ਫਗਵਾੜਾ : ਬਲਾਕ ਫਗਵਾੜਾ ਅਧੀਨ ਪੈਂਦੇ ਪਿੰਡ ਬੌਹਾਨੀ ਦੇ ਨਜਦੀਕ ਉੱਚਾ ਪਿੰਡ ਦੇ ਕਈ ਪਰਿਵਾਰ ਅਕਾਲੀ ਦਲ ਬਾਦਲ ਦਾ ਤਿਆਗ ਕਰਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਅਵਤਾਰ ਸਿੰਘ ਕੂਨਰ, ਅਮਨਦੀਪ ਸਿੰਘ, ਜਰਨੈਲ ਸਿੰਘ, ਓਮ ਸਿੰਘ, ਮਨਜੋਤ ਸਿੰਘ, ਅਤੇ ਪਾਲ ਸਿੰਘ ਕੂਨਰ ਆਪਣੇ ਪਰਿਵਾਰਾਂ ਸਮੇਤ ਜੱਥੇਦਾਰ ਰਜਿੰਦਰ ਸਿੰਘ ਫੌਜੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋਏ।
ਸੰਬੰਧਿਤ ਖ਼ਬਰਾਂ
ਇਸ ਮੌਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੋਵੇਂ ਸਰਕਾਰਾਂ ਦੇਸ਼ ਦਾ ਤੇ ਪੰਜਾਬ ਦਾ ਘਾਣ ਕਰਨ ਨੂੰ ਤੁਰੀਆਂ ਹੋਈਆਂ ਹਨ ਕਿਸਾਨ, ਜਵਾਨ, ਦਿਹਾੜੀਦਾਰ, ਦੁਕਾਨਦਾਰ ਵਪਾਰੀ ਵਰਗ, ਸਭ ਇਹਨਾਂ ਸਰਕਾਰਾਂ ਤੋਂ ਦੁੱਖੀ ਹੋ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿੱਖ ਲਾਇਬ੍ਰੇਰੀ ਵਿੱਚੋਂ ਬਾਦਲਾਂ ਦੀ ਸ਼ਹਿ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਹੱਥ ਲਿਖਤ ਸਰੂਪ ਗਾਇਬ ਹੋਇਆ ਹੈ ਜਿਸ ਦੀ ਸਾਰੀ ਰਿਪੋਰਟ ਸਪੋਕਸਮੈਨ ਨੇ ਬਹੁਤ ਵਧੀਆ ਕਰਕੇ ਛਾਪੀ ਹੈ ਅਤੇ ਇਨ੍ਹਾਂ ਦਾ ਜੋ ਕਾਲਾ ਚਿੱਠਾ ਸੀ ਉਸਨੂੰ ਪੰਜਾਬ ਦੀ ਜਨਤਾ ਦੇ ਸਾਹਮਣੇ ਲਿਆਂਦਾ ਹੈ ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਅਵਤਾਰ ਸਿੰਘ ਕੂਨਰ ਨੇ ਸ੍ਰ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਪਾਰਟੀ ਪ੍ਰਤੀ ਵਫਾਦਾਰ ਹੋ ਕੇ ਸੇਵਾਵਾਂ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇਦਾਰ ਰਜਿੰਦਰ ਸਿੰਘ ਫੌਜੀ ਮੈਂਬਰ ਕੌਮੀ ਕਾਰਜਕਾਰਨੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਇਕਬਾਲ ਸਿੰਘ ਟਿਵਾਣਾ, ਧਰਮ ਸਿੰਘ ਕਲੌੜ, ਗੁਰਜੰਟ ਸਿੰਘ ਕੱਟੂ, ਲਖਵੀਰ ਸਿੰਘ ਲੱਖਾ,ਜਗਦੀਪ ਸਿੰਘ, ਕੁਲਦੀਪ ਸਿੰਘ ਆਦਿ ਹਾਜਰ ਸਨ।






