|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵੋਟ ਦੇ ਹੱਕ ਅਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰੇਗੀ ਮਿੰਨੀ ਮੈਰਾਥਨ-ਡੀ. ਪੀ. ਐਸ ਖਰਬੰਦਾ

ਕਪੂਰਥਲਾ : ਚੋਣ ਪ੍ਰਕਿਰਿਆ ਵਿਚ ਜ਼ਿਲਾ ਵਾਸੀਆਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 31 ਮਾਰਚ, ਦਿਨ ਐਤਵਾਰ ਨੂੰ ਵਿਸ਼ਾਲ ਮਿੰਨੀ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਦੌੜ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਚੋਣ ਪ੍ਰਕਿਰਿਆ ਵਿਚ ਜ਼ਿਲਾ ਵਾਸੀਆਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 31 ਮਾਰਚ, ਦਿਨ ਐਤਵਾਰ ਨੂੰ ਵਿਸ਼ਾਲ ਮਿੰਨੀ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਦੌੜ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਸਥਾਨਕ ਯੋਜਨਾ ਭਵਨ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨਾਂ ਦੱਸਿਆ ਕਿ ਲੋਕਾਂ ਨੂੰ ਵੋਟ ਦੇ ਹੱਕ ਅਤੇ ਸਿਹਤ ਪ੍ਰਤੀ ਪ੍ਰਤੀ ਸੁਚੇਤ ਕਰਨ ਦੇ ਮਨਸ਼ੇ ਨਾਲ ਇਹ ਸ਼ਲਾਘਾਯੋਗ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨਾਂ ਦੱਸਿਆ ਕਿ 5 ਕਿਲੋਮੀਟਰ ਲੰਬੀ ਇਹ ਦੌੜ ਸਵੇਰੇ 6 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਡੀ. ਸੀ ਚੌਕ, ਸੈਨਿਕ ਸਕੂਲ, ਸਿਵਲ ਰੈਸ਼ਟ ਹਾਊਸ, ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ, ਸਟੇਟ ਗੁਰਦੁਆਰਾ ਸਾਹਿਬ, ਮਹਾਰਿਸ਼ੀ ਵਾਲਮੀਕਿ ਚੌਕ, ਕਚਹਿਰੀ ਚੌਕ, ਸ਼ਹੀਦ ਭਗਤ ਸਿੰਘ ਚੌਕ, ਸੱਤ ਨਰਾਇਣ ਮੰਦਿਰ, ਬੱਸ ਸਟੈਂਡ, ਸ਼ਿਵੇਨ ਹੋਟਲ, ਕਾਂਜਲੀ ਰੋਡ, ਤਿਹਰੀ ਵਾਰ ਮੈਮੋਰੀਅਲ ਤੋਂ ਡੀ. ਸੀ ਚੌਕ ਹੁੰਦੀ ਹੋਈ ਵਾਪਸ ਗੁਰੂ ਨਾਨਕ ਸਟੇਡੀਅਮ ਵਿਖੇ ਸਮਾਪਤ ਹੋਵੇਗੀ।

ਉਨਾਂ ਦੱਸਿਆ ਕਿ ਇਸ ਦੌੜ ਵਿਚ ਹਜ਼ਾਰਾਂ ਖਿਡਾਰੀ ਅਤੇ ਆਮ ਲੋਕ ਸ਼ਮੂਲੀਅਤ ਕਰਨਗੇ। ਉਨਾਂ ਦੱਸਿਆ ਕਿ ਹੁਣ ਤੱਕ 900 ਵਿਅਕਤੀਆਂ ਵੱਲੋਂ ਇਸ ਦੌੜ ਵਿਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੈਰਾਥਨ ਦੌਰਾਨ ਸ਼ੁਰੂਆਤ ਤੋਂ ਅਖ਼ੀਰਲੇ ਪੁਆਇੰਟ ਤੱਕ ਸੁਰੱਖਿਆ, ਪਾਰਕਿੰਗ ਅਤੇ ਸੁਚਾਰੂ ਆਵਾਜਾਈ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਯੁਵਕ ਸੇਵਾਵਾਂ ਤੇ ਜ਼ਿਲਾ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੈਰਾਥਨ ਦੇ ਰੂਟ ਦੇ ਨਾਲ-ਨਾਲ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਲੋੜੀਂਦੇ ਵਲੰਟੀਅਰ ਅਤੇ ਕੋਚ ਖਿਡਾਰੀਆਂ ਦੇ ਨਾਲ-ਨਾਲ ਜਾਣ ਲਈ ਤਾਇਨਾਤ ਕੀਤੇ ਜਾਣ ਤਾਂ ਜੋ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਸਕੇ। ਉਨਾਂ ਸਿਵਲ ਸਰਜਨ ਨੂੰ ਉਚੇਚੇ ਤੌਰ 'ਤੇ ਕਿਹਾ ਕਿ ਖਿਡਾਰੀਆਂ ਨੂੰ ਮੁੱਢਲੀ ਸਿਹਤ ਸਹੂਲਤ ਮੁਹੱਈਆ ਕਰਾਉਣ ਲਈ ਮੈਡੀਕਲ ਟੀਮਾਂ ਤੋਂ ਇਲਾਵਾ ਐਂਬੂਲੈਂਸਾਂ ਲਾਈਆਂ ਜਾਣ।

