|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਪੀੜਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਹਾਲਤ ਵਿਗੜੀ, ਹਸਪਤਾਲ ’ਚ ਦਾਖ਼ਲ

ਫਗਵਾੜਾ (ਰੁਪਿੰਦਰ)- ਕੋਰੋਨਾ ਵਾਇਰਸ ਦੇ ਕਾਰਨ ਇਕ ਵਾਰ ਫਿਰ ਤੋਂ ਪੂਰੇ ਦੇਸ਼ ਭਰ ’ਚ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਦੀ ਲਪੇਟ ’ਚ ਕਈ ਸਿਆਸੀ ਆਗੂ ਵੀ ਆ ਰਹੇ ਹਨ। ਇਸੇ ਤਹਿਤ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦਰਅਸਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਬੀਤੇ ਦਿਨੀਂ ਕੋਰੋਨਾ ਪਾ

NRI Post Desk · 2042 ਦਿਨ ਪਹਿਲਾਂ · ਅੱਪਡੇਟ 2042 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਪੀੜਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਹਾਲਤ ਵਿਗੜੀ, ਹਸਪਤਾਲ ’ਚ ਦਾਖ਼ਲ
📷 NRI Post Desk

ਫਗਵਾੜਾ (ਰੁਪਿੰਦਰ)- ਕੋਰੋਨਾ ਵਾਇਰਸ ਦੇ ਕਾਰਨ ਇਕ ਵਾਰ ਫਿਰ ਤੋਂ ਪੂਰੇ ਦੇਸ਼ ਭਰ ’ਚ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਦੀ ਲਪੇਟ ’ਚ ਕਈ ਸਿਆਸੀ ਆਗੂ ਵੀ ਆ ਰਹੇ ਹਨ। ਇਸੇ ਤਹਿਤ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦਰਅਸਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਸਨ, ਜਿਸ ਕਰਕੇ ਉਹ ਘਰ ’ਚ ਹੀ ਕੁਆਰੰਟਾਈਨ ਸਨ।

ਸੰਬੰਧਿਤ ਖ਼ਬਰਾਂ

ਆਕਸੀਜ਼ਨ ਦੀ ਘਾਟ ਹੋਣ ਕਰਕੇ ਉਨ੍ਹਾਂ ਨੂੰ ਸਾਹ ਲੈਣ ’ਚ ਕਾਫ਼ੀ ਦਿੱਕਤ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪੀ.ਏ. ਅਤੇ ਉਨ੍ਹਾਂ ਦੇ ਪੁੱਤਰ ਸੰਜੀਵ ਕੈਂਥ ਵੱਲੋਂ ਕੀਤੀ ਗਈ ਹੈ। ਸੰਜੀਵ ਕੈਂਥ ਮੁਤਾਬਕ ਕੱਲ੍ਹ ਉਨ੍ਹਾਂ ਦੀ ਆਕਸੀਜ਼ਨ ਦਾ ਪੱਧਰ 89 ਰਹਿ ਗਿਆ ਸੀ ਅਤੇ ਜਿਸ ਕਰਕੇ ਸਾਹ ਲੈਣ ’ਚ ਕਾਫ਼ੀ ਦਿੱਕਤ ਹੋਣ ਲੱਗ ਗਈ ਸੀ।

ਇਸ ਦੇ ਬਾਅਦ ਫਿਰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 8 ਫੇਸ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਆਕਸੀਜ਼ਨ ਦਾ ਪੱਧਰ 97 ਦੇ ਕਰੀਬ ਹੈ। ਇਥੇ ਦੱਸ ਦੇਈਏ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਉਨ੍ਹਾਂ ਦੀ ਪਤਨੀ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਹ ਵੀ ਉਨ੍ਹਾਂ ਦੇ ਨਾਲ ਕੁਆਰੰਟਾਈਨ ਹੋਏ ਸਨ। ਸ਼ਨੀਵਾਰ ਨੂੰ ਅਚਾਨਕ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ ਤਾਂ ਉਨ੍ਹਾਂ ਨੂੰ ਤੁਰੰਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!