|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵਲੋਂ ਆਮ ਆਦਮੀ ਕਲੀਨਿਕਾਂ 'ਚ ਵਟਸਐਪ ਚੈਟਬੋਟ ਲਾਂਚ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਲੋਕਾਂ ਨੂੰ ਵਟਸਐਪ 'ਤੇ ਹੀ ਦਵਾਈਆਂ ਬਾਰੇ ਸਾਰੀ ਰਿਪੋਰਟ ਮਿਲੇਗੀ। ਲੋਕਾਂ ਨੂੰ ਪਰਚੀ ਜਾਂ ਰਿਪੋਰਟ ਲਈ ਵੀ ਕਲੀਨਿਕ ਆਉਣ ਦੀ ਲੋੜ ਨਹੀਂ ਪ

NRI Post Desk · 483 ਦਿਨ ਪਹਿਲਾਂ · ਅੱਪਡੇਟ 483 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ
📷 NRI Post Desk

ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਵਲੋਂ ਆਮ ਆਦਮੀ ਕਲੀਨਿਕਾਂ 'ਚ ਵਟਸਐਪ ਚੈਟਬੋਟ ਲਾਂਚ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਲੋਕਾਂ ਨੂੰ ਵਟਸਐਪ 'ਤੇ ਹੀ ਦਵਾਈਆਂ ਬਾਰੇ ਸਾਰੀ ਰਿਪੋਰਟ ਮਿਲੇਗੀ। ਲੋਕਾਂ ਨੂੰ ਪਰਚੀ ਜਾਂ ਰਿਪੋਰਟ ਲਈ ਵੀ ਕਲੀਨਿਕ ਆਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਵਟਸਐਪ 'ਤੇ ਹੀ ਉਨ੍ਹਾਂ ਨੂੰ ਸਭ ਕੁੱਝ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਸਮੇਂ 'ਤੇ ਟੈਸਟ ਹੋਣਗੇ ਤਾਂ ਦਵਾਈ ਖਾਣ ਨਾਲ ਮਰੀਜ਼ ਠੀਕ ਹੋ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਦੇ ਲੋਕਾਂ ਦੀ ਸੋਚ ਇਹੀ ਹੈ ਕਿ ਪੋਤੇ ਦਾ ਮੂੰਹ ਦੇਖ ਲਈਏ, ਸਿਰਫ ਇੰਨੀ ਕੁ ਜ਼ਿੰਦਗੀ ਹੈ ਪਰ ਜੇਕਰ ਬੀਮਾਰੀ ਦਾ ਸਮੇਂ 'ਤੇ ਪਤਾ ਲੱਗ ਜਾਵੇ ਤਾਂ ਲੋਕ ਪੋਤੇ ਦਾ ਵਿਆਹ ਵੀ ਦੇਖ ਸਕਦੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ 880 ਆਮ ਆਦਮੀ ਕਲੀਨਿਕਾਂ 'ਚ ਰੋਜ਼ਾਨਾ 70 ਹਜ਼ਾਰ ਮਰੀਜ਼ ਚੈਕਅਪ ਕਰਵਾਉਣ ਲਈ ਆਉਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਚਿੰਤਾ ਕਰਨਾ ਅਤੇ ਖ਼ਿਆਲ ਰੱਖਣਾ ਸਾਡਾ ਫਰਜ਼ ਬਣਦਾ ਹੈ। ਪੰਜਾਬ ਦੇ ਬਹੁਤ ਸਾਰੇ ਪਿੰਡ ਅਜਿਹੇ ਹਨ, ਜਿੱਥੇ ਬੱਚਾ ਪੈਦਾ ਹੋਣ ਤੋਂ ਪਹਿਲਾਂ ਹੀ ਖਿਡੌਣਿਆਂ ਦੀ ਥਾਂ ਵ੍ਹੀਲਚੇਅਰ ਲੈਣੀ ਪੈਂਦੀ ਹੈ ਕਿਉਂਕਿ ਉੱਥੋਂ ਦਾ ਪਾਣੀ ਖ਼ਰਾਬ ਹੈ ਅਤੇ ਯੂਰੇਨੀਅਮ ਵਰਗੇ ਧਾਤ ਪਾਏ ਜਾਂਦੇ ਹਨ। 5-6 ਸਾਲ ਦੇ ਬੱਚੇ ਆਪਣੇ ਵਾਲ ਰੰਗਦੇ ਹਨ। ਹਰ ਘਰ 'ਚ ਵ੍ਹੀਲਚੇਅਰ ਮਿਲਦੀ ਹੈ। ਇਸ ਲਈ ਵਿਸ਼ਵ ਸਿਹਤ ਸੰਗਠਨ ਨੂੰ ਇਨ੍ਹਾਂ ਪਿੰਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਪਿੰਡਾਂ ਦੇ ਹਾਲਾਤ ਇਹ ਹਨ ਕਿ ਤੁਸੀਂ ਜੇਕਰ ਟੂਟੀ ਤੋਂ ਪਾਣੀ ਭਰੋਗੇ ਤਾਂ ਇਹ 5 ਮਿੰਟਾਂ ਦੇ ਅੰਦਰ ਕਾਲੇ ਰੰਗ ਦਾ ਹੋ ਜਾਵੇਗਾ। ਬੇਔਲਾਦ ਜੋੜਿਆਂ ਦੀ ਵੀ ਗਿਣਤੀ ਵੱਧ ਰਹੀ ਹੈ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਇਨ੍ਹਾਂ ਇਲਾਕਿਆਂ 'ਚ ਕੋਈ ਨਾ ਕੋਈ ਪ੍ਰਾਜੈਕਟ ਲਾਇਆ ਜਾਵੇ ਅਤੇ ਇੱਥੇ ਜਾ ਕੇ ਲੱਗਦਾ ਹੀ ਨਹੀਂ ਹੈ ਇਹ ਹੱਸਦਾ-ਖੇਡਦਾ ਪੰਜਾਬ ਹੈ, ਸਗੋਂ ਇੰਝ ਲੱਗਦਾ ਹੈ ਕਿ ਹਸਪਤਾਲ ਦੇ ਕਿਸੇ ਐਮਰਜੈਂਸੀ ਵਾਰਡ 'ਚ ਆ ਗਏ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ — NRI Post