|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Ludhiana Blast; ਚੋਣਾਂ ਲਾਗੇ ਹੀ ਕਿਉਂ ਵਾਪਰਦੀਆਂ ਨੇ ਅਜਿਹੀਆਂ ਘਟਨਾਵਾਂ : ਕਿਰਨ ਰਿਜਿਜੂ

ਨਿਊਜ਼ ਡੈਸਕ (ਜਸਕਮਲ) : ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਜਾਂਚ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਕੇਂਦਰੀ ਮੰਤਰੀ ਕਿਰਨ ਰਿਜਿਜੂ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਪੁੱਜੇ ਹਨ। ਬੀਤੇ ਦਿਨੀਂ ਲੁਧਿਆਣਾ 'ਚ ਹੋਏ ਬੰਬ ਬਲਾਸਟ ਤੋਂ ਬਾਅਦ ਪੰਜਾਬ 'ਚ ਰੈੱਡ ਅਲਰਟ ਜਾਰੀ ਕੀਤੇ ਗਏ ਹਨ ਜਿਸ ਦੇ ਮੱਦੇਨਜ਼ਰ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਲੁਧਿਆਣਾ 'ਚ ਜਾਂਚ ਕਰਨਗੇ।

NRI Post Desk · 1798 ਦਿਨ ਪਹਿਲਾਂ · ਅੱਪਡੇਟ 1798 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Ludhiana Blast; ਚੋਣਾਂ ਲਾਗੇ ਹੀ ਕਿਉਂ ਵਾਪਰਦੀਆਂ ਨੇ ਅਜਿਹੀਆਂ ਘਟਨਾਵਾਂ : ਕਿਰਨ ਰਿਜਿਜੂ
📷 NRI Post Desk

ਨਿਊਜ਼ ਡੈਸਕ (ਜਸਕਮਲ) : ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਜਾਂਚ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਕੇਂਦਰੀ ਮੰਤਰੀ ਕਿਰਨ ਰਿਜਿਜੂ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਪੁੱਜੇ ਹਨ। ਬੀਤੇ ਦਿਨੀਂ ਲੁਧਿਆਣਾ 'ਚ ਹੋਏ ਬੰਬ ਬਲਾਸਟ ਤੋਂ ਬਾਅਦ ਪੰਜਾਬ 'ਚ ਰੈੱਡ ਅਲਰਟ ਜਾਰੀ ਕੀਤੇ ਗਏ ਹਨ ਜਿਸ ਦੇ ਮੱਦੇਨਜ਼ਰ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜੀਜੂ ਲੁਧਿਆਣਾ 'ਚ ਜਾਂਚ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਦੀ ਸਰਕਾਰ ਵੱਲੋਂ ਹੀ ਉਨ੍ਹਾਂ ਦੀ ਡਿਊਟੀ ਲਾਈ ਗਈ ਹੈ ਕਿ ਉਹ ਲੁਧਿਆਣਾ ਪਹੁੰਚ ਕੇ ਉਸ ਜਗ੍ਹਾ ਦੀ ਜਾਂਚ ਕਰਨ।

ਸੰਬੰਧਿਤ ਖ਼ਬਰਾਂ

ਸਰਕਾਰ ਵੱਲੋਂ ਪੰਜਾਬ 'ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿਰਫ਼ ਚੋਣਾਂ ਦੇ ਨਜ਼ਦੀਕ ਆ ਕੇ ਕਿਉਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ? ਇਹ ਵੇਖਣ ਵਾਲੀ ਗੱਲ ਹੈ ਤੇ ਇਸ ਦੀ ਜਾਂਚ ਵੀ ਪ੍ਰਮੁੱਖਤਾ ਨਾਲ ਕੀਤੀ ਜਾਵੇਗੀ। ਉਹ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੁਧਿਆਣਾ ਲਈ ਰਵਾਨਾ ਹੋਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!