|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਤਨੀ ਦੀ ਬਿਮਾਰੀ ਤੋਂ ਦੁਖੀ ਹੋ ਪਤੀ ਨੇ ਜਿਊਂਦੀ ਸਾੜੀ ਪਤਨੀ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਜ਼ਿਲ੍ਹੇ ਵਿਚ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਪਤੀ ਨੇ ਇਹ ਕਾਰਾ ਪਤਨੀ ਦੀ ਬਿਮਾਰੀ ਤੋਂ ਦੁਖੀ ਹੋ ਕੇ ਚੁੱਕਿਆ ਗਿਆ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਭਰਾ ਸਤਵੀਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਭੈਣ ਚਰਨਜੀਤ ਕੌਰ ਦਾ ਵਿਆਹ 25 ਸਾਲ ਪਹਿਲਾਂ ਅੰਗ

NRI Post Desk · 1769 ਦਿਨ ਪਹਿਲਾਂ · ਅੱਪਡੇਟ 1769 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਤਨੀ ਦੀ ਬਿਮਾਰੀ ਤੋਂ ਦੁਖੀ ਹੋ ਪਤੀ ਨੇ ਜਿਊਂਦੀ ਸਾੜੀ ਪਤਨੀ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਜ਼ਿਲ੍ਹੇ ਵਿਚ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਪਤੀ ਨੇ ਇਹ ਕਾਰਾ ਪਤਨੀ ਦੀ ਬਿਮਾਰੀ ਤੋਂ ਦੁਖੀ ਹੋ ਕੇ ਚੁੱਕਿਆ ਗਿਆ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਭਰਾ ਸਤਵੀਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਭੈਣ ਚਰਨਜੀਤ ਕੌਰ ਦਾ ਵਿਆਹ 25 ਸਾਲ ਪਹਿਲਾਂ ਅੰਗਰੇਜ ਸਿੰਘ ਨਾਲ ਹੋਇਆ ਸੀ। ਉਸ ਦੀ ਭੈਣ ਪਿਛਲੇ ਕੁਝ ਸਮੇਂ ਤੋਂ ਆਪਣੀ ਲੜਕੀ ਕੁਲਜੀਤ ਕੌਰ ਨਾਲ ਰਹਿ ਰਹੀ ਸੀ। 14 ਜਨਵਰੀ ਨੂੰ ਅੰਗਰੇਜ਼ ਉਸ ਨੂੰ ਵਾਪਸ ਪਿੰਡ ਲੈ ਆਇਆ ਸੀ।

ਸੰਬੰਧਿਤ ਖ਼ਬਰਾਂ

ਅੰਗਰੇਜ਼ ਨੇ ਕੁਲਜੀਤ ਕੌਰ ਨੂੰ ਫੋਨ ਕਰ ਕੇ ਦੱਸਿਆ ਕਿ ਉਹ ਉਸ ਦੀ ਮਾਂ ਨੂੰ ਤਰਨਤਾਰਨ ਸਥਿਤ ਬਿਰਧ ਆਸ਼ਰਮ 'ਚ ਛੱਡ ਦਿੱਤਾ ਹੈ। ਕੁਲਜੀਤ ਨੇ ਤੁਰੰਤ ਆਪਣੇ ਮਾਮੇ ਨੂੰ ਇਹ ਸੂਚਨਾ ਦਿੱਤੀ। ਜਦੋਂ ਸਤਵੀਰ ਪਿੰਡ ਪਹੁੰਚਿਆ ਤਾਂ ਦੇਖਿਆ ਕਿ ਘਰ ਦੇ ਗੇਟ ਨੂੰ ਤਾਲਾ ਲੱਗਾ ਹੋਇਆ ਸੀ। ਵਿਹੜੇ 'ਚੋਂ ਧੂੰਆਂ ਉੱਠਦਾ ਦੇਖ ਕੇ ਉਸ ਨੇ ਗੇਟ ਤੋੜ ਕੇ ਦੇਖਿਆ ਤਾਂ ਉੱਥੇ ਇਕ ਲਾਸ਼ ਸੜੀ ਹੋਈ ਪਈ ਸੀ। ਉਸ ਨੇ ਤੁਰੰਤ ਪੁਲਿਸ ਨੂੰ ਇਸ ਸਬੰਧੀ ਸੂਚਿਤ ਕੀਤਾ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੰਗਰੇਜ਼ ਨੇ ਆਪਣੀ ਪਤਨੀ ਦੀ ਬੀਮਾਰੀ ਕਾਰਨ ਉਸ ਦੀ ਹੱਤਿਆ ਕੀਤੀ ਹੈ। ਸਮਾਲਸਰ ਦੇ ਐਸਐਚਓ ਗੋਲਡੀ ਵਿਰਦੀ ਨੇ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੇ ਉਸ ਦੀ ਹੱਤਿਆ ਕਿਵੇਂ ਕੀਤੀ। ਉਨ੍ਹਾਂ ਕਿਹਾ ਕਿ ਅੰਗਰੇਜ ਦੇ ਖਿਲਾਫ ਆਈਪੀਸੀ ਦੀ ਧਾਰਾ 302 ਅਤੇ 201 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!