|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਭਾਜਪਾ ਨੂੰ ਫ਼ਾਇਦਾ ਪਹੁੰਚਾਉਣ ਦੀ ਤਾਕ 'ਚ ਸ਼ਰਾਰਤੀ ਅਨਸਰ : ਹਰਸਿਮਰਤ ਬਾਦਲ

ਚੰਡੀਗੜ੍ਹ (ਦੇਵ ਇੰਦਰਜੀਤ) : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਬਠਿੰਡਾ ਦਿਹਾਤੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਸਥਾਨਕ ਸੰਗਤ ਨਾਲ ਗੱਲਬਾਤ ਕੀਤੀ ਗਈ।

NRI Post Desk · 1904 ਦਿਨ ਪਹਿਲਾਂ · ਅੱਪਡੇਟ 1904 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਭਾਜਪਾ ਨੂੰ ਫ਼ਾਇਦਾ ਪਹੁੰਚਾਉਣ ਦੀ ਤਾਕ 'ਚ ਸ਼ਰਾਰਤੀ ਅਨਸਰ : ਹਰਸਿਮਰਤ ਬਾਦਲ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਬਠਿੰਡਾ ਦਿਹਾਤੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਸਥਾਨਕ ਸੰਗਤ ਨਾਲ ਗੱਲਬਾਤ ਕੀਤੀ ਗਈ।

ਇਸ ਗੱਲਬਾਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਵਿਗਾੜ ਕੇ ਭਾਜਪਾ ਨੂੰ ਫ਼ਾਇਦਾ ਪਹੁੰਚਾਉਣ ਦੀ ਤਾਕ ਵਿੱਚ ਹਨ ਤੇ ਅਸੀਂ ਪੰਜਾਬ ਦੇ ਭਾਈਚਾਰਿਕ ਮਾਹੌਲ ਨੂੰ ਖ਼ਰਾਬ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ ਲੋਕਾਂ ਲਈ ਸੋਚਣ ਦਾ ਸਮਾਂ ਹੈ ਕਿ ਅਸੀਂ ਗਵਰਨਰ ਰਾਜ ਲਗਾ ਕੇ ਪੰਜਾਬ ਦੀ ਵਾਗਡੋਰ ਬੀਜੇਪੀ ਦੇ ਹੱਥ ਵਿੱਚ ਦੇਣੀ ਹੈ ਤਾਂ ਖੇਤਰੀ ਪਾਰਟੀ ਨੂੰ ਮੌਕਾ ਦੇਣਾ ਹੈ ਤਾਂ ਜੋ ਪੰਜਾਬ ਖੁਸ਼ਹਾਲ ਹੋ ਸਕੇ।

ਹਰਸਿਮਰਤ ਨੇ ਕਾਂਗਰਸ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਪੂਰੀ ਪਾਰਟੀ ਕੁਰਸੀ ਖਾਤਰ ਲੜ ਭਿੜ ਰਹੀ ਹੈ। ਪੰਜ ਸਾਲ ਪਹਿਲਾਂ ਅਸੀਂ ਵਿਕਾਸ ਪੱਖੋਂ ਪੰਜਾਬ ਨੂੰ ਕਿੱਥੇ ਛੱਡ ਕੇ ਗਏ ਸੀ ਪਰ ਅੱਜ ਪੰਜਾਬ ਹਰ ਖੇਤਰ ਵਿੱਛ ਪਿੱਛੜ ਚੁੱਕਾ ਹੈ। ਲੋਕ ਸਰਕਾਰ ਤੋਂ ਤੰਗ ਆ ਚੁੱਕੇ ਹਨ। ਨਾਲ ਹੀ ਉਨ੍ਹਾਂ ਦੀ ਸਹਿਯੋਗ ਪਾਰਟੀ ‘ਆਪ’ ਪਾਰਟੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਨ੍ਹਾਂ ਦੀ ਵੀ ਹਕੀਕਤ ਚੰਨ ਦਿਨਾਂ ’ਚ ਹੀ ਸਾਹਮਣੇ ਆ ਜਾਵੇਗੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਇਕ-ਇਕ ਪਰਿਵਾਰ ਨਾਲ ਬਾਦਲ ਪਰਿਵਾਰ ਦੀ ਸਾਂਝ ਹੈ।ਇੱਥੋਂ ਦੇ ਜਿੰਨੇ ਵੀ ਵਰਕਰ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਡੇ -ਵਡੇਰਿਆਂ ਨੇ ਬਾਦਲ ਸਾਬ੍ਹ ਨਾਲ ਆਪਣੀ ਜ਼ਿੰਦਗੀ ਬਿਤਾਈ ਹੈ। ਉਨ੍ਹਾਂ ਕਿਹਾ ਕਿ ਲੰਬੀ ਹਲਕੇ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਦਾ ਇਕ-ਇਕ ਪਰਿਵਾਰ ਇਕ-ਇਕ ਵੋਟਰ ਬਾਦਲ ਸਾਬ੍ਹ ਦਾ ਮੈਂਬਰ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਮੁੱਖ ਲੀਡਰ ਪ੍ਰਕਾਸ਼ ਸਿੰਘ ਬਾਦਲ ਹਨ।

