|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ ਮੈਡੀਕਲ ਸਟੋਰ 'ਚ ਵਾਪਰੀ ਵੱਡੀ ਵਾਰਦਾਤ

ਜਲੰਧਰ (ਪਾਇਲ): ਜਲੰਧਰ 'ਚ ਚੋਰਾਂ ਅਤੇ ਲੁਟੇਰਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਜਲੰਧਰ ਦੇ ਲੱਧੇਵਾਲੀ ਇਲਾਕੇ ਵਿੱਚ ਨਕਾਬਪੋਸ਼ ਲੁਟੇਰਿਆਂ ਵੱਲੋਂ ਫਿਲਮੀ ਸਟਾਈਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਦੁਕਾਨਦਾਰ ਮੈਡੀਕਲ ਸਟੋਰ 'ਚ ਇਕੱਲਾ ਸੀ ਤਾਂ ਤਿੰਨ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਦੁਕਾਨ 'ਚ ਆਏ ਅਤੇ ਦੁਕਾਨਦਾਰ 'ਤੇ

NRI Post Desk · 425 ਦਿਨ ਪਹਿਲਾਂ · ਅੱਪਡੇਟ 425 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਮੈਡੀਕਲ ਸਟੋਰ 'ਚ ਵਾਪਰੀ ਵੱਡੀ ਵਾਰਦਾਤ
📷 NRI Post Desk

ਜਲੰਧਰ (ਪਾਇਲ): ਜਲੰਧਰ 'ਚ ਚੋਰਾਂ ਅਤੇ ਲੁਟੇਰਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਜਲੰਧਰ ਦੇ ਲੱਧੇਵਾਲੀ ਇਲਾਕੇ ਵਿੱਚ ਨਕਾਬਪੋਸ਼ ਲੁਟੇਰਿਆਂ ਵੱਲੋਂ ਫਿਲਮੀ ਸਟਾਈਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਦੁਕਾਨਦਾਰ ਮੈਡੀਕਲ ਸਟੋਰ 'ਚ ਇਕੱਲਾ ਸੀ ਤਾਂ ਤਿੰਨ ਲੁਟੇਰੇ ਤੇਜ਼ਧਾਰ ਹਥਿਆਰਾਂ ਨਾਲ ਦੁਕਾਨ 'ਚ ਆਏ ਅਤੇ ਦੁਕਾਨਦਾਰ 'ਤੇ ਹਮਲਾ ਕਰ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਸੰਬੰਧਿਤ ਖ਼ਬਰਾਂ

ਜਿਸ ਸੰਬੰਧ 'ਚ ਦੁਕਾਨਦਾਰ ਬਲਵਿੰਦਰ ਨੇ ਕਿਹਾ ਕਿ ਲੁਟੇਰਿਆਂ ਨੇ ਉਸ ਦਾ ਮੋਬਾਈਲ ਅਤੇ 5000 ਰੁਪਏ ਦੀ ਨਕਦੀ ਖੋਹ ਲਈ ਅਤੇ ਦੁਕਾਨਦਾਰ ਦਾ ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਆ ਕੇ ਇੱਕ ਲੁਟੇਰੇ ਨੂੰ ਫੜ ਕੇ ਪੁਲਿਸ ਹਵਾਲੇ ਦੇ ਕਰ ਦਿੱਤਾ। ਫੜਿਆ ਗਿਆ ਲੁਟੇਰਾ ਥਾਣਾ ਬਿਲਗਾ ਦੇ ਪਿੰਡ ਸ਼ੇਖਪੁਰਾ ਦਾ ਵਸਨੀਕ ਹੈ, ਜਦਕਿ ਬਾਕੀ ਦੋ ਲੁਟੇਰੇ ਅਜੇ ਫਰਾਰ ਹਨ।

ਇੱਥੇ ਦੱਸਣਯੋਗ ਹੈ ਕਿ ਸ਼ਾਮ ਸਮੇਂ ਇਲਾਕੇ ਵਿਚ ਕਾਫੀ ਸਰਗਰਮੀ ਹੁੰਦੀ ਹੈ, ਫਿਰ ਵੀ ਲੁਟੇਰਿਆਂ ਨੇ ਬਿਨਾਂ ਕਿਸੇ ਡਰ ਦੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮੌਕੇ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਇਲਾਕੇ ਵਿੱਚ ਗਸ਼ਤ ਵਧਾਉਣ ਲਈ ਕਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਜਲੰਧਰ ਮੈਡੀਕਲ ਸਟੋਰ 'ਚ ਵਾਪਰੀ ਵੱਡੀ ਵਾਰਦਾਤ — NRI Post