|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਕਰੀ ਨਾ ਮਿਲਣ ਤੇ ਤੇਲ ਦੀਆਂ ਬੋਤਲਾਂ ਲੈ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਕਈ ਪਰਿਵਾਰ

ਪਟਿਆਲਾ : ਪਾਵਰਕਾਮ 'ਚ ਨੌਕਰੀ ਲੈਣ ਲਈ ਆਸ਼ਰਿਤ ਪਰਿਵਾਰਾਂ ਦੇ ਮੈਂਬਰ ਅੱਜ ਪਟਿਆਲਾ ਵਿਖੇ ਤੇਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਹਨ। ਇਨ੍ਹਾਂ ਤੋਂ ਇਲਾਵਾ ਹੋਰਨਾਂ ਸਾਥੀਆਂ ਵੱਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਹੈ।ਪਾਣੀ ਦੀ ਟੈਂਕੀ 'ਤੇ ਚੜ੍ਹਨ ਵਾਲਿਆਂ 'ਚ ਬਜ਼ੁਰਗ ਮਾਤਾ ਮਾਇਆ ਦੇਵੀ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਅਮਰਜੀਤ ਸਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਟਿਆਲਾ : ਪਾਵਰਕਾਮ 'ਚ ਨੌਕਰੀ ਲੈਣ ਲਈ ਆਸ਼ਰਿਤ ਪਰਿਵਾਰਾਂ ਦੇ ਮੈਂਬਰ ਅੱਜ ਪਟਿਆਲਾ ਵਿਖੇ ਤੇਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਹਨ। ਇਨ੍ਹਾਂ ਤੋਂ ਇਲਾਵਾ ਹੋਰਨਾਂ ਸਾਥੀਆਂ ਵੱਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਹੈ।ਪਾਣੀ ਦੀ ਟੈਂਕੀ 'ਤੇ ਚੜ੍ਹਨ ਵਾਲਿਆਂ 'ਚ ਬਜ਼ੁਰਗ ਮਾਤਾ ਮਾਇਆ ਦੇਵੀ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਅਮਰਜੀਤ ਸਿੰਘ ਅਤੇ ਬੇਅੰਤ ਸਿੰਘ ਸ਼ਾਮਲ ਹਨ। ਟੈਂਕੀ 'ਤੇ ਚੜ੍ਹੇ ਲਖਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਬਿਜਲੀ ਨਿਗਮ 'ਚ ਨੌਕਰੀਆਂ ਕਰਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੌਤ ਹੋਈ ਸੀ ਜਿਸ ਤੋਂ ਬਾਅਦ ਉਦੋਂ ਦੇ ਨਿਯਮਾਂ ਅਨੁਸਾਰ ਮ੍ਰਿਤਕਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣੀਆਂ ਬਣਦੀਆਂ ਸਨ।

ਸੰਬੰਧਿਤ ਖ਼ਬਰਾਂ

ਪਰ ਸਰਕਾਰ ਵੱਲੋਂ ਧੱਕੇਸ਼ਾਹੀ ਕਰਦਿਆਂ ਵਾਰਸਾਂ ਨੂੰ ਨੌਕਰੀ ਨਹੀਂ ਦਿੱਤੀ ਗਈ। ਨੌਕਰੀ ਦੀ ਮੰਗ ਨੂੰ ਲੈ ਕੇ ਮ੍ਰਿਤਕਾਂ ਦੇ ਵਾਰਸਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਤਹਿਤ ਐੱਮਪੀ ਦੀਆਂ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਨੌਕਰੀ ਦੀ ਮੰਗ ਕੀਤੀ ਸੀ। ਉਸ ਸਮੇਂ ਪਾਵਰਕਾਮ ਅਧਿਕਾਰੀਆਂ ਨੇ ਚੋਣ ਜ਼ਾਬਤਾ ਲੱਗੇ ਹੋਣ ਦਾ ਵਾਸਤਾ ਪਾ ਕੇ ਚੋਣਾਂ ਤੋਂ ਬਾਅਦ ਨਵੀਂ ਨੀਤੀ ਆਉਣ 'ਤੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਪਰ ਚੋਣਾਂ ਤੋਂ ਬਾਅਦ ਵੀ ਕਈ ਮਹੀਨੇ ਬੀਤਣ 'ਤੇ ਅੱਜ ਤਕ ਵਾਰਸਾਂ ਦੀ ਸਾਰ ਨਹੀਂ ਲਈ ਗਈ ਹੈ। ਇਸ ਕਾਰਨ ਪਾਵਰਕਾਮ ਦੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ 'ਚ ਭਾਰੀ ਰੋਸ ਹੈ। ਮੰਗ ਪੂਰੀ ਨਾ ਹੋਣ ਕਾਰਨ ਅੱਜ ਮੁੜ ਤਿੱਖਾ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਟੈਂਕੀ 'ਤੇ ਚੜ੍ਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ, ਉਹ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!