|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੋਕ ਸਭਾ ਚੋਣਾਂ 2019 : ਵੋਟਾਂ ਪਾਉਣ ਦਾ ਸਮਾਂ ਵਧਿਆ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਪੰਜਾਬ ਦੇ ਚੀਫ਼ ਇਲੈਕਟੋਰਲ ਅਫਸਰ ਐਸ. ਕਰੁਣਾ ਰਾਜੂ ਨੇ ਕਿਹਾ ਹੈ ਪੰਜਾਬ 'ਚ 19 ਮਈ ਨੂੰ ਹੋਣ ਵਾਲੀ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ। ਚੀਫ਼ ਇਲੈਕਟੋਰਲ ਅਫ਼ਸਰ ਐਸ. ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਵਾਰ ਵੋਟਾਂ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ 13 ਲੱਖ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਪੰਜਾਬ ਦੇ ਚੀਫ਼ ਇਲੈਕਟੋਰਲ ਅਫਸਰ ਐਸ. ਕਰੁਣਾ ਰਾਜੂ ਨੇ ਕਿਹਾ ਹੈ ਪੰਜਾਬ 'ਚ 19 ਮਈ ਨੂੰ ਹੋਣ ਵਾਲੀ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ। ਚੀਫ਼ ਇਲੈਕਟੋਰਲ ਅਫ਼ਸਰ ਐਸ. ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਵਾਰ ਵੋਟਾਂ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ 13 ਲੱਖ 51 ਹਜ਼ਾਰ ਲੀਟਰ ਸ਼ਰਾਬ ਫ਼ੜੀ ਗਈ ਹੈ। ਇਸਦੇ ਨਾਲ ਹੀ 22 ਕਰੋੜ ਦਾ ਸੋਨਾ-ਚਾਂਦੀ ਵੀ ਫ਼ੜਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਐਸ. ਕਰੁਣਾ ਰਾਜੂ ਨੇ ਕਿਹਾ ਕਿ ਪਿੰਡਾਂ 'ਤੇ ਖ਼ਾਸ ਨਜ਼ਰ ਹੈ ਅਤੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਖਾਸ ਹਿਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 278 ਉਮੀਦਵਾਰਾਂ ਵਿੱਚ 254 ਪੁਰਸ਼ ਤੇ 24 ਮਹਿਲਾਵਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ 42,689 ਬੈਲਟ ਯੂਨਿਟ ਅਤੇ 28,703 VVPAT ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ 3.49 ਲੱਖ ਨਵੇਂ ਵੋਟਰ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!