|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਫੈਕਟਰੀ ਮਾਲਕ ਦੇ ਪੈਸੇ ਹੜੱਪਣ ਲਈ ਲੁੱਟ ਦਾ ਡਰਾਮਾ ਰਚਨ ਵਾਲੇ ਇਲੈਕਟ੍ਰੀਸ਼ੀਅਨ ਅਤੇ ਉਸ ਦੇ ਸਾਥੀ ਗ੍ਰਿਫ਼ਤਾਰ

ਰਾਮਾ ਮੰਡੀ (NRI Media) : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਆਪਣੀ ਹੀ ਫੈਕਟਰੀ ਦੇ ਮਾਲਕ ਦੇ ਪੈਸੇ ਹੜੱਪਣ ਲਈ ਲੁੱਟ ਦਾ ਡਰਾਮਾ ਰਚਨ ਵਾਲੇ ਇਲੈਕਟ੍ਰੀਸ਼ੀਅਨ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹੜੱਪੇ ਹੋਏ ਤਿੰਨ ਲੱਖ ਰੁਪਏ, ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕਰ ਲਏ ਹਨ। ਇਸ ਸਬੰਧੀ ਡੀਸੀਪੀ ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਥਾਣਾ ਰਾਮਾ ਮੰ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰਾਮਾ ਮੰਡੀ (NRI Media) : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਆਪਣੀ ਹੀ ਫੈਕਟਰੀ ਦੇ ਮਾਲਕ ਦੇ ਪੈਸੇ ਹੜੱਪਣ ਲਈ ਲੁੱਟ ਦਾ ਡਰਾਮਾ ਰਚਨ ਵਾਲੇ ਇਲੈਕਟ੍ਰੀਸ਼ੀਅਨ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਹੜੱਪੇ ਹੋਏ ਤਿੰਨ ਲੱਖ ਰੁਪਏ, ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕਰ ਲਏ ਹਨ। ਇਸ ਸਬੰਧੀ ਡੀਸੀਪੀ ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਥਾਣਾ ਰਾਮਾ ਮੰਡੀ ਦੀ ਪੁਲਿਸ ਨੂੰ ਹਰੀ ਬੋਲ ਵੁੱਡ ਪ੍ਰੋਡਟਕਸ ਪ੍ਰਾਈਵੇਟ ਲਿਮਟਿਡ ਫੈਕਟਰੀ ਦੇ ਮਾਲਿਕ ਵਿਪਨ ਗੁਪਤਾ ਵਾਸੀ ਸੂਰਿਆ ਇਨਕਲੇਵ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਫੈਕਟਰੀ ਵਿਚ ਇਲੈਕਟ੍ਰੀਸ਼ੀਅਨ ਦਾ ਕੰਮ ਕਰਨ ਵਾਲੇ ਰਵਿੰਦਰ ਸਿੰਘ ਉਰਫ਼ ਰਾਜੂ ਵਾਸੀ ਪਿੰਡ ਸਿੰਘਪੁਰ ਥਾਣਾ ਭੋਗਪੁਰ ਨੂੰ 10 ਅਪ੍ਰੈਲ ਨੂੰ ਨਕੋਦਰ ਰੋਡ 'ਤੇ ਪੈਂਦੇ ਮਲਹੋਤਰਾ ਟਿੰਬਰ ਸਟੋਰ ਤੋਂ ਤਿੰਨ ਲੱਖ ਰੁਪਏ ਦੀ ਪੇਮੈਂਟ ਲੈਣ ਲਈ ਆਪਣੀ ਐਕਟਿਵਾ ਦੇ ਕੇ ਭੇਜਿਆ ਸੀ। ਸ਼ਾਮ ਛੇ ਵਜੇ ਦੇ ਕਰੀਬ ਰਵਿੰਦਰ ਸਿੰਘ ਨੇ ਉਸ ਨੂੰ ਫੋਨ ਕਰ ਕੇ ਦੱਸਿਆ ਕਿ ਜਦੋਂ ਉਹ ਮਲਹੋਤਰਾ ਟਿੰਬਰ ਸਟੋਰ ਤੋਂ ਪੇਮੈਂਟ ਲੈ ਕੇ ਸੂਰਿਆ ਇਨਕਲੇਵ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਜਿਨ੍ਹਾਂ ਨੇ ਹੈਲਮਟ ਪਾਇਆ ਹੋਇਆ ਸੀ|

ਸੰਬੰਧਿਤ ਖ਼ਬਰਾਂ

ਉਸ ਕੋਲੋਂ ਚਾਕੂ ਦੀ ਨੋਕ 'ਤੇ ਤਿੰਨ ਲੱਖ ਰੁਪਏ ਲੁੱਟ ਲਏ ਅਤੇ ਉਸ ਦਾ ਮੋਬਾਈਲ ਫੋਨ ਵੀ ਨਾਲ ਲੈ ਗਏ। ਥਾਣਾ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਨੂੰ ਮਾਮਲਾ ਕੁਝ ਸ਼ੱਕੀ ਲੱਗਿਆ ਪਰ ਫਿਰ ਵੀ ਉਨ੍ਹਾਂ ਰਵਿੰਦਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ। ਸ਼ੱਕ ਦੇ ਆਧਾਰ 'ਤੇ ਉਨ੍ਹਾਂ ਰਵਿੰਦਰ ਸਿੰਘ ਨੂੰ ਜਦੋਂ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਤਾਂ ਉਹ ਮੰਨ ਗਿਆ ਕਿ ਉਸੇ ਨੇ ਆਪਣੇ ਸਹਾਇਕ ਇਲੈਕਟਰੀਸ਼ਨ ਦਲਵੀਰ ਸਿੰਘ ਵਾਸੀ ਪਿੰਡ ਲੁਹਾਰਾਂ ਭੋਗਪੁਰ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਅਤੇ ਦੋਵਾਂ ਨੇ ਡੇਢ-ਡੇਢ ਲੱਖ ਵੰਡਿਆ ਹੈ। ਪੁਲਿਸ ਨੇ ਦਲਬੀਰ ਸਿੰਘ ਨੂੰ ਵੀ ਕਾਬੂ ਕਰ ਲਿਆ ਅਤੇ ਦੋਵਾਂ ਕੋਲੋਂ ਡੇਢ-ਡੇਢ ਲੱਖ ਕੁੱਲ ਤਿੰਨ ਲੱਖ ਰੁਪਏ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਮੋਬਾਈਲ ਫੋਨ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ। ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਦੋਵਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾਵੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!