|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਦਿਲ ਦਾ ਦੌਰਾ ਪੈਣ ਨਾਲ ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ

ਮਾਨਸਾ (ਐਨ.ਆਰ.ਆਈ. ਮੀਡਿਆ) : ਸ਼ਹਿਰ ਦੇ ਪਿੰਡ ਝੰਡਾ ਕਲਾਂ ਤੋਂ ਵਿਦੇਸ਼ ਗਏ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 19 ਸਾਲਾ ਲਖਵਿੰਦਰ ਸਿੰਘ ਪਿੰਡ ਝੰਡਾ ਕਲਾਂ ਵਜੋਂ ਹੋਈ ਹੈ। ਲਖਵਿੰਦਰ ਇਸੇ ਸਾਲ ਮਰਾਚ ਦੇ ਮਹੀਨੇ 'ਚ ਪੜਾਈ ਕਰਨ ਲਈ ਕੈਨੇਡਾ ਗਿਆ ਸੀ। ਉਥੇ ਉਹ ਹਾਰਟ ਅਟੈਕ ਤੇ ਬ੍ਰੇਨ ਹੈਮਰੇਜ ਵਰਗੀ ਗੰਭੀਰ ਬਿਮਾਰੀਆਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਾਨਸਾ (ਐਨ.ਆਰ.ਆਈ. ਮੀਡਿਆ) : ਸ਼ਹਿਰ ਦੇ ਪਿੰਡ ਝੰਡਾ ਕਲਾਂ ਤੋਂ ਵਿਦੇਸ਼ ਗਏ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 19 ਸਾਲਾ ਲਖਵਿੰਦਰ ਸਿੰਘ ਪਿੰਡ ਝੰਡਾ ਕਲਾਂ ਵਜੋਂ ਹੋਈ ਹੈ। ਲਖਵਿੰਦਰ ਇਸੇ ਸਾਲ ਮਰਾਚ ਦੇ ਮਹੀਨੇ 'ਚ ਪੜਾਈ ਕਰਨ ਲਈ ਕੈਨੇਡਾ ਗਿਆ ਸੀ। ਉਥੇ ਉਹ ਹਾਰਟ ਅਟੈਕ ਤੇ ਬ੍ਰੇਨ ਹੈਮਰੇਜ ਵਰਗੀ ਗੰਭੀਰ ਬਿਮਾਰੀਆਂ ਤੋਂ ਪੀੜਤ ਹੋ ਗਿਆ।

ਸੰਬੰਧਿਤ ਖ਼ਬਰਾਂ

ਉਥੇ ਦੇ ਡਾਕਟਰਾਂ ਨੇ ਲਖਵਿੰਦਰ ਦਾ ਇਲਾਜ ਕੀਤਾ ਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਡਾਕਟਰਾਂ ਵੱਲੋਂ ਵਧੀਆ ਤੋਂ ਵਧੀਆ ਇਲਾਜ ਦੀ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਾ ਜਾ ਸਕਿਆ ਤੇ 3 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਤੇ ਬ੍ਰੇਨ ਹੈਮਰੇਜ ਕਾਰਨ ਉਸ ਦੀ ਮੌਤ ਹੋ ਗਈ।ਲਖਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕੈਨੇਡਾ 'ਚ ਉਥੋਂ ਦੇ ਡਾਕਟਰਾਂ ਨੇ ਉਸ ਦਾ ਵਧੀਆ ਇਲਾਜ ਕੀਤਾ ਪਰ ਲਖਵਿੰਦਰ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ ਤਾਂ ਜੋ ਲਖਵਿੰਦਰ ਦੀ ਮ੍ਰਿਤਕ ਦੇਹ ਭਾਰਤ ਲਿਆ ਕੇ ਉਸ ਨੂੰ ਅੰਤਮ ਵਿਦਾਈ ਦਿੱਤੀ ਜਾ ਸਕੇ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!