|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਨੰਦੀਗ੍ਰਾਮ ਤੋਂ ਚੋਣ ਲੜੇਗੀ ਮਮਤਾ ਬੈਨਰਜੀ,291 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

ਪੱਛਮੀ ਬੰਗਾਲ,(ਦੇਵ ਇੰਦਰਜੀਤ) :ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀਆਂ ਕੁੱਲ 294 ਸੀਟਾਂ 'ਚੋਂ 291 ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਦਾਰਜੀਲਿੰਗ ਦੀਆਂ ਤਿੰਨ ਬਾਕੀ ਸੀਟਾਂ 'ਤੇ ਤ੍ਰਿਣਮੂਲ ਕਾਂਗਰਸ ਦੇ ਸਹਿਯੋਗੀ ਦਲ ਚੋਣ ਲੜਨਗੇ। ਇਸ ਦੌਰਾਨ ਮਮਤਾ ਨੇ ਕਿਹਾ,''ਮੈਂ ਨੰਦੀਗ੍ਰਾਮ ਵਿਧਾਨ ਸਭਾ ਸੀਟ ਤੋਂ ਚੋਣ ਲੜਾਂਗੀ, ਜਦੋਂ ਕਿ ਸ਼ੋਭਨਦੇਵ ਚੱਟੋਪਾਧਿਆਏ ਭਵਾ

NRI Post Desk · 2092 ਦਿਨ ਪਹਿਲਾਂ · ਅੱਪਡੇਟ 2092 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੰਦੀਗ੍ਰਾਮ ਤੋਂ ਚੋਣ ਲੜੇਗੀ ਮਮਤਾ ਬੈਨਰਜੀ,291 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ
📷 NRI Post Desk

ਪੱਛਮੀ ਬੰਗਾਲ,(ਦੇਵ ਇੰਦਰਜੀਤ) :ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀਆਂ ਕੁੱਲ 294 ਸੀਟਾਂ 'ਚੋਂ 291 ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਦਾਰਜੀਲਿੰਗ ਦੀਆਂ ਤਿੰਨ ਬਾਕੀ ਸੀਟਾਂ 'ਤੇ ਤ੍ਰਿਣਮੂਲ ਕਾਂਗਰਸ ਦੇ ਸਹਿਯੋਗੀ ਦਲ ਚੋਣ ਲੜਨਗੇ। ਇਸ ਦੌਰਾਨ ਮਮਤਾ ਨੇ ਕਿਹਾ,''ਮੈਂ ਨੰਦੀਗ੍ਰਾਮ ਵਿਧਾਨ ਸਭਾ ਸੀਟ ਤੋਂ ਚੋਣ ਲੜਾਂਗੀ, ਜਦੋਂ ਕਿ ਸ਼ੋਭਨਦੇਵ ਚੱਟੋਪਾਧਿਆਏ ਭਵਾਨੀਪੁਰ ਸੀਟ ਤੋਂ ਚੋਣ ਲੜਨਗੇ। ਮਮਤਾ ਨੇ ਕਿਹਾ,''ਅਸੀਂ ਕਲਾ, ਖੇਡ, ਮੀਡੀਆ ਅਤੇ ਸੰਸਕ੍ਰਿਤ ਦੇ ਖੇਤਰਾਂ ਤੋਂ ਪ੍ਰਸਿੱਧ ਹਸਤੀਆਂ ਨੂੰ ਟਿਕਟ ਦਿੱਤੇ ਹਨ।'' ਉਨ੍ਹਾਂ ਕਿਹਾ ਕਿ ਤ੍ਰਿਣਮੂਲ ਕਾਂਗਰਸ ਦੇ 23-24 ਮੌਜੂਦਾ ਵਿਧਾਇਕਾਂ ਨੂੰ ਉਮਰ ਅਤੇ ਹੋਰ ਕਾਰਨਾਂ ਕਰ ਕੇ ਇਸ ਵਾਰ ਚੋਣ ਮੈਦਾਨ 'ਚ ਨਹੀਂ ਉਤਾਰਿਆ ਗਿਆ ਹੈ।ਟੀ.ਐੱਮ.ਸੀ. ਉਮੀਦਵਾਰਾਂ 'ਚ 50 ਜਨਾਨੀਆਂ, 42 ਮੁਸਲਮਾਨਾਂ ਅਤੇ ਆਦਿਵਾਸੀਆਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਮਮਤਾ ਬੈਨਰਜੀ ਨੇ ਖ਼ੁਦ ਭਵਾਨੀਪੁਰ ਛੱਡ ਕੇ ਨੰਦੀਗ੍ਰਾਮ ਤੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਪਿਛਲੇ 2 ਵਿਧਾਨ ਸਭਾ ਚੋਣਾਂ 'ਚ ਮਮਤਾ ਨੇ ਭਵਾਨੀਪੁਰ ਤੋਂ ਜਿੱਤ ਦਰਜ ਕੀਤੀ ਸੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!