|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਲੰਡਨ 'ਚ ਭਾਰਤੀ ਮੂਲ ਦੀ ਬ੍ਰਿਟਿਸ਼ ਕੁੜੀ ਦਾ ਕਤਲ, ਇਕ ਵਿਅਕਤੀ ਗ੍ਰਿਫ਼ਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੰਡਨ 'ਚ ਭਾਰਤੀ ਮੂਲ ਦੀ ਬ੍ਰਿਟਿਸ਼ ਕੁੜੀ ਦੇ ਕਤਲ ਦੇ ਸ਼ੱਕ ਵਿਚ ਸਕਾਟਲੈਂਡ ਯਾਰਡ ਨੇ ਟਿਊਨੀਸ਼ੀਆ ਦੇ ਇਕ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਬ੍ਰਿਟਿਸ਼ ਨਾਗਰਿਕ ਸਬਿਤਾ ਥਾਨਵਾਨੀ ਲੰਡਨ ਦੇ ਕਲਰਕਨਵੈਲ ਖੇਤਰ 'ਚ ਆਰਬਰ ਹਾਊਸ ਵਿਚ ਵਿਦਿਆਰਥੀਆਂ ਲਈ ਬਣੇ ਇਕ ਫਲੈਟ ਵਿਚ ਮ੍ਰਿਤਕ ਮਿਲੀ ਸੀ ਅਤੇ ਉਸ ਦੀ ਗਰਦਨ 'ਤੇ ਗੰਭੀਰ ਸੱਟਾ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੰਡਨ 'ਚ ਭਾਰਤੀ ਮੂਲ ਦੀ ਬ੍ਰਿਟਿਸ਼ ਕੁੜੀ ਦਾ ਕਤਲ, ਇਕ ਵਿਅਕਤੀ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੰਡਨ 'ਚ ਭਾਰਤੀ ਮੂਲ ਦੀ ਬ੍ਰਿਟਿਸ਼ ਕੁੜੀ ਦੇ ਕਤਲ ਦੇ ਸ਼ੱਕ ਵਿਚ ਸਕਾਟਲੈਂਡ ਯਾਰਡ ਨੇ ਟਿਊਨੀਸ਼ੀਆ ਦੇ ਇਕ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਬ੍ਰਿਟਿਸ਼ ਨਾਗਰਿਕ ਸਬਿਤਾ ਥਾਨਵਾਨੀ ਲੰਡਨ ਦੇ ਕਲਰਕਨਵੈਲ ਖੇਤਰ 'ਚ ਆਰਬਰ ਹਾਊਸ ਵਿਚ ਵਿਦਿਆਰਥੀਆਂ ਲਈ ਬਣੇ ਇਕ ਫਲੈਟ ਵਿਚ ਮ੍ਰਿਤਕ ਮਿਲੀ ਸੀ ਅਤੇ ਉਸ ਦੀ ਗਰਦਨ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਮੈਟਰੋਪੋਲੀਟਨ ਪੁਲਸ ਨੇ 22 ਸਾਲਾ ਮਹੀਰ ਮਾਰੂਫ ਨੂੰ ਗ੍ਰਿਫ਼ਤਾਰ ਕਰਨ ਲਈ ਤੁਰੰਤ ਇਕ ਅਪੀਲ ਜਾਰੀ ਕੀਤੀ। ਦੱਸਿਆ ਜਾਂਦਾ ਹੈ ਕਿ ਮਾਰੂਫ ਅਤੇ ਥਾਨਵਾਨੀ ਵਿਚਕਾਰ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ।

ਸੰਬੰਧਿਤ ਖ਼ਬਰਾਂ

ਪੁਲਿਸ ਦੀ ਸਪੈਸ਼ਲ ਕ੍ਰਾਈਮ ਬ੍ਰਾਂਚ ਦੀ ਡਿਟੈਕਟਿਵ ਚੀਫ਼ ਇੰਸਪੈਕਟਰ ਲਿੰਡਾ ਬ੍ਰੈਡਲੇ ਨੇ ਕਿਹਾ, 'ਸਬਿਤਾ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ, 'ਮਾਰੂਫ ਅਤੇ ਸਬਿਤਾ ਵਿਚਾਲੇ ਪ੍ਰੇਮ ਸਬੰਧ ਸਨ, ਪਰ ਮਾਰੂਫ ਵਿਦਿਆਰਥੀ ਨਹੀਂ ਹੈ। ਸਬਿਤਾ ਲੰਡਨ ਯੂਨੀਵਰਸਿਟੀ 'ਚ ਪੜ੍ਹ ਰਹੀ ਸੀ ਅਤੇ ਕਥਿਤ ਤੌਰ 'ਤੇ ਉਸ ਨੂੰ ਮਾਰੂਫ ਨਾਲ ਦੇਖਿਆ ਗਿਆ ਸੀ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!