|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਮਾਰਕੋ ਰੂਬੀਓ ਦਾ ਵੱਡਾ ਬਿਆਨ! ਲਾਲ ਕਿਲ੍ਹਾ ਧਮਾਕਾ ਦਹਿਸ਼ਤੀ ਹਮਲਾ ਹੈ

ਓਂਟਾਰੀਓ (ਪਾਇਲ): ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦਿੱਲੀ ਵਿਚ ਸੋਮਵਾਰ ਸ਼ਾਮ ਨੂੰ ਹੋਏ ਕਾਰ ਧਮਾਕੇ ਨੂੰ ਸਪਸ਼ਟ ਰੂਪ ਵਿਚ ‘ਦਹਿਸ਼ਤੀ ਹਮਲਾ’ ਕਰਾਰ ਦਿੱਤਾ ਹੈ। ਉਨ੍ਹਾਂ ਜਾਂਚ ਲਈ ਭਾਰਤ ਦੀ ਪੇਸ਼ੇਵਰ ਪਹੁੰਚ ਦੀ ਤਾਰੀਫ਼ ਕੀਤੀ। ਰੂਬੀਓ ਨੇ ਇਹ ਟਿੱਪਣੀ ਭਾਰਤ ਵੱਲੋਂ ਧਮਾਕੇ ਨੂੰ ‘ਦਹਿਸ਼ਤੀ ਘਟਨਾ’ ਐਲਾਨਣ ਬਾਰੇ ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕੀਤੀ।

NRI Post Desk · 381 ਦਿਨ ਪਹਿਲਾਂ · ਅੱਪਡੇਟ 381 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਰਕੋ ਰੂਬੀਓ ਦਾ ਵੱਡਾ ਬਿਆਨ! ਲਾਲ ਕਿਲ੍ਹਾ ਧਮਾਕਾ ਦਹਿਸ਼ਤੀ ਹਮਲਾ ਹੈ
📷 NRI Post Desk

ਓਂਟਾਰੀਓ (ਪਾਇਲ): ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦਿੱਲੀ ਵਿਚ ਸੋਮਵਾਰ ਸ਼ਾਮ ਨੂੰ ਹੋਏ ਕਾਰ ਧਮਾਕੇ ਨੂੰ ਸਪਸ਼ਟ ਰੂਪ ਵਿਚ ‘ਦਹਿਸ਼ਤੀ ਹਮਲਾ’ ਕਰਾਰ ਦਿੱਤਾ ਹੈ। ਉਨ੍ਹਾਂ ਜਾਂਚ ਲਈ ਭਾਰਤ ਦੀ ਪੇਸ਼ੇਵਰ ਪਹੁੰਚ ਦੀ ਤਾਰੀਫ਼ ਕੀਤੀ। ਰੂਬੀਓ ਨੇ ਇਹ ਟਿੱਪਣੀ ਭਾਰਤ ਵੱਲੋਂ ਧਮਾਕੇ ਨੂੰ ‘ਦਹਿਸ਼ਤੀ ਘਟਨਾ’ ਐਲਾਨਣ ਬਾਰੇ ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕੀਤੀ।

ਸੰਬੰਧਿਤ ਖ਼ਬਰਾਂ

ਜੀ7 ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਇਕਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੂਬੀਓ ਨੇ ਕਿਹਾ, ‘‘ਭਾਰਤੀਆਂ ਦੀ ਪ੍ਰਸ਼ੰਸਾ ਕੀਤੀ ਜਾਣੀ ਚਾਹੀਦੀ ਹੈ। ਉਹ ਇਸ ਜਾਂਚ ਨੂੰ ਬਹੁਤ ਚੌਕਸੀ ਤੇ ਪੇਸ਼ੇਵਰ ਢੰਗ ਨਾਲ ਅੰਜਾਮ ਦੇ ਰਹੇ ਹਨ, ਲੇਕਿਨ ਜਾਂਚ ਜਾਰੀ ਹੈ। ਸਪੱਸ਼ਟ ਤੌਰ ’ਤੇ ਇਹ ਦਹਿਸ਼ਤੀ ਹਮਲਾ ਸੀ। ਇਹ ਵਿਸਫੋਟਕ ਸਮੱਗਰੀ ਨਾਲ ਭਰੀ ਕਾਰ ਸੀ ਜਿਸ ਵਿੱਚ ਧਮਾਕਾ ਹੋਇਆ ਅਤੇ ਬਹੁਤ ਸਾਰੇ ਲੋਕ ਮਾਰੇ ਗਏ।’’ ਉਨ੍ਹਾਂ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਉਹ ਜਾਂਚ ਨੂੰ ਲੈ ਕੇ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਜਦੋਂ ਉਨ੍ਹਾਂ ਕੋਲ ਤੱਥ ਹੋਣਗੇ, ਤਾਂ ਉਹ ਉਨ੍ਹਾਂ ਨੂੰ ਸਾਰਿਆਂ ਦੇ ਸਾਹਮਣੇ ਰੱਖਣਗੇ।’’ ਰੂਬੀਓ ਨੇ ਕਿਹਾ ਕਿ ਉਨ੍ਹਾਂ ਨੇ ਧਮਾਕੇ ਬਾਰੇ ਆਪਣੇ ਭਾਰਤੀ ਹਮਰੁਤਬਾ ਐੱਸ ਜੈਸ਼ੰਕਰ ਨਾਲ ਗੱਲ ਕੀਤੀ।

ਰੂਬੀਓ ਨੇ ਕਿਹਾ, ‘‘ਅਮਰੀਕਾ ਨੇ ਭਾਰਤ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ, ਪਰ ਮੈਨੂੰ ਲੱਗਦਾ ਹੈ ਕਿ ਭਾਰਤ ਜਾਂਚ ਨੂੰ ਸੰਭਾਲਣ ਵਿਚ ‘ਬਹੁਤ ਸਮਰੱਥ’ ਹੈ ਅਤੇ ਉਸ ਨੂੰ ਮਦਦ ਦੀ ਲੋੜ ਨਹੀਂ ਹੈ ਤੇ ਉਹ ਬਹੁਤ ਚੰਗਾ ਕੰਮ ਕਰ ਰਹੇ ਹਨ।’’ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਰੂਬੀਓ ਨੇ ਕੈਨੇਡਾ ਦੇ ਨਿਆਗਰਾ ਵਿੱਚ ਜੀ7 ਵਿਦੇਸ਼ ਮੰਤਰੀਆਂ ਦੀ ਮੀਟਿੰਗ ਤੋਂ ਇਕਪਾਸੇ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਰੂਬੀਓ ਨੇ ਹਾਲ ਹੀ ਵਿੱਚ ਦਿੱਲੀ ਧਮਾਕੇ ਵਿੱਚ ਮਾਰੇ ਗਏ ਲੋਕਾਂ ਲਈ ਸੰਵੇਦਨਾ ਪ੍ਰਗਟ ਕੀਤੀ। ਮੀਟਿੰਗ ਵਿੱਚ ਦੁਵੱਲੇ ਸਬੰਧਾਂ ਦੇ ਨਾਲ-ਨਾਲ ਆਲਮੀ ਘਟਨਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!