|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬੀਆਂ ਨੂੰ ਮੰਤਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਪੀਐਮ ਟਰੂਡੋ ਦਾ ਧੰਨਵਾਦ

ਓਟਾਵਾ / ਅੰਮ੍ਰਿਤਸਰ , 23 ਨਵੰਬਰ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਟਾਵਾ / ਅੰਮ੍ਰਿਤਸਰ , 23 ਨਵੰਬਰ ( NRI MEDIA )

ਕੈਨੇਡਾ ਚ ਪ੍ਰਧਾਨਮੰਤਰੀ ਟਰੂਡੋ ਵਲੋਂ ਕੈਨੇਡਾ ਸਰਕਾਰ ਅੰਦਰ 4 ਪੰਜਾਬੀਆਂ ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ , ਜਿਸ ਤੇ ਕੈਨੇਡਾ ਤੋਂ ਲੈ ਕੇ ਪੰਜਾਬ ਤਕ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੂੰ ਵਧਾਈ ਸੰਦੇਸ਼ ਭੇਜੇ ਜਾ ਰਹੇ ਹਨ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਨੇਡਾ ਸਰਕਾਰ ਅੰਦਰ ਮੰਤਰੀ ਬਣਨ ’ਤੇ ਸ. ਹਰਜੀਤ ਸਿੰਘ ਸੱਜਣ ਤੇ ਸ. ਨਵਦੀਪ ਸਿੰਘ ਬੈਂਸ ਸਮੇਤ ਚਾਰ ਪੰਜਾਬੀ ਮੰਤਰੀਆਂ ਨੂੰ ਵਧਾਈ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬੀਆਂ ਦਾ ਵਿਦੇਸ਼ਾਂ ਅੰਦਰ ਮਾਣ ਹੋਰ ਵਧਿਆ ਹੈ। ਭਾਈ ਲੌਂਗੋਵਾਲ ਨੇ ਸ. ਸੱਜਣ ਅਤੇ ਸ. ਬੈਂਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਇਹ ਪ੍ਰਾਪਤੀਆਂ ਸਿੱਖਾਂ ਲਈ ਮਾਣਮੱਤੀਆਂ ਹਨ। ਸਿੱਖ ਕੌਮ ਨੂੰ ਉਨ੍ਹਾਂ ’ਤੇ ਮਾਣ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੈਨੇਡਾ ਅੰਦਰ ਸਾਬਤ ਸੂਰਤ ਦਸਤਾਰਧਾਰੀ ਗੁਰਸਿੱਖਾਂ ਦੇ ਮੰਤਰੀ ਬਣਨ ਨਾਲ ਵਿਦੇਸ਼ਾਂ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ।

ਉਨ੍ਹਾਂ ਕਿਹਾ ਕਿ ਅੱਜ ਜਦੋਂ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਪਛਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਸ ਸਮੇਂ ਸਿੱਖਾਂ ਦਾ ਵਿਕਸਿਤ ਦੇਸ਼ ਵਿਚ ਮੰਤਰੀ ਪਦ ’ਤੇ ਹੋਣਾ ਖਾਸ ਮਹੱਤਵ ਰੱਖਦਾ ਹੈ , ਉਨ੍ਹਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨੂੰ ਵੀ ਮੁੜ ਸੱਤਾ ਹਾਸਲ ਕਰਨ ’ਤੇ ਵਧਾਈ ਦਿੱਤੀ , ਉਨ੍ਹਾਂ ਸ੍ਰੀ ਟਰੂਡੋ ਦਾ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ’ਤੇ ਧੰਨਵਾਦ ਵੀ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!