|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੌਗੋਵਾਲ ਹਾਦਸਾ : ਕੈਪਟਨ ਨੇ 4 ਜ਼ਿੰਦਗੀਆਂ ਬਚਾਉਣ ਵਾਲੀ ਅਮਨਦੀਪ ਦੀ ਕੀਤੀ ਸ਼ਲਾਘਾ

ਚੰਡੀਗੜ੍ਹ (Nri Media) : ਸ਼ਨੀਵਾਰ ਨੂੰ ਸੰਗਰੂਰ ਦੇ ਪਿੰਡ ਲੌਂਗੋਵਾਲ 'ਚ ਸਕੂਲ ਵੈਨ ਨੂੰ ਅੱਗ ਲੱਗਣ ਪਿੱਛੋਂ ਬਹਾਦੁਰੀ ਦਿਖਾਉਂਦੇ ਹੋਏ ਵਿਦਿਆਰਥਣ ਅਮਨਦੀਪ ਕੌਰ ਨੇ 4 ਬੱਚਿਆਂ ਨੂੰ ਬਚਾਇਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਅਮਨਦੀਪ ਕੌਰ ਨੂੰ ਸ਼ਾਬਾਸ਼ੀ ਦਿੱਤੀ। ਇਸ ਦੇ ਨਾਲ ਹੀ ਕੈਪਟਨ ਨੇ ਲਿਖਿਆ ਕਿ ਉਹ ਵਿਦਿਆਰਥਣ ਨਾਲ ਜਲਦੀ ਹੀ ਮੁਲਾਕਾਤ ਕ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (Nri Media) : ਸ਼ਨੀਵਾਰ ਨੂੰ ਸੰਗਰੂਰ ਦੇ ਪਿੰਡ ਲੌਂਗੋਵਾਲ 'ਚ ਸਕੂਲ ਵੈਨ ਨੂੰ ਅੱਗ ਲੱਗਣ ਪਿੱਛੋਂ ਬਹਾਦੁਰੀ ਦਿਖਾਉਂਦੇ ਹੋਏ ਵਿਦਿਆਰਥਣ ਅਮਨਦੀਪ ਕੌਰ ਨੇ 4 ਬੱਚਿਆਂ ਨੂੰ ਬਚਾਇਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਅਮਨਦੀਪ ਕੌਰ ਨੂੰ ਸ਼ਾਬਾਸ਼ੀ ਦਿੱਤੀ। ਇਸ ਦੇ ਨਾਲ ਹੀ ਕੈਪਟਨ ਨੇ ਲਿਖਿਆ ਕਿ ਉਹ ਵਿਦਿਆਰਥਣ ਨਾਲ ਜਲਦੀ ਹੀ ਮੁਲਾਕਾਤ ਕਰਨਗੇ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਸ਼ਨੀਵਾਰ ਨੂੰ ਵਾਪਰੇ ਭਿਆਨਕ ਵੈਨ ਹਾਦਸੇ ਵਿੱਚ 4 ਮਾਸੂਮ ਜਾਨਾਂ ਚਲੀਆਂ ਗਈਆਂ। ਇਸ ਵੈਨ ਵਿੱਚ ਕੁੱਲ 12 ਵਿਦਿਆਰਥੀ ਸਵਾਰ ਸਨ ਅਤੇ ਵਿਦਿਆਰਥਣ ਅਮਨਦੀਪ ਕੌਰ ਵੀ ਇਸੇ ਵੈਨ ਵਿੱਚ ਸਵਾਰ ਸੀ। ਵੈਨ ਨੂੰ ਅੱਗ ਲੱਗਣ ਤੋਂ ਬਾਅਦ 14 ਸਾਲਾ ਵਿਦਿਆਰਥਣ ਨੇ ਆਪਣੀ ਬਹਾਦੁਰੀ ਦਿਖਾਉਂਦਿਆਂ ਵੈਨ ਦਾ ਸ਼ੀਸ਼ਾ ਤੋੜ ਕੇ 4 ਬੱਚਿਆਂ ਦੀ ਜਾਨ ਬਚਾਈ ਸੀ।

ਇਸ ਦੇ ਨਾਲ ਹੀ ਵਿਦਿਆਰਥਣ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਗ ਬਾਰੇ ਪਤਾ ਲੱਗਣ ਤੋਂ ਬਾਅਦ ਡਰਾਇਵਰ ਉਥੋਂ ਭੱਜਿਆ ਨਹੀਂ ਸਗੋਂ ਉਸ ਨੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਇੰਨੇ ਵਿੱਚ ਅੱਗ ਭੜਕ ਉੱਠੀ ਅਤੇ 4 ਬੱਚੇ ਵੈਨ ਵਿੱਚ ਹੀ ਜ਼ਿੰਦਾ ਸੜ ਗਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!