|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ (ਨੇਹਾ): ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਜ਼ਰੀਏ ਭੇਜੀ ਗਈ ਹੈ। ਧਮਕੀ ਮਿਲਣ ਉਪਰੰਤ ਉਕਤ ਸਕੂਲਾਂ ਅਤੇ ਹੋਰ ਥਾਵਾਂ ਤੇ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧ ਕਰਨ ਸਮੇਤ ਤਲਾਸ਼ੀ ਸ਼ੁਰੂ ਕੀਤੀ ਗਈ ਹੈ।

NRI Post Desk · 340 ਦਿਨ ਪਹਿਲਾਂ · ਅੱਪਡੇਟ 340 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
📷 NRI Post Desk

ਪਟਿਆਲਾ (ਨੇਹਾ): ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਜ਼ਰੀਏ ਭੇਜੀ ਗਈ ਹੈ। ਧਮਕੀ ਮਿਲਣ ਉਪਰੰਤ ਉਕਤ ਸਕੂਲਾਂ ਅਤੇ ਹੋਰ ਥਾਵਾਂ ਤੇ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧ ਕਰਨ ਸਮੇਤ ਤਲਾਸ਼ੀ ਸ਼ੁਰੂ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਜਿਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਸਕਾਲਰ ਫੀਲਡ ਸਕੂਲ ਸਰਹਿੰਦ ਰੋਡ ਪਟਿਆਲਾ, ਡੀਏਵੀ ਸਕੂਲ ਪਟਿਆਲਾ,ਸੀ ਕਰੀਅਰ ਅਕੈਡਮੀ ਭਾਦਸੋਂ ਰੋਡ ਪਟਿਆਲਾ, ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ, ਡਕਾਲਾ ਰੋਡ ਪਟਿਆਲਾ, ਸਰਕਾਰੀ ਬਿਕਰਮ ਕਾਲਜ ਪਟਿਆਲਾ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਪਟਿਆਲਾ ਦੇ ਨਾਮ ਸ਼ਾਮਿਲ ਹਨ।

ਇਸ ਤੋਂ ਇਲਾਵਾ ਪਟਿਆਲਾ ਰੇਲਵੇ ਸਟੇਸ਼ਨ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਈਮੇਲ [email protected] ਤੋਂ ਆਈ ਹੈ, ਜਿਸ ਵਿੱਚ ਇਹ ਜ਼ਿਕਰ ਕੀਤਾ ਗਿਆ ਹੈ ਕਿ ਬੰਬ ਦੁਪਹਿਰ 1.11 ਵਜੇ ਤੋਂ ਰਾਤ 9.11 ਵਜੇ ਦੇ ਵਿਚਕਾਰ ਫਟਣਗੇ। ਇਸ ਦੌਰਾਨ ਹੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਿਸ਼ਾਨੇ ਤੇ ਲੈਣ ਦੀ ਗੱਲ ਆਖੀ ਗਈ ਹੈ। ਉਕਤ ਸਦੇਸ਼ ਵਿੱਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਦਾ ਬੇਅੰਤ ਸਿੰਘ ਵਾਲਾ ਹਾਲ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ — NRI Post