|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਦੀਆਂ ਧਮਕੀਆਂ ਤੋਂ ਬਾਅਦ ਮੈਕਸੀਕੋ ਨੇ 311 ਭਾਰਤੀਆਂ ਨੂੰ ਵਾਪਸ ਭੇਜਿਆ

ਮੈਕਸੀਕੋ ਸਿਟੀ , 18 ਅਕਤੂਬਰ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੈਕਸੀਕੋ ਸਿਟੀ , 18 ਅਕਤੂਬਰ ( NRI MEDIA )

ਮੈਕਸੀਕੋ ਦੇ ਪਰਵਾਸ ਅਧਿਕਾਰੀਆਂ ਨੇ ਅਮਰੀਕਾ ਦੀਆਂ ਧਮਕੀਆਂ ਤੋਂ ਬਾਅਦ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ, ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਭਾਰਤੀ ਭਾਈਚਾਰੇ ਦੇ ਲੋਕ ਗੈਰ ਕਾਨੂੰਨੀ ਢੰਗ ਨਾਲ ਮੈਕਸੀਕੋ ਦੀ ਸਰਹੱਦ ਤੋਂ ਅਮਰੀਕਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ,ਇਸ ਵਿਚ ਇਕ ਔਰਤ ਵੀ ਸ਼ਾਮਲ ਸੀ, ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵਲੋਂ ਅਮਰੀਕਾ ਮੈਕਸੀਕੋ ਬਾਰਡਰ ਤੇ ਸਖਤੀ ਤੋਂ ਬਾਅਦ ਇਹ ਕਦਮ ਚੁੱਕੇ ਗਏ ਹਨ |

ਸੰਬੰਧਿਤ ਖ਼ਬਰਾਂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੂਨ ਵਿੱਚ ਮੈਕਸੀਕੋ ਸਰਹੱਦ ਦੇ ਨਾਲ ਘੁਸਪੈਠ ਨੂੰ ਰੋਕਣ ਲਈ ਸੁਰੱਖਿਆ ਵਧਾਉਣ ਦੀ ਗੱਲ ਕੀਤੀ ਸੀ , ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇ ਮੈਕਸੀਕੋ ਅਜਿਹਾ ਨਹੀਂ ਕਰਦਾ ਤਾਂ ਦਰਾਮਦ ਕੀਤੇ ਮਾਲ ਉੱਤੇ ਟੈਰਿਫ ਵਧਾ ਦਿੱਤਾ ਜਾਵੇਗਾ , ਇਸ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਉਟ (ਆਈ.ਐੱਨ.ਐੱਮ.) ਨੇ ਇਹ ਬਿਆਨ ਜਾਰੀ ਕੀਤਾ ,ਇਸ ਵਿਚ ਕਿਹਾ ਗਿਆ ਹੈ ਕਿ ਭਾਰਤੀਆਂ ਨੂੰ, ਜਿਨ੍ਹਾਂ ਨੂੰ ਦੇਸ਼ ਵਿਚ ਰਹਿਣ ਦੀ ਇਜਾਜਤ ਨਹੀਂ ਹੈ , ਉਨ੍ਹਾਂ ਨੂੰ ਟੋਲੂਕਾ ਏਅਰਪੋਰਟ ਤੋਂ ਨਵੀਂ ਦਿੱਲੀ ਭੇਜਿਆ ਗਿਆ ਹੈ। ਇਨ੍ਹਾਂ ਲੋਕਾਂ ਨੂੰ ਓਐਕਸਕਾ, ​​ਕੈਲੀਫੋਰਨੀਆ, ਵੇਰਾਕ੍ਰੂਜ਼, ਚਿਆਪਸ, ਸੋਨੋਰਾ, ਮੈਕਸੀਕੋ ਸਿਟੀ, ਦੁਰਾਂਗੋ ਅਤੇ ਟਾਬਾਸਕੋ ਰਾਜਾਂ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਸੌਂਪਿਆ ਗਿਆ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!