|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੈਡਮ ਜਤਿੰਦਰ ਕੌਰ ਧੀਰ ਵੱਲੋਂ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੈਡਮ ਜਤਿੰਦਰ ਕੌਰ ਧੀਰ ਨੇ ਅੱਜ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਅਗਸਤ 2019 ਵਿਚ ਉਨ੍ਹਾਂ ਦੀ ਤਰੱਕੀ ਬਤੌਰ ਪ੍ਰਿੰਸਪਲ ਹੋਣ ਉਪਰੰਤ ਉਹ ਸਰਕਾਰੀ ਕਾਲਜ ਭੁਲੱਥ ਵਿਖੇ ਤਾਇਨਾਤ ਕੀਤੇ ਗਏ ਸਨ ਅਤੇ ਹੁਣ ਪੰਜਾਬ ਸਰਕਾਰ ਦੇ ਹੁਕਮਾਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੈਡਮ ਜਤਿੰਦਰ ਕੌਰ ਧੀਰ ਨੇ ਅੱਜ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਅਗਸਤ 2019 ਵਿਚ ਉਨ੍ਹਾਂ ਦੀ ਤਰੱਕੀ ਬਤੌਰ ਪ੍ਰਿੰਸਪਲ ਹੋਣ ਉਪਰੰਤ ਉਹ ਸਰਕਾਰੀ ਕਾਲਜ ਭੁਲੱਥ ਵਿਖੇ ਤਾਇਨਾਤ ਕੀਤੇ ਗਏ ਸਨ ਅਤੇ ਹੁਣ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੀ ਬਦਲੀ ਸਰਕਾਰੀ ਕਾਲਜ ਕਪੂਰਥਲਾ ਵਿਖੇ ਕਰ ਦਿੱਤੀ ਗਈ। ਅੱਜ ਉਨ੍ਹਾਂ ਦੇ ਪ੍ਰਿੰਸੀਪਲ ਵਜੋਂ ਕਾਰਜ ਭਾਗ ਸੰਭਾਲੇ ਜਾਣ ਮੌਕੇ ਸਰਕਾਰੀ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜਰ ਸੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਵਰਿੰਦਰ ਕੁਮਾਰ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਮੈਡਮ ਜਤਿੰਦਰ ਕੌਰ ਧੀਰ ਨੇ ਕਿਹਾ ਕਿ ਉਹ ਪੂਰੀ ਤਰਾਂ ਨਾਲ ਸਮਰਪਿਤ ਹੋ ਕੇ ਕਾਲਜ ਨੂੰ ਆਪਣੀਆਂ ਸੇਵਾਵਾਂ ਦੇਣਗੇ ਅਤੇ ਕਾਲਜ ਦੀ ਬਿਹਤਰੀ ਲਈ ਕੰਮ ਕਰਨਗੇ।

ਇਸ ਮੌਕੇ ਹਾਜਰ ਸਟਾਫ ਵਿਚ ਪ੍ਰੋ. ਵਰਿੰਦਰ ਕੁਮਾਰ, ਪ੍ਰੋ. ਜੇ. ਪੀ. ਸਿੰਘ, ਪ੍ਰੋ. ਬਿਕਰਮ ਸਿੰਘ ਵਿਰਕ, ਪ੍ਰੋ. ਸਰਬਜੀਤ ਸਿੰਘ ਧੀਰ, ਪ੍ਰੋ. ਤੀਰਥ ਰਾਮ ਬਸਰਾ, ਪ੍ਰੋ. ਪ੍ਰਭਜੋਤ ਸਿੰਂਘ, ਪ੍ਰੋ. ਸੁਖਪਾਲ ਸਿੰਘ ਥਿੰਡ, ਮੈਡਮ ਚੰਦਰ ਕਾਂਤਾ, ਮੈਡਮ ਨਰੇਸ਼ ਕੁਮਾਰੀ, ਮੈਡਮ ਮੀਨਾ ਸੇਠੀ, ਮੈਡਮ ਅਨੀਤਾ ਸਾਗਰ, ਮੈਡਮ ਸਾਧਨਾ, ਮੈਡਮ ਸੀਮਾ ਰਾਣੀ, ਮੈਡਮ ਸਨੇਹ ਸ਼ਰਮਾ, ਮੈਡਮ ਨਿਧੀ ਅਹੁਜਾ, ਪ੍ਰੋ ਰਣਜੀਤ ਕੁਮਾਰ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!