|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵੀਂ ਪਾਰਟੀ ਬਣਾ ਵੱਡੀ ਗ਼ਲਤੀ ਕਰ ਰਹੇ ਹਨ ਕੈਪਟਨ : ਰੰਧਾਵਾ

ਚੰਡੀਗੜ੍ਹ (ਦੇਵ ਇੰਦਰਜੀਤ) : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਾਰ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਰੰਧਾਵਾ ਨੇ ਕਿਹਾ ਕਿ ਕੈਪਟਨ ਨਵੀਂ ਪਾਰਟੀ ਬਣਾ ਕੇ ਵੱਡੀ ਗ਼ਲਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਕਾਂਗਰਸ ਨੇ ਕੈਪਟਨ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ ਸੀ, ਇਹ ਉਸੇ ਨਾਲ ਦਗਾ ਕਰ ਰਹੇ ਹਨ।

NRI Post Desk · 1857 ਦਿਨ ਪਹਿਲਾਂ · ਅੱਪਡੇਟ 1857 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵੀਂ ਪਾਰਟੀ ਬਣਾ ਵੱਡੀ ਗ਼ਲਤੀ ਕਰ ਰਹੇ ਹਨ ਕੈਪਟਨ : ਰੰਧਾਵਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਾਰ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਰੰਧਾਵਾ ਨੇ ਕਿਹਾ ਕਿ ਕੈਪਟਨ ਨਵੀਂ ਪਾਰਟੀ ਬਣਾ ਕੇ ਵੱਡੀ ਗ਼ਲਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਕਾਂਗਰਸ ਨੇ ਕੈਪਟਨ ਨੂੰ ਵੱਡੇ ਅਹੁਦੇ ਦੇ ਕੇ ਨਿਵਾਜਿਆ ਸੀ, ਇਹ ਉਸੇ ਨਾਲ ਦਗਾ ਕਰ ਰਹੇ ਹਨ।

ਰੰਧਾਵਾ ਨੇ ਕਿਹਾ ਕਿ ਮੇਰੀ ਕੈਪਟਨ ਨਾਲ ਅਰੂਸਾ ਆਲਮ ਨੂੰ ਲੈ ਕੇ ਕਈ ਵਾਰ ਲੜਾਈ ਵੀ ਹੋਈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੂੰ ਪਸੰਦ ਨਹੀਂ ਕਰਦੇ ਹਨ ਅਤੇ ਗੁਰਬਾਣੀ ਵਿਚ ਵੀ ਪਰਾਈ ਔਰਤ ਨਾਲ ਸਬੰਧ ਰੱਖਣ ਨੂੰ ਵਰਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਬੀਬੀ ਅਰੂਸਾ ਨਾਲ ਸ਼ੁਰੂ ਤੋਂ ਮੱਤਭੇਦ ਰਹੇ।

ਸੰਬੰਧਿਤ ਖ਼ਬਰਾਂ

ਕੇਂਦਰ ਸਰਕਾਰ ਵਲੋਂ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਦੇਣ ਦੱਸਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਡਰੋਨ ਆਉਣੇ, ਟਿਫਿਨ ਬੰਬ ਮਿਲਣੇ ਅਤੇ ਹੈਰੋਇਨ ਆਉਣੀ ਇਹ ਕੈਪਟਨ ਅਮਰਿੰਦਰ ਸਿੰਘ ਦੀ ਉਪਜ ਸੀ, ਕੈਪਟਨ ਇਹ ਇਸ ਲਈ ਕਰ ਰਹੇ ਸਨ ਤਾਂ ਜੋ ਪੰਜਾਬ ਵਿਚ ਬੀ. ਐੱਸ. ਐੱਫ. ਦੀ ਦਖਲਅੰਦਾਜ਼ੀ ਵਧੇ।

ਰੰਧਾਵਾ ਨੇ ਕਿਹਾ ਕਿ ਬੀ. ਐੱਸ. ਐਫ. ਦਾ ਕੰਮ ਹੀ ਦੇਸ਼ ਦੀ ਸਰਹੱਦ ਦੀ ਰਾਖੀ ਕਰਨਾ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਆਪਣਾ ਵਿਰੋਧ ਪ੍ਰਗਟਾ ਚੁੱਕੀ ਹੈ ਅਤੇ ਅੱਗੇ ਵੀ ਲਗਾਤਾਰ ਜਤਾਉਂਦੀ ਰਹੇਗੀ। ਇਸ ਦੇ ਨਾਲ ਰੰਧਾਵਾ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਰਾਮ ਰਹੀਮ ਤੋਂ ਪੁੱਛਗਿੱਛ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਇਨਸਾਫ ਦਿਵਾਇਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!