|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਡਿਪਟੀ ਕਮਿਸ਼ਨਰ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਟਲ ਅਤੇ ਗੈਸਟ ਹਾਊਸ ਮਾਲਕਾਂ ਨਾਲ ਮੀਟਿੰਗ

ਕਪੂਰਥਲਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਵਿਸ਼ਾਲ ਅਤੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਕਪੂਰਥਲਾ ਅਤੇ ਜਲੰਧਰ ਦੇ ਹੋਟਲ ਅਤੇ ਗ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਵਿਸ਼ਾਲ ਅਤੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਕਪੂਰਥਲਾ ਅਤੇ ਜਲੰਧਰ ਦੇ ਹੋਟਲ ਅਤੇ ਗੈਸਟ ਹਾਊਸ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਨਵੰਬਰ ਮਹੀਨੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਲਈ ਸੁਲਤਾਨਪੁਰ ਲੋਧੀ ਵਿਖੇ ਤਿੰਨ ਪੜਾਵਾਂ 'ਤੇ ਟੈਂਟ ਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਥੇ 40 ਹਜ਼ਾਰ ਦੇ ਕਰੀਬ ਸੰਗਤ ਦੇ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਵਿਦੇਸ਼ ਜਾਂ ਦੂਰ ਤੋਂ ਆਉਣ ਵਾਲੇ ਜਿਹੜੇ ਸ਼ਰਧਾਲੂ ਹੋਟਲਾਂ ਜਾਂ ਗੈਸਟ ਹਾਊਸਾਂ ਵਿਚ ਠਹਿਰਨਾ ਚਾਹੁੰਣਗੇ, ਉਨਾਂ ਦੀ ਸਹੂਲਤ ਲਈ ਇਕ ਮੋਬਾਈਲ ਐਪ ਜਾਰੀ ਕੀਤੀ ਜਾ ਰਹੀ ਹੈ, ਜਿਸ ਰਾਹੀਂ ਉਨਾਂ ਨੂੰ ਕਪੂਰਥਲਾ ਅਤੇ ਨੇੜਲੇ ਜ਼ਿਲਿਆਂ ਵਿਚ ਸਥਿਤ ਹੋਟਲਾਂ ਜਾਂ ਗੈਸਟ ਹਾਊਸਾਂ ਦੀ ਪੂਰਨ ਜਾਣਕਾਰੀ ਪ੍ਰਦਾਨ ਕਰਵਾਈ ਜਾਵੇਗੀ, ਤਾਂ ਜੋ ਉਹ ਆਪਣੀ ਸੁਵਿਧਾ ਅਨੁਸਾਰ ਇਨਾਂ ਦੀ ਬੁਕਿੰਗ ਕਰਵਾ ਸਕਣ। ਉਨਾਂ ਹੋਟਲ ਅਤੇ ਗੈਸਟ ਹਾਊਸ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ 5 ਤੋਂ 15 ਨਵੰਬਰ ਤੱਕ ਦੇ ਸਮੇਂ ਲਈ ਆਪਣੇ ਹੋਟਲਾਂ ਅਤੇ ਗੈਸਟ ਹਾਊਸਾਂ ਵਿਚ ਰਿਜ਼ਰਵ ਰੱਖੇ ਜਾ ਸਕਣ ਵਾਲੇ ਕਮਰਿਆਂ ਦੀ ਗਿਣਤੀ ਸਬੰਧੀ ਜਾਣਕਾਰੀ ਜ਼ਿਲਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਉਣ, ਤਾਂ ਜੋ ਇਸ ਨੂੰ ਪੋਰਟਲ 'ਤੇ ਸਾਂਝਾ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਇਸ ਸਬੰਧੀ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲਿਆਂ ਦੇ ਹੋਟਲਾਂ ਅਤੇ ਗੈਸਟ ਹਾਊਸਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ੍ਰੀਮਤੀ ਨਵਨੀਤ ਕੌਰ ਬੱਲ, ਡੀ. ਐਸ. ਪੀ ਡਾ. ਮੁਕੇਸ਼, ਏ. ਈ. ਟੀ. ਸੀ ਸ੍ਰੀਮਤੀ ਦਰਬੀਰ ਰਾਜ ਤੋਂ ਇਲਾਵਾ ਹੋਟਲ ਅਤੇ ਗੈਸਟ ਹਾਊਸ ਮਾਲਕ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!