|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

MLA ਅਨਮੋਲ ਗਗਨ ਮਾਨ ਵਿਧਾਨ ਸਭਾ ਕਮੇਟੀ ‘ਚੋਂ ਬਾਹਰ

ਚੰਡੀਗੜ੍ਹ (ਰਾਘਵ): ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੂੰ ਸਾਲ 2025-26 ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

NRI Post Desk · 476 ਦਿਨ ਪਹਿਲਾਂ · ਅੱਪਡੇਟ 476 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
MLA ਅਨਮੋਲ ਗਗਨ ਮਾਨ ਵਿਧਾਨ ਸਭਾ ਕਮੇਟੀ ‘ਚੋਂ ਬਾਹਰ
📷 NRI Post Desk

ਚੰਡੀਗੜ੍ਹ (ਰਾਘਵ): ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੂੰ ਸਾਲ 2025-26 ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਵਿਧਾਨ ਸਭਾ ਵਲੋਂ ਜਾਰੀ ਹੁਕਮ 'ਚ ਲਿਖਿਆ ਹੈ ਕਿ ਇਹ ਕਾਰਵਾਈ ਸਪੀਕਰ ਵਲੋਂ ਪੰਜਾਬ ਵਿਧਾਨ ਸਭਾ ਦੇ ਨਿਯਮ 183 ਤਹਿਤ ਕੀਤੀ ਗਈ ਹੈ। ਦੱਸਣਯੋਗ ਹੈ ਕਿ 19 ਜੁਲਾਈ ਨੂੰ ਅਨਮੋਲ ਗਗਨ ਮਾਨ ਨੇ ਅਚਾਨਕ ਇਕ ਪੋਸਟ ਪਾ ਕੇ ਅਸਤੀਫ਼ਾ ਦੇ ਦਿੱਤਾ ਸੀ। ਇਸ ਦੇ ਅਗਲੇ ਦਿਨ ਪਾਰਟੀ ਪ੍ਰਧਾਨ ਅਮਨ ਅਰੋੜਾ ਉਨ੍ਹਾਂ ਦੇ ਘਰ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਅਨਮੋਲ ਗਗਨ ਮਾਨ ਨੂੰ ਮਨਾ ਲਿਆ ਅਤੇ ਫਿਰ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!