|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਸੂਦ ਅਜ਼ਹਰ ਨੂੰ ਜਲਦ ਹੀ ਵਿਸ਼ਵ ਅੱਤਵਾਦੀ ਐਲਾਨ ਸਕਦਾ ਹੈ ਸੰਯੁਕਤ ਰਾਸ਼ਟਰ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਬ੍ਰਿਟਿਸ਼ ਹਾਈ ਕਮਿਸ਼ਨ ਨੇ ਉਮੀਦ ਪ੍ਰਗਟਾਉਂਦੇ ਹੋਏ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਜਲਦ ਹੀ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਕਿਸਤਾਨ ਨੂੰ ਅੱਤਵਾਦੀਆਂ ਵਿਰੁੱਧ ਸਖ਼ਤ ਕਰਾਵਾਈ ਕੀਤੇ ਜਾਣ ਦੀ ਗੱਲ ਵੀ ਕਹੀ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਬ੍ਰਿਟਿਸ਼ ਹਾਈ ਕਮਿਸ਼ਨ ਨੇ ਉਮੀਦ ਪ੍ਰਗਟਾਉਂਦੇ ਹੋਏ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਜਲਦ ਹੀ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਕਿਸਤਾਨ ਨੂੰ ਅੱਤਵਾਦੀਆਂ ਵਿਰੁੱਧ ਸਖ਼ਤ ਕਰਾਵਾਈ ਕੀਤੇ ਜਾਣ ਦੀ ਗੱਲ ਵੀ ਕਹੀ ਹੈ।

ਬ੍ਰਿਟਿਸ਼ ਹਾਈ ਕਮਿਸ਼ਨ ਦੇ ਅਧਿਕਾਰੀ ਡੋਮਿਨਿਕ ਐਸਕੀਥ ਨੇ ਪੁਲਵਾਮਾ ਹਮਲੇ ਅਤੇ ਉਸ ਦੇ ਬਾਅਦ ਦੀਆਂ ਅੱਤਵਾਦੀ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਬ੍ਰਿਟੇਨ ਨੇ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਵੱਧਦੇ ਹੋਏ ਤਣਾਅ ਨੂੰ ਘੱਟ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ।

ਸੰਬੰਧਿਤ ਖ਼ਬਰਾਂ

ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰਨ ਨੂੰ ਲੈ ਕੇ ਡੋਮਿਨਿਕ ਐਸਕੀਥ ਨੇ ਕਿਹਾ ਕਿ ਅਸੀਂ ਚੀਨ ਦੀ ਪ੍ਰਤੀਕੀਰਿਆ ਦੀ ਉਡੀਕ ਕਰ ਰਹੇ ਹਾਂ ਕਿਉਂਕਿ ਚੀਨ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ। ਗ਼ੌਰਤਲਬ ਹੈ ਕਿ ਪਿਛਲੇ ਮਹੀਨੇ ਚੀਨ ਨੇ ਅੱਤਵਾਦੀ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨੇ ਜਾਣ ਦੇ ਫੈਸਲੇ ਅਸਹਿਮਤੀ ਜਾਹਿਰ ਕੀਤੀ ਸੀ।

ਇਸ ਤੋਂ ਪਹਿਲਾਂ ਵੀ ਚੀਨ ਅਜਿਹਾ ਕਰ ਚੁੱਕਾ ਹੈ ਅਤੇ ਇਸ ਵਾਰ ਚੋਥੀ ਵਾਰ ਚੀਨ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਬ੍ਰਿਟੇਨ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਐਲਾਨ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਸਮਰਥ ਹੈ ਅਤੇ ਸਾਨੂੰ ਉਮੀਂਦ ਹੈ ਕਿ ਜਲਦੀ ਹੀ ਇਸ ਮੁੱਦੇ ਦਾ ਹੱਲ ਕੱਢ ਲਿਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!