|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਫਾਇਨਾਂਸ ਦਫਤਰ ’ਚ ਹਥਿਆਰਾਂ ਦੀ ਨੋਕ ’ਤੇ 10 ਲੱਖ ਦੀ ਲੁੱਟ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਡਿਆਲਾ ਗੁਰੂ ਸਥਿਤ ਇਕ ਫਾਇਨਾਂਸ ਦਫਤਰ ’ਚ ਹਥਿਆਰਬੰਦ 4 ਨਕਾਬਪੋਸ਼ ਲੁਟੇਰਿਆਂ ਵੱਲੋਂ 10 ਲੱਖ ਦੀ ਨਕਦੀ ਖੋਹ ਕੇ ਫਰਾਰ ਹੋ ਗਏ ਹਨ, ਜਿਸ ਸਬੰਧੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਕੁੰਡਲ, ਜ਼ਿਲ੍ਹਾ ਫਾਜ਼ਿਲਕ

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਡਿਆਲਾ ਗੁਰੂ ਸਥਿਤ ਇਕ ਫਾਇਨਾਂਸ ਦਫਤਰ ’ਚ ਹਥਿਆਰਬੰਦ 4 ਨਕਾਬਪੋਸ਼ ਲੁਟੇਰਿਆਂ ਵੱਲੋਂ 10 ਲੱਖ ਦੀ ਨਕਦੀ ਖੋਹ ਕੇ ਫਰਾਰ ਹੋ ਗਏ ਹਨ, ਜਿਸ ਸਬੰਧੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਕੁੰਡਲ, ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਹ ਫਿਊਜ਼ਨ ਮਾਈਕਰੋ ਫਾਇਨਾਂਸ ਲਿਮਟਿਡ ’ਚ ਬਤੌਰ ਮੈਨੇਜਰ ਲੱਗਾ ਹੋਇਆ ਹੈ।

ਸੰਬੰਧਿਤ ਖ਼ਬਰਾਂ

ਉਸ ਨੂੰ ਆਪਣੇ ਡੀ. ਐੱਮ. ਵਿਸ਼ਾਲ ਸੈਣੀ ਦਾ ਮੈਸੇਜ ਆਇਆ ਕਿ ਕੈਸ਼ ਜਮ੍ਹਾ ਕਰਵਾਓ, ਜਿਸ ਦੌਰਾਨ ਤੁਰੰਤ ਉਸ ਨੇ ਆਪਣੇ ਸਾਥੀਆਂ ਨਾਲ ਕੁਲੈਕਸ਼ਨ ਸ਼ੁਰੂ ਕਰ ਦਿੱਤੀ । ਇਸ ਦੌਰਾਨ ਅਚਾਨਕ ਮੋਟਰਸਾਈਕਲਾਂ ’ਤੇ ਹਥਿਆਰਬੰਦ 4 ਨਕਾਬਪੋਸ਼ ਦਫਤਰ ’ਚ ਦਾਖਲ ਹੋਏ ਅਤੇ ਹਥਿਆਰਾਂ ਦੀ ਨੋਕ ’ਤੇ 10 ਲੱਖ 34 ਹਜ਼ਾਰ 606 ਰੁਪਏ ਖੋਹ ਕੇ ਫਰਾਰ ਹੋ ਗਏ।

ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ ਨੇ ਕਿਹਾ ਕਿ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਸਥਾਨ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਪੁਲਿਸ ਵੱਲੋਂ ਖੰਗਾਲਿਆ ਜਾ ਰਿਹਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!