|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐਸ.ਡੀ.ਐਮ ਅਤੇ ਡੀ.ਐਸ.ਪੀ ਵੱਲੋਂ ਪੀਸ ਕਮੇਟੀ ਨਾਲ ਮੀਟਿੰਗ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਇੰਜੀ: ਡੀ. ਪੀ ਐਸ ਖਰਬੰਦਾ ਦੀਆਂ ਹਦਾਇਤਾਂ 'ਤੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਡੀ. ਅੇਸ. ਪੀ ਸ੍ਰੀ ਸਰਬਜੀਤ ਸਿੰਘ ਬਾਹੀਆ ਨੇ ਦੇਸ਼ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਵਿਖੇ ਪੀਸ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਪੀਸ ਕਮੇਟੀ ਦੇ ਮੈਂਬਰਾਂ ਨੂੰ ਕਿਹ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਡਿਪਟੀ ਕਮਿਸ਼ਨਰ ਇੰਜੀ: ਡੀ. ਪੀ ਐਸ ਖਰਬੰਦਾ ਦੀਆਂ ਹਦਾਇਤਾਂ 'ਤੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਡੀ. ਅੇਸ. ਪੀ ਸ੍ਰੀ ਸਰਬਜੀਤ ਸਿੰਘ ਬਾਹੀਆ ਨੇ ਦੇਸ਼ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਵਿਖੇ ਪੀਸ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਪੀਸ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਸ਼ਹਿਰ ਦੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਘਟਨਾ ਬਾਰੇ ਫੌਰਨ ਪੁਲਿਸ ਨੂੰ ਇਤਲਾਹ ਕਰਨ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਆਮ ਤੌਰ 'ਤੇ ਸੋਸ਼ਲ ਮੀਡੀਆ ਰਾਹੀਂ ਕਈ ਵਾਰ ਝੂਠੀਆਂ ਅਫ਼ਵਾਹਾਂ ਫੈਲਾ ਕੇ ਸ਼ਾਂਤੀ ਅਤੇ ਅਮਨ-ਕਾਨੂੰਨ ਵਿਵਸਥਾ ਭੰਗ ਕਰਨ ਅਤੇ ਭੈਅ ਦਾ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਬੰਦੋਬਸਤ ਕੀਤੇ ਗਏ ਹਨ ਅਤੇ ਕਿਸੇ ਵੀ ਤਰਾਂ ਚਿੰਤਾ ਕਰਨ ਦੀ ਲੋੜ ਨਹੀਂ ਹੈ।

ਉਨਾਂ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਆਪਣੇ ਦਾਇਰੇ ਵਿਚ ਆਉਂਦੇ ਲੋਕਾਂ ਨਾਲ ਮੀਟਿੰਗਾਂ ਕਰਕੇ ਇਸ ਸਬੰਧੀ ਉਨਾਂ ਨੂੰ ਜਾਗਰੂਕ ਕਰਨ। ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਸ੍ਰੀ ਕੁਲਭੂਸ਼ਣ ਗੋਇਲ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!