|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਘੱਟ ਗਿਣਤੀਆਂ ਨੂੰ ਆਜ਼ਾਦੀ ਤੋਂ ਬਾਅਦ ਹਮੇਸ਼ਾ ਧੋਖੇ 'ਚ ਰੱਖਿਆ ਗਿਆ, ਪਰ ਹੁਣ ਅਜਿਹਾ ਨਹੀਂ : ਮੋਦੀ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਨਰਿੰਦਰ ਮੋਦੀ ਦੇਸ਼ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਸੰਸਦ ਭਵਨ ਵਿੱਚ ਹੋਈ ਐੱਨਡੀਏ ਦੀ ਮੀਟਿੰਗ ਵਿੱਚ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਨਰਿੰਦਰ ਮੋਦੀ ਨੇ ਬੈਠਕ ਨੂੰ ਸੰਬੋਧਨ ਕਰਦਿਆਂ ਸੰਸਦੀ ਦਲ ਦਾ ਨੇਤਾ ਚੁਣਨ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਮੋਦੀ ਨੇ ਘੱਟ ਗਿਣਤੀ ਬਾਰੇ ਬੋ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਨਰਿੰਦਰ ਮੋਦੀ ਦੇਸ਼ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ। ਸੰਸਦ ਭਵਨ ਵਿੱਚ ਹੋਈ ਐੱਨਡੀਏ ਦੀ ਮੀਟਿੰਗ ਵਿੱਚ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਨਰਿੰਦਰ ਮੋਦੀ ਨੇ ਬੈਠਕ ਨੂੰ ਸੰਬੋਧਨ ਕਰਦਿਆਂ ਸੰਸਦੀ ਦਲ ਦਾ ਨੇਤਾ ਚੁਣਨ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਮੋਦੀ ਨੇ ਘੱਟ ਗਿਣਤੀ ਬਾਰੇ ਬੋਲਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਉਨ੍ਹਾਂ ਨੂੰ ਹਮੇਸ਼ਾ ਧੋਖੇ ਵਿੱਚ ਰੱਖਿਆ ਗਿਆ ਹੈ, ਪਰ ਹੁਣ ਭਵਿੱਖ 'ਚ ਇਹ ਹੋਣ ਨਹੀਂ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ 2019 ਦੀਆਂ ਚੋਣਾਂ ਨੇ 2014 ਦੀਆਂ ਚੋਣਾਂ ਦਾ ਰਿਕਾਰਡ ਤੋੜ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਇਸ ਵਾਰ ਸਦਨ 'ਚ ਔਰਤਾਂ ਦੀ ਗਿਣਤੀ ਦਾ ਵੀ ਰਿਕਾਰਡ ਟੁੱਟਿਆ ਹੈ। ਉਨ੍ਹਾਂ ਕਿਹਾ ਅਟਲ ਬਿਹਾਰੀ ਵਾਜਪਾਈ ਅਤੇ ਲਾਲ ਕ੍ਰਿਸ਼ਨ ਅਡਵਾਣੀ ਦੀ ਵਿਰਾਸਤ ਨੂੰ ਅੱਗੇ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਐਨਰਜੀ ਦਾ ਨਾਂਅ ਐੱਨਡੀਏ ਹੈ।ਨਰਿੰਦਰ ਮੋਦੀ ਨੇ ਨਵੇਂ ਬਣੇ ਸਾਂਸਦਾਂ ਨੂੰ ਨਸੀਅਤ ਵੀ ਦਿੱਤੀ ਕਿ ਉਹ ਮੰਤਰੀ ਬਣਨ ਦੀਆਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ।

ਭਰਮ ਪੈਦਾ ਕਰਨ ਲਈ ਅਫਵਾਹਾਂ ਫ਼ੈਲਾਈਆਂ ਜਾ ਰਹੀਆਂ ਹਨ ਅਤੇ ਸੇਵਾਭਾਵੀ ਖਿਡਾਰੀਆਂ ਦੀ ਖੇਡ ਤੋਂ ਬਚੋ।ਉਨ੍ਹਾਂ ਕਿਹਾ ਕਿ 2019 ਦੀ ਸਰਕਾਰ ਦੇਸ਼ ਦੀ ਗਰੀਬ ਜਨਤਾ ਨੇ ਬਣਾਈ ਹੈ। ਉਨ੍ਹਾਂ ਕਿਹਾ ਕਿ ਵੀਆਈਪੀ ਸੱਭਿਆਚਾਰ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਜਨਤਾ ਨੂੰ ਵੀਆਈਪੀ ਸੱਭਿਆਚਾਰ ਤੋਂ ਨਫ਼ਰਤ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!