|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੋਕਸਭਾ ਚੋਣ 2019 : ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਬਦਲਿਆ ਇਹ ਨਿਯਮ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਲੋਕਸਭਾ ਚੋਣ ਵਿਚ ਸਿਆਸੀ ਪਾਰਟੀਆਂ ਵੋਟਿੰਗ ਤੋਂ 48 ਘੰਟੇ ਪਹਿਲਾਂ ਅਪਣੇ ਚੋਣ ਮਨੋਰਥ ਪੱਤਰ ਜਾਰੀ ਨਹੀਂ ਕਰ ਸਕਣਗੀਆਂ। ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਵਿਚ ਘੋਸ਼ਣਾ ਪੱਤਰ ਨਾਲ ਜੁੜੇ ਪ੍ਰਬੰਧਾਂ ਵਿਚ ਬਦਲਾਵ ਕੀਤਾ। ਕਮਿਸ਼ਨ ਨੇ 14 ਮੈਂਬਰੀ ਕਮੇਟੀ ਦੀਆਂ ਸਿਫਾਰਿਸ਼ਾਂ ਦੇ ਆਧਾਰ ਉਤੇ ਇਹ ਫ਼ੈਸਲਾ ਲਿਆ ਹੈ। ਪਹਿਲਾਂ ਇਸ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਲੋਕਸਭਾ ਚੋਣ ਵਿਚ ਸਿਆਸੀ ਪਾਰਟੀਆਂ ਵੋਟਿੰਗ ਤੋਂ 48 ਘੰਟੇ ਪਹਿਲਾਂ ਅਪਣੇ ਚੋਣ ਮਨੋਰਥ ਪੱਤਰ ਜਾਰੀ ਨਹੀਂ ਕਰ ਸਕਣਗੀਆਂ। ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਵਿਚ ਘੋਸ਼ਣਾ ਪੱਤਰ ਨਾਲ ਜੁੜੇ ਪ੍ਰਬੰਧਾਂ ਵਿਚ ਬਦਲਾਵ ਕੀਤਾ। ਕਮਿਸ਼ਨ ਨੇ 14 ਮੈਂਬਰੀ ਕਮੇਟੀ ਦੀਆਂ ਸਿਫਾਰਿਸ਼ਾਂ ਦੇ ਆਧਾਰ ਉਤੇ ਇਹ ਫ਼ੈਸਲਾ ਲਿਆ ਹੈ। ਪਹਿਲਾਂ ਇਸ ਦੀ ਸਮਾਂ ਹੱਦ 72 ਘੰਟੇ ਸੀ।

ਸੰਬੰਧਿਤ ਖ਼ਬਰਾਂ

ਕਮਿਸ਼ਨ ਦੇ ਪ੍ਰਮੁੱਖ ਸਕੱਤਰ ਨਰੇਂਦਰ ਐਨ ਬੁਤੋਲੀਆ ਨੇ ਇਸ ਸਬੰਧ ਵਿਚ ਸਾਰੀਆਂ ਸਿਆਸੀ ਪਾਰਟੀਆਂ ਅਤੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਸਮਾਂ ਹੱਦ ਇਕ ਜਾਂ ਇਕ ਤੋਂ ਜ਼ਿਆਦਾ ਪੜਾਅ ਵਾਲੀਆਂ ਚੋਣਾਂ ਵਿਚ ਸਮਾਨ ਰੂਪ ਨਾਲ ਲਾਗੂ ਹੋਵੇਗੀ। ਕਮਿਸ਼ਨ ਨੇ ਜਨਤਕ ਪ੍ਰਤੀਨਿਧਤਾ ਐਕਟ ਦੇ ਸੈਕਸ਼ਨ 126 ਉਤੇ ਮੁੜਵਿਚਾਰ ਲਈ 14 ਮੈਂਬਰੀ ਕਮੇਟੀ ਬਣਾਈ ਸੀ। ਚੋਣ ਜ਼ਾਬਤੇ ਵਿਚ ਵੋਟਿੰਗ ਤੋਂ 48 ਘੰਟੇ ਪਹਿਲਾਂ ਪ੍ਰਚਾਰ ਰੋਕਣ ਦਾ ਨਿਯਮ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!