|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਡਿਪਟੀ ਕਮਿਸ਼ਨਰ ਵੱਲੋਂ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਕਪੂਰਥਲਾ : ਪੰਜਾਬ ਸਰਾਕਾਰ ਦੇ 'ਘਰ-ਘਰ ਰੋਜ਼ਗਾਰ' ਮਿਸ਼ਨ ਤਹਿਤ ਜ਼ਿਲੇ ਵਿਚ ਪੰਜਵਾਂ ਮੈਗਾ ਰੋਜ਼ਗਾਰ ਮੇਲਾ ਸਤੰਬਰ ਮਹੀਨੇ ਕਰਵਾਇਆ ਜਾਵੇਗਾ, ਜਿਸ ਵਿਚ 3500 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕੰਪਨੀਆਂ ਅਤੇ ਵਿੱਦਿਅਕ ਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਪੰਜਾਬ ਸਰਾਕਾਰ ਦੇ 'ਘਰ-ਘਰ ਰੋਜ਼ਗਾਰ' ਮਿਸ਼ਨ ਤਹਿਤ ਜ਼ਿਲੇ ਵਿਚ ਪੰਜਵਾਂ ਮੈਗਾ ਰੋਜ਼ਗਾਰ ਮੇਲਾ ਸਤੰਬਰ ਮਹੀਨੇ ਕਰਵਾਇਆ ਜਾਵੇਗਾ, ਜਿਸ ਵਿਚ 3500 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲਬੱਧ ਕਰਵਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕੰਪਨੀਆਂ ਅਤੇ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿਚ ਵੱਡੀ ਗਿਣਤੀ ਵਿਚ ਕੰਪਨੀਆਂ ਭਾਗ ਲੈ ਕੇ ਨੌਜਵਾਨਾਂ ਨੂੰ ਉਨਾਂ ਦੀ ਯੋਗਤਾ ਮੁਤਾਬਿਤ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਗੀਆਂ।

ਸੰਬੰਧਿਤ ਖ਼ਬਰਾਂ

ਉਨਾਂ ਵਿਭਾਗਾਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਅਜਿਹੇ ਨੌਜਵਾਨਾਂ ਦੀ ਹੁਣ ਤੋਂ ਹੀ ਸ਼ਨਾਖਤ ਕਰਕੇ ਉਨਾਂ ਨੂੰ 'ਘਰ-ਘਰ ਰੋਜ਼ਗਾਰ ਪੋਰਟਲ' ਉੱਤੇ ਰਜਿਸਟਰ ਕਰਨ ਲਈ ਆਖਿਆ। ਇਸ ਦੌਰਾਨ ਉਨਾਂ ਵੱਖ-ਵੱਖ ਅਦਾਰਿਆਂ ਦੇ ਨੁਮਾਇੰਦਿਆਂ ਤੋਂ ਰੁਜ਼ਗਾਰ ਮੇਲੇ ਸਬੰਧੀ ਸੁਝਾਅ ਵੀ ਲਏ। ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨਵੇਂ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਜ਼ਿਲਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਡੀ. ਐਫ. ਐਸ. ਸੀ ਸ. ਸਰਤਾਜ ਸਿੰਘ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀਮਤੀ ਦਰਬੀਰ ਰਾਜ, ਡਾ. ਸੰਦੀਪ ਭੋਲਾ, ਲੇਬਰ ਇੰਸਪੈਕਟਰ ਸ੍ਰੀ ਕੁੰਵਰ ਡਾਵਰ ਅਤੇ ਸ੍ਰੀ ਅਮਿਤ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਦੇ ਪ੍ਰਤੀਨਿਧੀ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!