|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਣੀ ਬਚਾਓ, ਜੀਵਨ ਬਚਾਓ ਦੇ ਨਾਰੇ ਨਾਲ ਗੂੰਜੇ ਕਪੂਰਥਲਾ ਦੇ ਬਾਜਾਰ

ਕਪੂਰਥਲਾ (ਇੰਦਰਜੀਤ ਸਿੰਘ) : ਸਥਾਨਕ ਹਿੰਦੂ ਕੰਨਿਆ ਕਾਲਜ ਅਤੇ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਪਾਣੀ ਬਚਾਉਣ ਦੀ ਮਹਤੱਤਾ ਬਾਰੇ ਜਾਗਰੂਕ ਕਰਨ ਲਈ ਇੱਕ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਐਸ ਪੀ ਆਂਗਰਾ ਨੇ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਆਂਗਰਾ ਨੇ ਕਿਹਾ ਕਿ ਪਾਣ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਸਥਾਨਕ ਹਿੰਦੂ ਕੰਨਿਆ ਕਾਲਜ ਅਤੇ ਹਿੰਦੂ ਕੰਨਿਆ ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਪਾਣੀ ਬਚਾਉਣ ਦੀ ਮਹਤੱਤਾ ਬਾਰੇ ਜਾਗਰੂਕ ਕਰਨ ਲਈ ਇੱਕ ਚੇਤਨਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਐਸ ਪੀ ਆਂਗਰਾ ਨੇ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਆਂਗਰਾ ਨੇ ਕਿਹਾ ਕਿ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਹਰ ਸੰਭਵ ਉਪਰਾਲਾ ਕੀਤਾ ਜਾਣਾ ਚਾਹੀਦਾ ਹੈ।ਉਹਨਾਂ ਜਿਲਾ ਪ੍ਰਸ਼ਾਸਨ ਵਲੋਂ ਕਾਲਜ ਨੂੰ ਹਰ ਤਰਾਂ ਦੇ ਸਹਿਯੋਗ ਦਾ ਆਸ਼ਵਾਸਨ ਦਿੱਤਾ ਅਤੇ ਬੱਚਿਆਂ ਨੂੰ ਵੀ ਪਾਣੀ ਦੀ ਸੰਭਾਲ ਦਾ ਸੁਨੇਹਾ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਪਾਣੀ ਦੀ ਸਾਂਭ ਸੰਭਾਲ ਕਰਨ ਦੀ ਸਹੁੰ ਵੀ ਚੁਕਾਈ ਗਈ।ਕਾਲਜ ਦੀ ਐਕਸਟੈਂਸ਼ਨ ਐਕਟਿਵਿਟੀ ਕਮੇਟੀ ਦੇ ਬੈਨਰ ਹੇਠਾਂ ਕਢੀ ਗਈ ਇਹ ਰੈਲੀ ਸ਼ਾਲੀਮਾਰ ਬਾਗ ਤੋਂ ਸ਼ੁਰੂ ਹੋਈ ਅਤੇ ਸ਼ਹਿਰ ਦੇ ਮੁੱਖ ਬਾਜਾਰਾਂ ਵਿੱਚੋਂ ਨਿਕਲੀ ਅਤੇ ਪੂਰੀ ਰੈਲੀ ਦੌਰਾਨ ਬੱਚਿਆਂ ਨੇ ਪਾਣੀ ਦੀ ਮਹਤੱਤਾ ਅਤੇ ਬਚਾਅ ਦਾ ਸੰਦੇਸ਼ ਦਿੰਦੇ ਹੋਏ ਬੈਨਰ ਅਤੇ ਪਲੈਕਰਡ ਉਠਾਏ ਹੋਏ ਸਨ। ਉਹ ਪਾਣੀ ਬਚਾਓ ਅਤੇ ਜੀਵਨ ਬਚਾਓ ਦੇ ਨਾਰੇ ਵੀ ਲਗਾ ਰਹੇ ਸਨ। ਵਿਦਿਆਰਥਣਾਂ ਨੇ ਮਾਲ ਰੋਡ ਤੇ ਜਗਤਜੀਤ ਕਲੱਬ ਦੇ ਸਾਹਮਣੇ ਇੱਕ ਨੁਕੜ ਨਾਟਕ ਵੀ ਪੇਸ਼ ਕੀਤਾ ਜਿਸ ਵਿੱਚ ਆਮ ਜਨਮਾਨਸ ਨੂੰ ਪਾਣੀ ਦੀ ਸਾਂਭ ਸੰਭਾਲ ਅਤੇ ਸਹੀ ਇਸਤੇਮਾਲ ਦਾ ਸੰਦੇਸ਼ ਦਿੱਤਾ। ਇਸ ਨਾਟਕ ਦਾ ਨਿਚੋੜ ਸੀ ਕਿ ਅਗਰ ਅਸੀਂ ਪਾਣੀ ਦੀ ਸੰਭਾਲ ਨਹੀਂ ਕਰਾਂਗੇ ਤਾਂ ਪਾਣੀ ਦੇ ਕੈਪਸੂਲ ਖਰੀਦਣੇ ਪੈਣਗੇ।

ਇਸ ਮੌਕੇ ਟਰੈਫਿਕ ਪੁਲਿਸ ਦੇ ਐਜੁਕੇਸ਼ਨ ਸੈਲ ਤੋਂ ਸਬ ਇਸੰਪੈਕਟਰ ਗੁਰਬਚਨ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਉਹਨਾਂ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਘਾਟ ਕਾਰਣ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਚਾਨਣਾ ਵੀ ਪਾਇਆ।ਇਸ ਰੈਲੀ ਵਿੱਚ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਤਿਲਕ ਰਾਜ ਅੱਗਰਵਾਲ, ਪਿੰ੍ਰਸੀਪਲ ਡਾ. ਅਰਚਨਾ ਗਰਗ, ਐਕਸਟੈਂਸ਼ਨ ਐਕਟਿਵਿਟੀ ਕਮੇਟੀ ਦੇ ਕਨਵੀਨਰ ਡਾ. ਭੁਪਿੰਦਰ ਕੌਰ, ਸ਼੍ਰੀਮਤੀ ਜਸਵੰਤ ਕੌਰ, ਡਾ. ਕੁਲਵਿੰਦਰ ਕੌਰ, ਹਿੰਦੂ ਕੰਨਿਆ ਕਾਲਜੀਏਟ ਸਕੂਲ ਦੇ ਅਕਾਦਮਿਕ ਇੰਚਾਰਜ ਸ਼੍ਰੀ ਸੰਜੀਵ ਭੱਲਾ, ਕਾਲਜ ਅਤੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।ਕਾਲਜ ਦੇ ਪ੍ਰਿਸੀਪਲ ਡਾ. ਅਰਚਨਾ ਗਰਗ ਨੇ ਇਸ ਰੈਲੀ ਦੇ ਸਫਲ ਆਯੋਜਨ ਲਈ ਜਿਲਾ ਪ੍ਰਸ਼ਾਸਨ, ਕਪੂਰਥਲਾ ਪੁਲਿਸ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਹਨਾਂ ਭਰੋਸਾ ਜਤਾਇਆ ਕਿ ਕਾਲਜ ਵਲੋਂ ਕੀਤੇ ਇਸ ਛੋਟੇ ਜਿਹੇ ਪ੍ਰਯਾਸ ਦੇ ਚੰਗੇ ਨਤੀਜੇ ਨਿਕਲਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!