ਤਰਨਤਾਰਨ (ਪਾਇਲ) : ਤੁਹਾਨੂੰ ਦੱਸ ਦਇਏ ਕਿ ਪਿੰਡ ਰੂੜੀਵਾਲ 'ਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਕਿਸਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਤਲਾਂ ਦੀ ਗ੍ਰਿਫਤਾਰੀ ਲਈ ਨਾਕਾਬੰਦੀ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਜੈਬ ਸਿੰਘ (50) ਪੁੱਤਰ ਮੱਸਾ ਸਿੰਘ ਵਾਸੀ ਪਿੰਡ ਰੂੜੀਵਾਲਾ ਵਜੋਂ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਜਾਇਬ ਸਿੰਘ ਆਪਣੇ ਘਰ ਤੋਂ ਗੰਦੀ ਹਨੇਰੀ ਵਾਲੀ ਸੜਕ 'ਤੇ ਪੈਦਲ ਜਾ ਰਿਹਾ ਸੀ।
ਸੰਬੰਧਿਤ ਖ਼ਬਰਾਂ
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਮੋਟਰਸਾਈਕਲ 'ਤੇ ਸਵਾਰ ਸਨ ਅਤੇ ਉਨ੍ਹਾਂ ਨੇ ਕਰੀਬ ਤਿੰਨ ਗੋਲੀਆਂ ਚਲਾਈਆਂ ,ਗੋਲੀ ਲੱਗਣ ਕਾਰਨ ਕਿਸਾਨ ਅਜੈਬ ਸਿੰਘ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਚੋਹਲਾ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।






