|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਚਲਦੇ ਯੂਪੀ 'ਚ ਅਗਲੇ ਸੋਮਵਾਰ ਤਕ ਵਧਾਇਆ ਲੱਕਡਾਊਨ

ਉੱਤਰ ਪ੍ਰਦੇਸ਼ (ਦੇਵ ਇੰਦਰਜੀਤ) : ਯੋਗੀ ਸਰਕਾਰ ਨੇ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਿੰਡਾਂ ’ਚ ਟੀਕਾਕਰਨ ਅਤੇ ਸੈਨੀਟਾਈਜੇਸ਼ਨ ਨੂੰ ਤੇਜ਼ ਕਰਨ ਦਾ ਹੁਕਮ ਦਿੱਤਾ ਹੈ।ਯੋਗੀ ਸਰਕਾਰ ਨੇ ਵੀਰਵਾਰ ਯਾਨੀ 6 ਮਈ ਸਵੇਰੇ 7 ਵਜੇ ਤਕ ਪਾਬੰਦੀ ਲਗਾਈ ਸੀ ਪਰ ਹੁਣ ਇਸ ਨੂੰ ਸੋਮਵਾਰ ਸਵੇਰ ਤਕ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉੱਤਰ-ਪ੍ਰਦੇਸ਼ ’ਚ ਪੰਚਾਇਤੀ ਚੋਣਾਂ ਤੋਂ ਬਾਅਦ ਸੂਬੇ ਦੇ ਹਰ

NRI Post Desk · 2031 ਦਿਨ ਪਹਿਲਾਂ · ਅੱਪਡੇਟ 2031 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਚਲਦੇ ਯੂਪੀ 'ਚ ਅਗਲੇ ਸੋਮਵਾਰ ਤਕ ਵਧਾਇਆ ਲੱਕਡਾਊਨ
📷 NRI Post Desk

ਉੱਤਰ ਪ੍ਰਦੇਸ਼ (ਦੇਵ ਇੰਦਰਜੀਤ) : ਯੋਗੀ ਸਰਕਾਰ ਨੇ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਿੰਡਾਂ ’ਚ ਟੀਕਾਕਰਨ ਅਤੇ ਸੈਨੀਟਾਈਜੇਸ਼ਨ ਨੂੰ ਤੇਜ਼ ਕਰਨ ਦਾ ਹੁਕਮ ਦਿੱਤਾ ਹੈ।ਯੋਗੀ ਸਰਕਾਰ ਨੇ ਵੀਰਵਾਰ ਯਾਨੀ 6 ਮਈ ਸਵੇਰੇ 7 ਵਜੇ ਤਕ ਪਾਬੰਦੀ ਲਗਾਈ ਸੀ ਪਰ ਹੁਣ ਇਸ ਨੂੰ ਸੋਮਵਾਰ ਸਵੇਰ ਤਕ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉੱਤਰ-ਪ੍ਰਦੇਸ਼ ’ਚ ਪੰਚਾਇਤੀ ਚੋਣਾਂ ਤੋਂ ਬਾਅਦ ਸੂਬੇ ਦੇ ਹਰ ਪਿੰਡ ’ਚ ਕੋਰੋਨਾ ਲਾਗ ਦੀ ਬੀਮਾਰੀ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦੇ ਯੋਗੀ ਸਰਕਾਰ ਨੇ ਤਾਲਾਬੰਦੀ ਵਧਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸੂਬੇ ’ਚ ਹੁਣ ਸੋਮਵਾਰ ਯਾਨੀ 10 ਮਈ ਤਕ ਲਈ ਤਾਲਾਬੰਦੀ ਵਧਾ ਦਿੱਤੀ ਹੈ। ਇਸ ਨਾਲ ਹੁਣ ਪੂਰੇ ਸੂਬੇ ’ਚ ਸੋਮਵਾਰ ਸਵੇਰੇ 10 ਵਜੇ ਤਕ ਤਾਲਾਬੰਦੀ ਰਹੇਗੀ।

ਸੰਬੰਧਿਤ ਖ਼ਬਰਾਂ

ਸਰਕਾਰ ਦਾ ਕਹਿਣਾ ਹੈ ਕਿ ਤਾਲਾਬੰਦੀ ਦੌਰਾਨ ਮਿਲੀ ਛੋਟ ਜਾਰੀ ਰਹੇਗੀ। ਹਾਲਾਂਕਿ, ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੀਰਵਾਰ ਸਵੇਰੇ 7 ਵਜੇ ਤੋਂ ਸ਼ੁੱਕਰਵਾਰ ਰਾਤ 8 ਵਜੇ ਤਕ ਬਾਜ਼ਾਰ ਖੋਲ੍ਹਿਆ ਜਾਣਾ ਸੀ ਪਰ ਕੋਰੋਨਾ ਦੇ ਵਧਦੇ ਕਹਿਰ ਕਾਰਨ ਹੁਣ ਸਰਕਾਰ ਨੇ ਪੂਰੇ ਹਫਤੇ ਲਈ ਤਾਲਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!