|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

1.31 ਲੱਖ ਕੋਵਿਡ ਟੀਕੇ ਲਾ ਕੇ ਲੁਧਿਆਣਾ ਨਾਮ ਇਕ ਨਵਾਂ ਰਿਕਾਰਡ

ਲੁਧਿਆਣਾ (ਦੇਵ ਇੰਦਰਜੀਤ) : ਇਕ ਨਵੀ ਪੁਲਾਂਘ ਪੁੱਟਦਿਆਂ, ਲੁਧਿਆਣਾ ਨੇ ਐਤਵਾਰ ਨੂੰ ਜ਼ਿਲ੍ਹੇ ਭਰ ਵਿਚ 1,31,993 ਲੱਖ ਕੋਵਿਡ ਖੁਰਾਕਾਂ ਦੇ ਨਾਲ ਇਕ ਦਿਨ ਵਿਚ ਸਭ ਤੋਂ ਵੱਧ ਟੀਕਾਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਕ ਦਿਨ ਵਿਚ ਸਭ ਤੋਂ ਵੱਧ ਦਾ ਟੀਕਾਕਰਨ ਦਰਜ ਕਰਨ ਵਿਚ ਸਿਹਤ ਸੰਭਾਲ ਕਰਮਚਾਰੀਆਂ ਦੇ ਅਣਥੱਕ ਅਤੇ ਦ੍ਰਿੜ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁ

NRI Post Desk · 1907 ਦਿਨ ਪਹਿਲਾਂ · ਅੱਪਡੇਟ 1907 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
1.31 ਲੱਖ ਕੋਵਿਡ ਟੀਕੇ ਲਾ ਕੇ ਲੁਧਿਆਣਾ ਨਾਮ ਇਕ ਨਵਾਂ ਰਿਕਾਰਡ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਇਕ ਨਵੀ ਪੁਲਾਂਘ ਪੁੱਟਦਿਆਂ, ਲੁਧਿਆਣਾ ਨੇ ਐਤਵਾਰ ਨੂੰ ਜ਼ਿਲ੍ਹੇ ਭਰ ਵਿਚ 1,31,993 ਲੱਖ ਕੋਵਿਡ ਖੁਰਾਕਾਂ ਦੇ ਨਾਲ ਇਕ ਦਿਨ ਵਿਚ ਸਭ ਤੋਂ ਵੱਧ ਟੀਕਾਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਇਕ ਦਿਨ ਵਿਚ ਸਭ ਤੋਂ ਵੱਧ ਦਾ ਟੀਕਾਕਰਨ ਦਰਜ ਕਰਨ ਵਿਚ ਸਿਹਤ ਸੰਭਾਲ ਕਰਮਚਾਰੀਆਂ ਦੇ ਅਣਥੱਕ ਅਤੇ ਦ੍ਰਿੜ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਨਾਲ ਘਾਤਕ ਕੋਰੋਨਾ ਵਾਇਰਸ ਵਿਰੁੱਧ ਲੜਾਈ ਹੋਰ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਕੋਵਿਡ-19 ਵੈਕਸੀਨ ਦੀਆਂ 1.31 ਲੱਖ ਤੋਂ ਵੱਧ ਖੁਰਾਕਾਂ ਦੇਣ ਦਾ ਮੀਲ ਪੱਥਰ ਲੁਧਿਆਣਾ ਦੇ ਲੋਕਾਂ ਦੇ ਪੂਰਨ ਸਹਿਯੋਗ ਤੋਂ ਬਿਨਾ ਸੰਭਵ ਨਹੀਂ ਸੀ, ਜਿਨ੍ਹਾਂ ਨੇ ਟੀਕਾਕਰਨ ਮੁਹਿੰਮ ਵਿਚ ਪੂਰੇ ਤਨ-ਮਨ ਨਾਲ ਹਿੱਸਾ ਲਿਆ, ਜਿਸ ਵਿਚ ਹੁਣ ਤਕ 22,54,619 ਲੋਕ ਸ਼ਾਮਲ ਹੋਏ ਹਨ, ਜੋਕਿ 16 ਜਨਵਰੀ, 2021 ਨੂੰ ਸ਼ੁਰੂ ਹੋਈ ਸੀ। ਉਨ੍ਹਾਂ ਖੁਰਾਕ।

ਸੰਬੰਧਿਤ ਖ਼ਬਰਾਂ

ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੀ ਪਤਨੀ ਨਗਰ ਕੌਂਸਲਰ ਮਮਤਾ ਆਸ਼ੂ ਅਤੇ ਹੋਰ ਜਨ ਪ੍ਰਤੀਨਿਧੀਆਂ ਦਾ ਲੁਧਿਆਣਾ ਵਿਚ ਘਰ-ਘਰ ਜਾ ਕੇ ਟੀਕਾਕਰਨ ਅਭਿਆਨ ਚਲਾਉਣ ਲਈ ਧੰਨਵਾਦ ਕੀਤਾ, ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਕੋਨੇ-ਕੋਨੇ ਵਿੱਚ ਟੀਮਾਂ ਭੇਜ ਕੇ ਕੋਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਜੰਗੀ ਪੱਧਰ 'ਤੇ ਲੋਕਾਂ ਦਾ ਟੀਕਾਕਰਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਟੀਕਾਕਰਨ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਕੋਵਿਡ-19 ਦੇ ਵਿਰੁੱਧ ਸੁਰੱਖਿਆ ਪ੍ਰਣਾਲੀ ਨੂੰ ਹੋਰ ਹੁਲਾਰਾ ਦੇਣ ਲਈ ਇੱਕ ਐਕਸ਼ਨ ਮੋਡ ਵਿਚ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!