|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੋਕ ਸਭਾ ਚੋਣਾਂ 2019 : ਪੰਜਾਬ 'ਚ ਕਿਸ ਦਾ ਚੱਲੇਗਾ ਸਿੱਕਾ..?

ਚੰਡੀਗੜ੍ਹ (ਵਿਕਰਮ ਸਹਿਜਪਲਾ) : ਪੰਜਾਬ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਐਗਜ਼ਿਟ ਪੋਲ ਆਉਣੇ ਸ਼ੁਰੂ ਹੋ ਗਏ ਹਨ। ਇਹ ਐਗਜ਼ਿਟ ਪੋਲ ਕਾਂਗਰਸ ਲਈ ਚੰਗੇ ਪਰ ਆਮ ਆਦਮੀ ਪਾਰਟੀ ਲਈ ਜ਼ਿਆਦਾ ਚੰਗੇ ਨਹੀਂ ਜਾਪ ਰਹੇ। ਸਾਹਮਣੇ ਆ ਰਹੇ ਐਗਜ਼ਿਟ ਪੋਲ ਵਿੱਚ ਕਾਂਗਰਸ ਨੂੰ 13 ਵਿੱਚੋਂ 8-9 ਸੀਟਾਂ ਜਾਂਦੀਆਂ ਵਿਖਾਈ ਦੇ ਰਹੀਆਂ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਲਾ) : ਪੰਜਾਬ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਐਗਜ਼ਿਟ ਪੋਲ ਆਉਣੇ ਸ਼ੁਰੂ ਹੋ ਗਏ ਹਨ। ਇਹ ਐਗਜ਼ਿਟ ਪੋਲ ਕਾਂਗਰਸ ਲਈ ਚੰਗੇ ਪਰ ਆਮ ਆਦਮੀ ਪਾਰਟੀ ਲਈ ਜ਼ਿਆਦਾ ਚੰਗੇ ਨਹੀਂ ਜਾਪ ਰਹੇ। ਸਾਹਮਣੇ ਆ ਰਹੇ ਐਗਜ਼ਿਟ ਪੋਲ ਵਿੱਚ ਕਾਂਗਰਸ ਨੂੰ 13 ਵਿੱਚੋਂ 8-9 ਸੀਟਾਂ ਜਾਂਦੀਆਂ ਵਿਖਾਈ ਦੇ ਰਹੀਆਂ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਖ਼ੇਮੇ ਵਿੱਚ 3-4 ਸੀਟਾਂ ਜਾਣ ਦੀ ਉਮੀਦ ਹੈ। ਪਿਛਲੀਆਂ ਚੋਣਾਂ ਦੌਰਾਨ 13 ਸੀਟਾਂ ਵਿੱਚੋਂ 4 ਸੀਟਾਂ ਲੈ ਕੇ ਜਾਣ ਵਾਲੀ ਆਮ ਆਦਮੀ ਪਾਰਟੀ ਨੂੰ ਮਹਿਜ਼ 1 ਸੀਟ ਤੇ ਹੀ ਸੰਤੁਸ਼ਟ ਰਹਿਣਾ ਪੈ ਸਕਦਾ ਹੈ। ਆਮ ਆਦਮੀ ਪਾਰਟੀ ਦੀ ਇਹ ਸੀਟ ਸੰਗਰੂਰ ਹੋ ਸਕਦੀ ਹੈ ਕਿਉਂਕਿ ਇਸ ਸੀਟ 'ਤੇ ਹੀ 'ਆਪ' ਵਰਕਰਾਂ ਨੂੰ ਇਕੱਠੇ ਕਰਨ ਵਿੱਚ ਸਫ਼ਲ ਹੋ ਸਕੀ ਹੈ।

ਸੰਬੰਧਿਤ ਖ਼ਬਰਾਂ

ਇਸ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਫੇਰੀ ਦੌਰਾਨ ਸੰਗਰੂਰ ਸੀਟ ਨੂੰ ਹੀ ਜ਼ਿਆਦਾ ਤਰਜ਼ੀਹ ਦਿੱਤੀ ਸੀ। ਜੇ ਕਾਂਗਰਸ ਦੇ ਖ਼ੇਮੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਪਟਿਆਲਾ, ਹੁਸ਼ਿਆਰਪੁਰ ਅਤੇ ਫ਼ਿਰੋਜ਼ਪੁਰ ਜਾਣ ਦੀ ਉਮੀਦ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਉਸ ਦੀ ਭਾਈਵਾਲ ਪਾਰਟੀ ਭਾਜਪਾ ਦੇ ਖ਼ੇਮੇ ਵਿੱਚ ਗੁਰਦਾਸਪੁਰ, ਬਠਿੰਡਾ ਅਤੇ ਅਨੰਦਪੁਰ ਸਾਹਿਬ ਆਉਣ ਦੀ ਉਮੀਦ ਹੈ।ਇਨ੍ਹਾਂ ਸਾਰੀਆਂ ਸੀਟਾਂ ਵਿੱਚ ਹੁਸ਼ਿਆਰਪੁਰ, ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟ ਤੇ ਸਖ਼ਤ ਮੁਕਾਬਲਾ ਹੈ। ਇਨ੍ਹਾਂ ਸੀਟਾਂ ਦੇ ਸਿਆਸੀ ਸਮੀਕਰਣ ਕਦੇ ਵੀ ਬਦਲ ਸਕਦੇ ਹਨ। ਇਹ ਤਾਂ ਹੁਣ 23 ਤਰੀਕ ਨੂੰ ਹੀ ਪਤਾ ਲੱਗੇਗਾ, ਕੀ ਭਾਅ ਵਿਕਦੀ ਐ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!