|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ : ਸਮਾਜ ਸੇਵੀ ਅਨਮੋਲ ਕਵਾਤਰਾ ਤੇ ਉਸ ਦੇ ਪਿਤਾ ਤੇ ਹੋਇਆ ਹਮਲਾ

ਲੁਧਿਆਣਾ (ਵਿਕਰਮ ਸਹਿਜਪਾਲ) : ਇਥੋਂ ਦੇ ਸ਼ਿਵਪੁਰੀ ਇਲਾਕੇ ਵਿੱਚ ਕਾਂਗਰਸ ਤੇ ਅਕਾਲੀ ਵਰਕਰਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਸਮਾਜ ਸੇਵੀ ਅਨਮੋਲ ਕਵਾਤਰਾ ਤੇ ਉਸ ਦੇ ਪਿਤਾ ਰਾਜ ਕੁਮਾਰ ਕਵਾਤਰਾ ਤੇ ਹਮਲਾ ਕਰ ਦਿੱਤਾ ਗਿਆ। ਇਸ ਦੇ ਚਲਦਿਆਂ ਅਨਮੋਲ ਆਪਣੇ ਸਮਰੱਥਕਾਂ ਨਾਲ ਸ਼ਿਵਪੁਰੀ ਇਲਾਕੇ 'ਚ ਹੀ ਧਰਨੇ 'ਤੇ ਬੈਠ ਗਿਆ ਤੇ ਵੇਖਦਿਆਂ ਹੀ ਉਸ ਨਾਲ ਹੋਰ ਹਜ਼ਾਰਾਂ ਸਮਰਥਕ ਜੁੱਟ ਗਏ।ਵੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ (ਵਿਕਰਮ ਸਹਿਜਪਾਲ) : ਇਥੋਂ ਦੇ ਸ਼ਿਵਪੁਰੀ ਇਲਾਕੇ ਵਿੱਚ ਕਾਂਗਰਸ ਤੇ ਅਕਾਲੀ ਵਰਕਰਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਸਮਾਜ ਸੇਵੀ ਅਨਮੋਲ ਕਵਾਤਰਾ ਤੇ ਉਸ ਦੇ ਪਿਤਾ ਰਾਜ ਕੁਮਾਰ ਕਵਾਤਰਾ ਤੇ ਹਮਲਾ ਕਰ ਦਿੱਤਾ ਗਿਆ। ਇਸ ਦੇ ਚਲਦਿਆਂ ਅਨਮੋਲ ਆਪਣੇ ਸਮਰੱਥਕਾਂ ਨਾਲ ਸ਼ਿਵਪੁਰੀ ਇਲਾਕੇ 'ਚ ਹੀ ਧਰਨੇ 'ਤੇ ਬੈਠ ਗਿਆ ਤੇ ਵੇਖਦਿਆਂ ਹੀ ਉਸ ਨਾਲ ਹੋਰ ਹਜ਼ਾਰਾਂ ਸਮਰਥਕ ਜੁੱਟ ਗਏ।ਵੀਡੀਓਇਸ ਸਬੰਧੀ ਅਨਮੋਲ ਨੇ ਕਿਹਾ ਕਿ ਜਦੋਂ ਤੱਕ ਉਸ ਦੇ ਪਿਤਾ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਧਰਨੇ 'ਤੇ ਡਟਿਆ ਰਹੇਗਾ।

ਸੰਬੰਧਿਤ ਖ਼ਬਰਾਂ

ਅਨਮੋਲ ਦੇ ਪਿਤਾ ਰਾਜਕੁਮਾਰ ਕਵਾਤਰਾ ਨੇ ਕਿਹਾ ਕਿ ਉਨ੍ਹਾਂ ਨਾਲ ਕਾਂਗਰਸੀਆਂ ਵੱਲੋਂ ਧੱਕਾ ਕੀਤਾ ਗਿਆ ਹੈ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਅਨਮੋਲ ਦਾ ਸਮਰਥਨ ਕਰਨ ਲਈ ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸਿਮਰਜੀਤ ਬੈਂਸ ਵੀ ਪਹੁੰਚੇ। ਸਿਮਰਜੀਤ ਬੈਂਸ ਨੇ ਕਿਹਾ ਅਨਮੋਲ ਦੇ ਪਰਿਵਾਰ ਦੇ ਨਾਲ ਜੋ ਵੀ ਹੋਇਆ ਉਹ ਗ਼ਲਤ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੀ ਮੌਕੇ 'ਤੇ ਮੌਜੂਦ ਰਹੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!