|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

Ludhiana: ਪਿੰਡ ਹੇਰਾਂ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਰਾਏਕੋਟ (ਨੇਹਾ): ਇਨਸਾਨ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਸੁਪਨੇ ਸੰਜੋਈ ਬੈਠਾ ਹੁੰਦਾ ਹੈ, ਉਥੇ ਜੀਵਨ ਦੇ ਅਗਲੇ ਪੜਾਅ ਲਈ ਪ੍ਰਕਾਰ ਦੀਆਂ ਯੋਜਨਾਵਾਂ ਬਣਾਈਆਂ ਹੁੰਦੀ ਹਨ ਪਰ ਹੁੰਦਾ ਉਹੀ ਹੈ ਜੋ ਕੁਦਰਤ ਨੂੰ ਮੰਨਜ਼ੂਰ ਹੁੰਦਾ ਹੈ। ਅਜਿਹੀ ਹੀ ਇੱਕ ਮੰਦਭਾਗੀ ਘਟਨਾ ਪਿੰਡ ਹੇਰਾਂ ਦੇ ਇੱਕ 35 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਨਾਲ ਵਾਪਰੀ ਹੈ, ਹੋ ਆਪਣੀ ਨੌਕਰੀ ਦੀ ਸੇਵਾ ਮੁਕਤ

NRI Post Desk · 484 ਦਿਨ ਪਹਿਲਾਂ · ਅੱਪਡੇਟ 484 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Ludhiana: ਪਿੰਡ ਹੇਰਾਂ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
📷 NRI Post Desk

ਰਾਏਕੋਟ (ਨੇਹਾ): ਇਨਸਾਨ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਸੁਪਨੇ ਸੰਜੋਈ ਬੈਠਾ ਹੁੰਦਾ ਹੈ, ਉਥੇ ਜੀਵਨ ਦੇ ਅਗਲੇ ਪੜਾਅ ਲਈ ਪ੍ਰਕਾਰ ਦੀਆਂ ਯੋਜਨਾਵਾਂ ਬਣਾਈਆਂ ਹੁੰਦੀ ਹਨ ਪਰ ਹੁੰਦਾ ਉਹੀ ਹੈ ਜੋ ਕੁਦਰਤ ਨੂੰ ਮੰਨਜ਼ੂਰ ਹੁੰਦਾ ਹੈ। ਅਜਿਹੀ ਹੀ ਇੱਕ ਮੰਦਭਾਗੀ ਘਟਨਾ ਪਿੰਡ ਹੇਰਾਂ ਦੇ ਇੱਕ 35 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਨਾਲ ਵਾਪਰੀ ਹੈ, ਹੋ ਆਪਣੀ ਨੌਕਰੀ ਦੀ ਸੇਵਾ ਮੁਕਤੀ ਤੋਂ 30 ਦਿਨ ਪਹਿਲਾਂ ਜਿੰਦਗੀ ਨੂੰ ਅਲਵਿਦਾ ਆਖ ਗਿਆ।

ਸੰਬੰਧਿਤ ਖ਼ਬਰਾਂ

ਫੌਜ ਰਾਹੀਂ ਭਾਰਤ ਮਾਤਾ ਦੀ ਸੇਵਾ ਕਰ ਰਿਹਾ ਪਿੰਡ ਹੇਰਾਂ ਦਾ ਜੰਮਪਲ 35 ਸਾਲਾ ਫੌਜੀ ਜਵਾਨ ਨਾਇਕ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਹਰਪਾਲ ਸਿੰਘ ਦੀ ਡਿਊਟੀ ਦੌਰਾਨ ਅੱਜ ਸਵੇਰੇ 2.45 ਵਜੇ ਦੇ ਕਰੀਬ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਸ਼ਹੀਦ ਗੁਰਪ੍ਰੀਤ ਸਿੰਘ ਅੰਬਾਲਾ ਵਿਖੇ ਭਾਰਤੀ ਫੌਜ ਦੀ ਬੰਗਾਲ ਇੰਜੀਨੀਅਰ 65 ਬ੍ਰਿਜ ’ਚ ਡਿਊਟੀ ਨਿਭਾਅ ਰਿਹਾ ਸੀ, 16 ਸਾਲ ਤੋਂ ਦੇਸ਼ ਦੀ ਸੇਵਾ ਵਿਚ ਸਮਰਪਿਤ ਇਹ ਬਹਾਦਰ ਜਵਾਨ ਨੇ ਇਸੇ ਸਾਲ 31 ਅਗਸਤ ਨੂੰ ਫੌਜ ਤੋਂ ਸੇਵਾ-ਮੁਕਤ ਹੋਣਾ ਸੀ ਪਰ ਅੱਜ ਸਵੇਰ ਇੱਕ ਮੰਦਭਾਗਾ ਭਾਣਾ ਵਾਪਰ ਗਿਆ ਕਿ ਉਹ ਸਾਰਿਆਂ ਨੂੰ ਛੱਡ ਕੇ ਗੁਰੂ ਚਰਨਾਂ ’ਚ ਜਾ ਬਿਰਾਜਿਆ। ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਜੱਦੀ ਪਿੰਡ ਹੇਰਾਂ ਤੇ ਸਥਾਨਕ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।

ਗੁਰਪ੍ਰੀਤ ਸਿੰਘ ਗਰੀਬ ਮਹਿਰਾ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਸ ਦੇ ਪਰਿਵਾਰ ’ਚ ਪਤਨੀ ਗੁਰਪ੍ਰੀਤ ਕੌਰ, ਧੀ ਅਵਨੀਤ ਕੌਰ, ਮਾਤਾ ਜਸਵਿੰਦਰ ਕੌਰ, ਭਰਾ ਤੇ ਸਮੁੱਚਾ ਪਰਿਵਾਰ ਹੈ। ਗੁਰਪ੍ਰੀਤ ਦੇ ਅੰਤਿਮ ਸੰਸਕਾਰ ਮੌਕੇ ਪਿੰਡ ਵਾਸੀਆਂ ਤੇ ਸਾਥੀਆਂ ਨੇ ਗੁਰਪ੍ਰੀਤ ਸਿੰਘ ਦੀ ਦੀ ਸ਼ਖਸੀਅਤ ਨੂੰ ਯਾਦ ਕਰਦਿਆਂ ਸੇਜ਼ਲ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Ludhiana: ਪਿੰਡ ਹੇਰਾਂ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ — NRI Post