|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਅਜਨਾਲਾ (ਰਾਘਵ): ਅਜਨਾਲਾ ਸ਼ਹਿਰ 'ਚ ਦੇਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਨਕਾਬਪੋਸ਼ ਵਿਅਕਤੀਆਂ ਨੇ ਮੈਡੀਕਲ ਸਟੋਰ ਮਾਲਕ ਤਰਨਜੀਤ ਸਿੰਘ ਦਾ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਤਰਨਜੀਤ ਸਿੰਘ ਆਪਣੇ ਮੈਡੀਕਲ ਸਟੋਰ ਤੋਂ ਘਰ ਵਾਪਸ ਜਾ ਰਹੇ ਸਨ, ਜਦੋਂ ਰਸਤੇ ਵਿੱਚ ਬਦਮਾਸ਼ਾਂ ਵੱਲੋਂ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲ

NRI Post Desk · 477 ਦਿਨ ਪਹਿਲਾਂ · ਅੱਪਡੇਟ 477 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ
📷 NRI Post Desk

ਅਜਨਾਲਾ (ਰਾਘਵ): ਅਜਨਾਲਾ ਸ਼ਹਿਰ 'ਚ ਦੇਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਨਕਾਬਪੋਸ਼ ਵਿਅਕਤੀਆਂ ਨੇ ਮੈਡੀਕਲ ਸਟੋਰ ਮਾਲਕ ਤਰਨਜੀਤ ਸਿੰਘ ਦਾ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਤਰਨਜੀਤ ਸਿੰਘ ਆਪਣੇ ਮੈਡੀਕਲ ਸਟੋਰ ਤੋਂ ਘਰ ਵਾਪਸ ਜਾ ਰਹੇ ਸਨ, ਜਦੋਂ ਰਸਤੇ ਵਿੱਚ ਬਦਮਾਸ਼ਾਂ ਵੱਲੋਂ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਪੰਜ ਦੇ ਕਰੀਬ ਖਾਲੀ ਖੋਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੇ ਭਰਾ ਕਰਮਜੀਤ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਉਨ੍ਹਾਂ ਨੂੰ ਫੋਨ ‘ਤੇ ਧਮਕੀ ਵੀ ਮਿਲੀ ਸੀ, ਜਿਸ ਸੰਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਕਤਲ ਦੇ ਅਸਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਪੁਲਸ ਅਧਿਕਾਰੀ ਹਰਚੰਦ ਸਿੰਘ ਨੇ ਜਾਣਕਾਰੀ ਦਿੱਤੀ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਹੀ ਅਸਲ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ 'ਚ ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ — NRI Post