ਹਰਸਿਮਰਤ ਬਾਦਲ ਨੇ ਕਿਹਾ ਕਿ ਜੇਕਰ ਕਿਸੇ ਪਾਰਟੀ ਨੇ ਅਸਲੀ ’ਚ ਕਿਸਾਨਾਂ ਲਈ ਲੜਾਈ ਲੜੀ ਜਾਂ ਕੁੱਝ ਤਿਆਗਿਆ ਹੈ ਤਾਂ ਦੂਜਿਆ ਨੇ ਤਾਂ ਗੱਲਾਂ ਮਾਰੀਆਂ ਕੁੱਝ ਕੀਤਾ ਨਹੀਂ ਹੈ। ਸਾਨੂੰ ਜਿੱਥੇ ਮਰਜ਼ੀ ਸੱਦ ਲਓ ਅਸੀਂ ਕਿਸਾਨਾਂ ਦੇ ਨਾਲ ਹਾਂ।

ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਨੂੰ ਕਿਸਾਨਾਂ ਦਾ ਮਸੀਹਾ ਇਸ ਲਈ ਕਿਹਾ ਜਾਂਦਾ ਹੈ ਕਿ ਕਿਸਾਨਾਂ ਕੋਲ ਅੱਜ ਜੋ ਕੁੱਝ ਵੀ ਹੈ ਉਹ ਬਾਦਲ ਸਾਬ੍ਹ ਦੀ ਦੇਣ ਹੈ ਅਤੇ ਅੱਜ ਕਾਂਗਰਸ ਸਰਕਾਰ ਤੇ ਲੀਰੋ-ਲੀਰ ਹੋਈ ਪਈ ਹੈ ਅਤੇ ਰਹੀ ਗੱਲ ‘ਆਪ’ ਸਰਕਾਰ ਦੀ ਅਜੇ ਉਹ ਆਪਣੇ ਮੁੱਖ ਮੰਤਰੀ ਦੇ ਚਿਹਰੇ ਐਲਾਨਣ ਨੂੰ ਲੈ ਕੇ ਉਲਝੀ ਹੋਈ ਹੈ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜ ਤੋਂ 5 ਸਾਲ ਪਹਿਲਾਂ ਅਸੀਂ ਪੰਜਾਬ ਨੂੰ ਕਿੱਥੇ ਛੱਡ ਕੇ ਗਏ ਸੀ ਅਤੇ ਅੱਜ ਪੰਜਾਬ ਦੀ ਸਥਿਤੀ ਕੀ ਹੈ,ਚਾਹੇ ਉਹ ਬਿਜਲੀ, ਭ੍ਰਿਸ਼ਟਾਚਾਰ ਜਾਂ ਕੋਈ ਵੀ ਮੁੱਦਾ ਕਿਉਂ ਨਾ ਹੋਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!