|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਗਵਾੜਾ 'ਚ ਵੱਡੀ ਵਾਰਦਾਤ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ

ਨਿਊਜ਼ ਡੈਸਕ : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਮੁਹੱਲਾ ਪੀਪਾਰੰਗੀ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕੀਤਾ ਗਿਆ ਸੀ, ਜਿਸ ਉਪਰੰਤ ਉਸ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਦੇ ਭਰਾ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਅਜੇ ਕੁਮਾਰ ਉਰਫ਼ ਲੱਡੂ ਘਰ 'ਚ ਬੈਠਾ ਹੋਇਆ ਰੋਟੀ ਖਾ ਰਿਹਾ ਸੀ, ਤਾਂ ਉ

NRI Post Desk · 1749 ਦਿਨ ਪਹਿਲਾਂ · ਅੱਪਡੇਟ 1749 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਗਵਾੜਾ 'ਚ ਵੱਡੀ ਵਾਰਦਾਤ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
📷 NRI Post Desk

ਨਿਊਜ਼ ਡੈਸਕ : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਮੁਹੱਲਾ ਪੀਪਾਰੰਗੀ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕੀਤਾ ਗਿਆ ਸੀ, ਜਿਸ ਉਪਰੰਤ ਉਸ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਦੇ ਭਰਾ ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਅਜੇ ਕੁਮਾਰ ਉਰਫ਼ ਲੱਡੂ ਘਰ 'ਚ ਬੈਠਾ ਹੋਇਆ ਰੋਟੀ ਖਾ ਰਿਹਾ ਸੀ, ਤਾਂ ਉਸ ਦਾ ਇਕ ਦੋਸਤ ਉਸ ਨੂੰ ਬਾਹਰ ਲੈ ਗਿਆ।

ਸੰਬੰਧਿਤ ਖ਼ਬਰਾਂ

ਜਦੋਂ ਉਹ ਘਰ ਦੇ ਬਾਹਰ ਗਲੀ 'ਚ ਪੁੱਜਾ ਤਾਂ ਮੋਟਰਸਾਈਕਲਾਂ 'ਤੇ ਸਵਾਰ ਕਰੀਬ 10 ਨੌਜਵਾਨਾਂ ਨੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਭਰਾ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ। ਇਸ ਹਮਲੇ ਦੌਰਾਨ ਅਜੇ ਕੁਮਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਨਾਜ਼ੁਕ ਹਾਲਤ 'ਚ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਜਲੰਧਰ ਵਿਖੇ ਹਸਪਤਾਲ 'ਚ ਰੈਫ਼ਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਉਕਤ ਨੌਜਵਾਨ ਜਿਸ ਦੀ ਪਛਾਣ ਦੀਪਾ ਹੈ, ਉਸ ਦੇ ਭਰਾ ਨੂੰ ਘਰੋਂ ਲੈ ਕੇ ਗਿਆ ਸੀ, ਉਹ ਪੀਪਾਰੰਗੀ ਦਾ ਹੀ ਰਹਿਣ ਵਾਲਾ ਹੈ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਖ਼ਬਰ ਲਿਖੇ ਜਾਣ ਤੱਕ 9 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ-302 ਦੇ ਤਹਿਤ ਕਤਲ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!