|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਚੋਣ ਕਮਿਸ਼ਨ ਦੇ ਸ਼ਿਕੰਜੇ 'ਚ ਫ਼ਸ ਸਕਦੇ ਹਨ Sunny Deol..!

ਗੁਰਦਸਪੂਰ (ਵਿਕਰਮ ਸਹਿਜਪਾਲ) : ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਕਮਿਸ਼ਨ ਦੇ ਰਾਡਾਰ 'ਤੇ ਹਨ। ਸੰਨੀ ਦਿਓਲ ਵੱਲੋਂ ਚੋਣ ਪ੍ਰਚਾਰ ਸਮੇਂ ਕੀਤਾ ਗਿਆ ਖਰਚਾ ਤੈਅ ਰਾਸ਼ੀ ਤੋਂ ਵੱਧ ਹੈ। ਚੋਣ ਕਮਿਸ਼ਨ ਨੇ ਇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਲਈ ਸੰਨੀ ਦਿਓਲ ਦੀ ਮੈਂਬਰਸ਼ਿਪ 'ਤੇ ਵੀ ਤਲਵਾਰ ਲਟਕ ਗਈ ਹੈ। ਚੋਣ ਕਮਿਸ਼ਨ ਦੀਆਂ ਟੀਮਾਂ ਵੱਲੋਂ ਸੰਸਦੀ ਹਲਕੇ ਅੰਦਰ ਖ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਗੁਰਦਸਪੂਰ (ਵਿਕਰਮ ਸਹਿਜਪਾਲ) : ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਕਮਿਸ਼ਨ ਦੇ ਰਾਡਾਰ 'ਤੇ ਹਨ। ਸੰਨੀ ਦਿਓਲ ਵੱਲੋਂ ਚੋਣ ਪ੍ਰਚਾਰ ਸਮੇਂ ਕੀਤਾ ਗਿਆ ਖਰਚਾ ਤੈਅ ਰਾਸ਼ੀ ਤੋਂ ਵੱਧ ਹੈ। ਚੋਣ ਕਮਿਸ਼ਨ ਨੇ ਇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਲਈ ਸੰਨੀ ਦਿਓਲ ਦੀ ਮੈਂਬਰਸ਼ਿਪ 'ਤੇ ਵੀ ਤਲਵਾਰ ਲਟਕ ਗਈ ਹੈ। ਚੋਣ ਕਮਿਸ਼ਨ ਦੀਆਂ ਟੀਮਾਂ ਵੱਲੋਂ ਸੰਸਦੀ ਹਲਕੇ ਅੰਦਰ ਖੜ੍ਹੇ 15 ਉਮੀਦਵਾਰਾਂ ਵੱਲੋਂ ਚੋਣ ਸਮੇਂ ਕੀਤੇ ਗਏ ਖਰਚੇ ਦਾ ਹਿਸਾਬ ਇਕੱਤਰ ਕੀਤਾ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਖਰਚਾ ਅਬਜ਼ਰਵਰ ਗੁਰਦਾਸਪੁਰ ਵਿੱਚ ਸਾਰੇ ਖਰਚਿਆਂ ਦੀ ਨਜ਼ਰਸਾਨੀ ਕਰ ਰਹੇ ਹਨ। ਚੋਣ ਕਮਿਸ਼ਨ ਵੱਲੋਂ 70 ਲੱਖ ਰੁਪਏ ਤੱਕ ਦੀ ਹੱਦ ਤੈਅ ਕੀਤੀ ਗਈ ਸੀ ਪਰ ਸੰਨੀ ਦਿਓਲ ਵੱਲੋਂ 80 ਲੱਖ ਦੇ ਕਰੀਬ ਖਰਚਾ ਕੀਤਾ ਗਿਆ, ਜੋ ਚੋਣ ਕਮਿਸ਼ਨ ਦੀਆਂ ਤੈਅ ਸ਼ਰਤਾਂ ਦੀ ਉਲੰਘਣਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!