|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡਾ ਸੜਕ ਹਾਦਸਾ : ਐਕਟਿਵਾ ਸਕੂਟਰ ਤੇ ਕਾਰ ਦੀ ਟੱਕਰ ਦੌਰਾਨ ਵਿਅਕਤੀ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਥਾਣਾ ਮਮਦੋਟ ਦੇ ਅਧੀਨ ਆਉਂਦੇ ਪਿੰਡ ਪੀਰ ਖਾਂ ਸ਼ੇਖ ਵਿਖੇ ਇਕ ਐਕਟਿਵਾ ਸਕੂਟਰ ਅਤੇ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਮਮਦੋਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਸ਼ਮੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਰਾਧਾ ਸਵਾਮੀ ਕਾਲੋਨੀ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਥਾਣਾ ਮਮਦੋਟ ਦੇ ਅਧੀਨ ਆਉਂਦੇ ਪਿੰਡ ਪੀਰ ਖਾਂ ਸ਼ੇਖ ਵਿਖੇ ਇਕ ਐਕਟਿਵਾ ਸਕੂਟਰ ਅਤੇ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਮਮਦੋਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਸ਼ਮੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਰਾਧਾ ਸਵਾਮੀ ਕਾਲੋਨੀ ਫਾਜ਼ਿਲਕਾ ਨੇ ਦੱਸਿਆ ਕਿ ਉਸ ਦਾ ਪੁੱਤਰ ਬਲਵਿੰਦਰ ਸਿੰਘ ਆਪਣੀ ਪਤਨੀ ਸਰਬਜੀਤ ਕੌਰ ਨਾਲ ਐਕਟਿਵਾ ਸਕੂਟਰ ’ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿਚ ਮਿਲਣ ਲਈ ਪਿੰਡ ਟਿੱਬੀ ਕਲਾਂ ਥਾਣਾ ਮਮਦੋਟ ਆਏ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!