ਸੰਬੰਧਿਤ ਖ਼ਬਰਾਂ

ਉਨਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਸਟੇਡੀਅਮ ਅਤੇ ਮੈਰਾਥਨ ਰੂਟ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵੀ ਕਿਹਾ। ਉਨਾਂ ਜ਼ਿਲਾ ਮੰਡੀ ਅਫ਼ਸਰ ਨੂੰ ਖਿਡਾਰੀਆਂ ਲਈ ਪੀਣਯੋਗ ਪਾਣੀ ਦਾ ਪ੍ਰਬੰਧ ਕਰਨ ਲਈ ਸਾਰੇ ਰੂਟ ਦੇ ਨਾਲ-ਨਾਲ ਸਟਾਲਾਂ ਲਾਉਣ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨੂੰ ਰਿਫਰੈਸ਼ਮੈਂਟ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰਾਂ ਸ਼ਹਿਰ ਨੂੰ ਜੋੜਦੀਆਂ ਸੜਕਾਂ 'ਤੇ ਹੋਰਡਿੰਗਜ਼ ਤੇ ਝੰਡੇ ਲਗਾਉਣ ਅਤੇ ਹੋਰ ਸਜਾਵਟ ਕਰਨ ਦੀ ਹਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਇਸ ਦੌੜ ਵਿਚ ਹਿੱਸਾ ਲੈ ਸਕਦਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦੌੜ ਵਿਚ ਹੁੰਮ-ਹੁੰਮਾ ਕੇ ਹਿੱਸਾ ਲੈਣ ਅਤੇ ਵੋਟ ਹੱਕ ਤੇ ਸਿਹਤ ਪ੍ਰਤੀ ਸੁਚੇਤ ਹੋਣ ਦੇ ਨਾਲ-ਨਾਲ ਸਫ਼ਾਈ ਦਾ ਵੀ ਧਿਆਨ ਰੱਖਣ।

ਉਨਾਂ ਦੱਸਿਆ ਕਿ ਰਜਿਸਟ੍ਰੇਸ਼ਨ ਫ਼ਾਰਮ ਲਈ ਦਫ਼ਤਰ ਜ਼ਿਲਾ ਖੇਡ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਸਿਵਲ ਸਰਜਨ ਡਾ. ਬਲਵੰਤ ਸਿੰਘ, ਜ਼ਿਲਾ ਖੇਡ ਅਫ਼ਸਰ ਸ੍ਰੀਮਤੀ ਸਤਿੰਦਰ ਪਾਲ ਕੌਰ, ਨਹਿਰੂ ਯੁਵਾ ਕੇਂਦਰ ਤੋਂ ਮੈਡਮ ਅਮਨਦੀਪ ਕੌਰ, ਪ੍ਰਿੰਸੀਪਲ ਡਾ. ਵੀ. ਕੇ ਸਿੰਘ, ਸਹਾਇਕ ਕਿਰਤ ਕਮਿਸ਼ਨਰ ਸ. ਬਲਜੀਤ ਸਿੰਘ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਕੁਲਵਿੰਦਰ ਸਿੰਘ ਸੰਧੂ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਮੁੱਖ ਖੇਤੀਬਾੜੀ ਅਫ਼ਸਰ ਸ. ਕੰਵਲਜੀਤ ਸਿੰਘ, ਸ. ਦਵਿੰਦਰ ਪਾਲ ਸਿੰਘ ਆਹੂਜਾ, ਇੰਜ. ਜਗਦੀਸ਼ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!