|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ. ਡੀ. ਐਮ ਵੱਲੋਂ ਵੋਟਾਂ ਵਾਲੇ ਦਿਨ ਸੁਰੱਖਿਆ ਪ੍ਰਬੰਧਾਂ ਸਬੰਧੀ ਮੀਟਿੰਗ

ਕਪੂਰਥਲਾ : ਉੱਪ ਮੰਡਲ ਮੈਜਿਸਟ੍ਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ 027-ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ 19 ਮਈ ਨੂੰ ਵੋਟਾਂ ਵਾਲੇ ਦਿਨ ਕੀਤੇ ਜਾਣ ਵਾਲੇ ਸੁਰੱਖਿਆ ਪ੍ਰਬੰਧਾਂ ਸਬੰਧੀ ਡੀ. ਐਸ. ਪੀ (ਸਬ-ਡਵੀਜ਼ਨ) ਸ. ਹਰਿੰਦਰ ਸਿੰਘ ਗਿੱਲ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਬਾਜਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ, ਅ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਉੱਪ ਮੰਡਲ ਮੈਜਿਸਟ੍ਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ 027-ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ 19 ਮਈ ਨੂੰ ਵੋਟਾਂ ਵਾਲੇ ਦਿਨ ਕੀਤੇ ਜਾਣ ਵਾਲੇ ਸੁਰੱਖਿਆ ਪ੍ਰਬੰਧਾਂ ਸਬੰਧੀ ਡੀ. ਐਸ. ਪੀ (ਸਬ-ਡਵੀਜ਼ਨ) ਸ. ਹਰਿੰਦਰ ਸਿੰਘ ਗਿੱਲ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਬਾਜਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ, ਅਜ਼ਾਦਾਨਾ ਅਤੇ ਬਿਨਾਂ ਕਿਸੇ ਡਰ-ਭੈਅ ਦੇ ਨੇਪਰੇ ਚਾੜਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਮੌਕੇ ਚੋਣਾਂ ਵਾਲੇ ਦਿਨ ਅਮਨ-ਅਮਾਨ ਕਾਇਮ ਰੱਖਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਡੀ. ਐਸ. ਪੀ ਸ. ਹਰਿੰਦਰ ਸਿੰਘ ਗਿੱਲ ਨੇ ਇਸ ਮੌਕੇ ਕਿਹਾ ਕਿ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ-ਭੈਅ ਤੋਂ ਕਰ ਸਕਣ। ਇਸ ਮੌਕੇ ਕੋਤਵਾਲੀ, ਸਦਰ ਅਤੇ ਸਿਟੀ ਥਾਣਿਆਂ ਦੇ ਮੁਖੀਆਂ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!