|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਜ਼ਾਬਤੇ ਦੌਰਾਨ ਪਟਿਆਲਾ ਵਿਖੇ ਵੱਡੀ ਵਾਰਦਾਤ, ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਨਿਊਜ਼ ਡੈਸਕ (ਜਸਕਮਲ) : ਅਣਪਛਾਤੇ ਲੋਕਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਕਾਂਗਰਸੀ ਆਗੂ ਤਾਰਾਦੱਤ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਕਿ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਦਰਅਸਲ ਵਿਕਾਸ ਕਾਲੋਨੀ ਵਿਖੇ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਤਾਰਾਦੱਤ ਨੂੰ ਕੁਝ ਅਣਪਛਾਤੇ ਵਿ

NRI Post Desk · 1780 ਦਿਨ ਪਹਿਲਾਂ · ਅੱਪਡੇਟ 1779 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣ ਜ਼ਾਬਤੇ ਦੌਰਾਨ ਪਟਿਆਲਾ ਵਿਖੇ ਵੱਡੀ ਵਾਰਦਾਤ, ਕਾਂਗਰਸੀ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ
📷 NRI Post Desk

ਨਿਊਜ਼ ਡੈਸਕ (ਜਸਕਮਲ) : ਅਣਪਛਾਤੇ ਲੋਕਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਕਾਂਗਰਸੀ ਆਗੂ ਤਾਰਾਦੱਤ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਕਿ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਦਰਅਸਲ ਵਿਕਾਸ ਕਾਲੋਨੀ ਵਿਖੇ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਤਾਰਾਦੱਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਦਿੱਤੀਆਂ ਜਦੋਂ ਉਹ ਮਜ਼ਦੂਰਾਂ ਨੂੰ ਚਾਹ ਦੇਣ ਜਾ ਰਿਹਾ ਸੀ।

ਸੰਬੰਧਿਤ ਖ਼ਬਰਾਂ

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ ਬਰਾਮਦ ਕਰ ਲਏ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਜਦੋਂ ਤਾਰਾਦੱਤ ਵਿਕਾਸ ਨਗਰ ਵਿਖੇ ਬਣ ਰਹੀ ਆਪਣੀ ਕੋਠੀ ਵਿਖੇ ਮਜ਼ਦੂਰਾਂ ਨੂੰ ਚਾਹ ਦੇਣ ਆਇਆ ਸੀ ਤਾਂ ਉਸ ਸਮੇਂ ਕਾਰ ਵਿਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ । ਉਨ੍ਹਾਂ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਇਥੇ ਦੱਸਣਯੋਗ ਹੈ ਕਿ ਤਾਰਾਦੱਤ ਕੈਬਨਿਟ ਮੰਤਰੀ ਬ੍ਰਹਮਮਹਿੰਦਰਾ ਦਾ ਖਾਸਮ-ਖਾਸ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!