|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਤੇ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਦੀ ਚਰਚਾ

ਚੰਡੀਗੜ (ਇੰਦਰਜੀਤ ਸਿੰਘ) : ਨਵਜੋਤ ਸਿੰਘ ਸਿੱਧੂ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਦੀ ਚਰਚਾ ਦੀ ਖ਼ਬਰ ਬੁੱਧਵਾਰ ਨੂੰ ਪੂਰਾ ਦਿਨ ਸੋਸ਼ਲ ਮੀਡੀਆ 'ਤੇ ਚਲਦੀ ਰਹੀ, ਜਿਸ ਕਾਰਨ ਕਾਂਗਰਸ ਵੀ ਦੁਚਿੱਤੀ 'ਚ ਨਜ਼ਰ ਆਈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਰੀਬ ਛੇ ਮਹੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਨਵਜੋਤ ਸਿੰਘ ਸਿੱਧੂ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਦੀ ਚਰਚਾ ਦੀ ਖ਼ਬਰ ਬੁੱਧਵਾਰ ਨੂੰ ਪੂਰਾ ਦਿਨ ਸੋਸ਼ਲ ਮੀਡੀਆ 'ਤੇ ਚਲਦੀ ਰਹੀ, ਜਿਸ ਕਾਰਨ ਕਾਂਗਰਸ ਵੀ ਦੁਚਿੱਤੀ 'ਚ ਨਜ਼ਰ ਆਈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕਰੀਬ ਛੇ ਮਹੀਨੇ ਤੋਂ ਆਪਣੇ ਅੰਮ੍ਰਿਤਸਰ ਸਥਿਤ ਘਰ ਤਕ ਹੀ ਸੀਮਤ ਹਨ।

ਸੰਬੰਧਿਤ ਖ਼ਬਰਾਂ

ਹੁਣ ਉਹ ਇਕ ਵਾਰ ਫਿਰ ਚਰਚਾ 'ਚ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਤੇ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਹੋ ਗਈ ਹੈ। ਹਾਲਾਂਕਿ, ਇਸ ਮੀਟਿੰਗ ਦੀ ਨਾ ਤਾਂ ਪਾਜਪਾ ਨੇ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੇ ਆਪਣਾ ਰੁਖ਼ ਸਪੱਸ਼ਟ ਕੀਤਾ ਹੈ। ਇਸ ਮੀਟਿੰਗ 'ਚ ਸੁਖਬੀਰ ਬਾਦਲ ਦੇ ਹੋਣ ਦੇ ਵੀ ਚਰਚੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਰਕਲ 'ਚ ਇਸ ਨੂੰ ਅਫਵਾਹ ਦੱਸਿਆ ਜਾ ਰਿਹਾ ਹੈ।

ਪਾਰਟੀ ਦੇ ਇਕ ਸੀਨੀਅਰ ਆਗੂ ਨੇ ਦੱਸਿਆ ਕਿ ਇਹ ਕੇਵਲ ਉਸੇ ਸੂਰਤ 'ਚ ਹੋ ਸਕਦਾ ਹੈ, ਜਦੋਂ ਭਾਜਪਾ ਇਹ ਤੈਅ ਕਰ ਲਵੇ ਕਿ ਉਹ ਅਕਾਲੀ ਦਲ ਨਾਲ ਹੁਣ ਹੋਰ ਅੱਗੇ ਨਹੀਂ ਚੱਲੇਗੀ। ਕਿਉਂਕਿ ਨਵਜੋਤ ਸਿੰਘ ਸਿੱਧੂ ਸਿਰਫ਼ 23 ਸੀਟਾਂ ਲਈ ਭਾਜਪਾ 'ਚ ਸ਼ਾਮਲ ਨਹੀਂ ਹੋਣਗੇ। ਸਿੱਧੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਾਲੇ ਰੇੜਕਾ ਤਾਂ ਜੱਗ ਜ਼ਾਹਰ ਹੈ। ਭਾਜਪਾ ਛੱਡਣ ਦਾ ਕਾਰਨ ਵੀ ਇਹੋ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!