਅਮਰੀਕੀ ਟਰੱਕ ਡਰਾਈਵਰਾਂ ਨੇ ਵੀ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਕੋਵਿਡ-19 ਦੀ ਪਾਬੰਦੀਆਂ ਦੇ ਵਿਰੋਧ ’ਚ ਕੈਨੇਡਾ ’ਚ ਵੱਡੇ ਪੈਮਾਨੇ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਜਿਸ ਨਾਲ ਰਾਜਧਾਨੀ ਓਟਾਵਾ ਪੂਰੀ ਤਰ੍ਹਾਂ ਜਾਮ ਰਹੀ। ਕੈਨੇਡਾ ’ਚ ਪ੍ਰਦਰਸ਼ਨ ਖ਼ਤਮ ਹੋਣ ’ਤੇ ਪ੍ਰਧਾਨ ਮੰਤਰੀ ਜਸਟਿਨ ਟਰ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਵਿਡ-19 ਦੀਆਂ ਪਾਬੰਦੀਆਂ ਦੇ ਵਿਰੋਧ ’ਚ ਕੈਨੇਡਾ ਦੀ ਤਰ੍ਹਾਂ ਅਮਰੀਕੀ ਟਰੱਕ ਡਰਾਈਵਰ ਵੀ ਕਰ ਰਹੇ ਨੇ ਪ੍ਰਦਰਸ਼ਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ’ਚ ਹੋਏ ਪ੍ਰਦਰਸ਼ਨ ਤੋਂ ਪ੍ਰੇਰਿਤ ਅਮਰੀਕੀ ਟਰੱਕ ਡਰਾਈਵਰਾਂ ਨੇ ਵੀ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਕੋਵਿਡ-19 ਦੀ ਪਾਬੰਦੀਆਂ ਦੇ ਵਿਰੋਧ ’ਚ ਕੈਨੇਡਾ ’ਚ ਵੱਡੇ ਪੈਮਾਨੇ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਜਿਸ ਨਾਲ ਰਾਜਧਾਨੀ ਓਟਾਵਾ ਪੂਰੀ ਤਰ੍ਹਾਂ ਜਾਮ ਰਹੀ। ਕੈਨੇਡਾ ’ਚ ਪ੍ਰਦਰਸ਼ਨ ਖ਼ਤਮ ਹੋਣ ’ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀ ਖ਼ਤਮ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਇਧਰ, ਅਮਰੀਕਾ ’ਚ ਟਰੱਕ ਡਰਾਈਵਰਾਂ ਦੇ ਪ੍ਰਦਰਸ਼ਨ ਨਾਲ ਨਜਿੱਠਣ ਲਈ ਬਾਇਡਨ ਪ੍ਰਸ਼ਾਸਨ ਨੇ ਪੂਰੀ ਤਿਆਰੀ ਕੀਤੀ ਹੈ। ਟਰੱਕ ਡਰਾਈਵਰ ਕੋਵਿਡ-19 ਵੈਕਸੀਨ ਅਤੇ ਮਾਸਕ ਦੀ ਜ਼ਰੂਰਤ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਨ। ਇਸ ਪ੍ਰਦਰਸ਼ਨ ਵਿਚ 18 ਪਹੀਆਂ ਵਾਲੇ ਦੋ ਦਰਜਨ ਟਰੱਕਾਂ ਨਾਲ 50 ਹੋਰ ਵਾਹਨ ਸ਼ਾਮਲ ਹਨ। 4,000 ਕਿਲੋਮੀਟਰ ਦੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਨੇਵਾਦਾ ’ਚ ਟਰੱਕ ਚਾਲਕ ਰੋਨ ਕੋਲੇਮੈਨ ਨੇ ਕਿਹਾ, ‘ਇਹ ਸਾਡੀ ਆਜ਼ਾਦੀ, ਸਾਡੇ ਮਨੁੱਖ ਅਧਿਕਾਰਾਂ ਲਈ ਹੈ। ਹੁਣ ਬਹੁਤ ਹੋ ਚੁੱਕਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!