|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਦੁਬਈ 'ਚ ਰਹਿਣ ਵਾਲੇ ਭਾਰਤੀ ਨੇ ਜੀਤੀ 7 ਕਰੋੜ ਦੀ ਲਾਟਰੀ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਦੁਬਈ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਕੁਮਾਰ ਨਾਲ ਜਿਨ੍ਹਾਂ ਨੇ ਦੁਬਈ 'ਚ 7 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਕੇਰਲ ਦੇ ਕੁਮਾਰ ਆਪਣੀ ਪਤਨੀ ਨਾਲ ਕਈ ਸਾਲਾਂ ਤੋਂ ਦੁਬਈ 'ਚ ਰਹਿ ਰਹੇ ਹਨ। ਕੁਮਾਰ ਨੇ ਦੁਬਈ ਡਿਊਟੀ ਫ੍ਰੀ ਲਾਟਰੀ ਖਰੀਦੀ ਸੀ। ਕੁਮਾਰ ਦੁਬਈ ਦੇ ਇਕ ਪ੍ਰਾਈਵੇਟ ਫਰਮ 'ਚ ਫਾਈਨਾਂਸ ਮੈਨੇਜਰ ਦੀ ਨੌਕਰੀ ਕਰ ਰਹੇ ਹਨ। ਉਨ੍ਹਾਂ ਨੂੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਦੁਬਈ 'ਚ ਰਹਿਣ ਵਾਲੇ ਭਾਰਤੀ ਮੂਲ ਦੇ ਕੁਮਾਰ ਨਾਲ ਜਿਨ੍ਹਾਂ ਨੇ ਦੁਬਈ 'ਚ 7 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਕੇਰਲ ਦੇ ਕੁਮਾਰ ਆਪਣੀ ਪਤਨੀ ਨਾਲ ਕਈ ਸਾਲਾਂ ਤੋਂ ਦੁਬਈ 'ਚ ਰਹਿ ਰਹੇ ਹਨ। ਕੁਮਾਰ ਨੇ ਦੁਬਈ ਡਿਊਟੀ ਫ੍ਰੀ ਲਾਟਰੀ ਖਰੀਦੀ ਸੀ। ਕੁਮਾਰ ਦੁਬਈ ਦੇ ਇਕ ਪ੍ਰਾਈਵੇਟ ਫਰਮ 'ਚ ਫਾਈਨਾਂਸ ਮੈਨੇਜਰ ਦੀ ਨੌਕਰੀ ਕਰ ਰਹੇ ਹਨ। ਉਨ੍ਹਾਂ ਨੂੰ ਦੁਬਈ ਡਿਊਟੀ ਫ੍ਰੀ ਅਥਾਰਿਟੀ ਤੋਂ ਫੋਨ ਆਇਆ, ਜਿਸ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੇ ਜੈਕਪਾਟ ਜਿੱਤਿਆ ਹੈ। ਪਰ ਕੁਮਾਰ ਨੂੰ ਪਹਿਲਾਂ ਤਾਂ ਉਨ੍ਹਾਂ ਦੀਆਂ ਗੱਲਾਂ 'ਤੇ ਭਰੋਸਾ ਨਹੀਂ ਹੋਇਆ।

ਸੰਬੰਧਿਤ ਖ਼ਬਰਾਂ

ਕੁਮਾਰ ਨੂੰ ਯਾਦ ਸੀ ਕਿ ਉਸ ਨੇ ਕੂਪਨ ਖਰੀਦਿਆ ਸੀ ਪਰ ਉਹ ਜਿੱਤ ਜਾਣਗੇ ਇਸ ਗੱਲ ਦਾ ਉਸ ਨੇ ਕਦੇ ਅੰਦਾਜ਼ਾ ਵੀ ਨਹੀਂ ਲਗਾਇਆ ਸੀ। ਕੁਮਾਰ ਨੂੰ ਜਦ ਪਤਾ ਚੱਲਿਆ ਕਿ ਉਸ ਨੇ 1 ਮਿਲੀਅਨ ਡਾਲਰ ਦਾ ਇਨਾਮ ਜਿੱਤਿਆ ਹੈ ਤਾਂ ਉਸ ਨੂੰ ਖੁਸ਼ੀ ਦਾ ਕੋਈ ਠਿਕਾਣਾ ਨਾ ਰਿਹਾ। ਰਮਜਾਨ ਦੇ ਪਵਿੱਤਰ ਮਹੀਨੇ 'ਚ 7 ਕਰੋੜ ਰੁਪਏ ਦਾ ਲਾਟਰੀ ਜਿੱਤ ਕੇ ਉਹ ਬੇਹੱਦ ਖੁਸ਼ ਹਨ। ਦੱਸ ਦਈਏ ਕਿ ਉਹ ਆਪਣੇ ਇਨਾਮ ਦੀ ਰਾਸ਼ੀ ਨੂੰ ਕੇਰਲ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਖਰਚ ਕਰਨਾ ਚਾਹੁੰਦੇ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!